Punjab News: ਆਪ ਦੇ ਮੰਤਰੀ ਦੀ ਆਈ ਅਸ਼ਲੀਲ ਵੀਡੀਓ ! ਖਹਿਰਾ ਨੇ ਰਾਜਪਾਲ ਨੂੰ ਵੀਡੀਓ ਦੇ ਕੇ ਕਿਹਾ ਪੁਲਿਸ ਕਰ ਸਕਦੀ ਹੈ ਰਫ਼ਾ-ਦਫ਼ਾ
ਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਇੱਕ ਮੰਤਰੀ ਦੀਆਂ ਦੋ ਅਸ਼ਲੀਲ ਵੀਡੀਓਜ਼ ਰਾਜਪਾਲ ਨੂੰ ਸੌਂਪੀਆਂ ਹਨ ਅਤੇ ਬੇਨਤੀ ਕੀਤੀ ਹੈ ਕਿ ਇਨ੍ਹਾਂ ਵੀਡੀਓਜ਼ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇ ਤਾਂ ਜੋ ਸੱਚਾਈ ਦਾ ਪਤਾ ਲੱਗ ਸਕੇ।
Punjab News: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਦੋ ਅਸ਼ਲੀਲ ਵੀਡੀਓ ਸੌਂਪ ਕੇ ਜਾਂਚ ਦੀ ਮੰਗ ਕੀਤੀ ਹੈ।
I’m only testing how much willpower do @ArvindKejriwal & @BhagwantMann so called followers of Baba Sahib Ambedkar ji have to enforce the rule of law & his constitution to firmly act against their Minister accused of gross misconduct or they just hang his pic for photo ops?-Khaira pic.twitter.com/UFHqN0yqpO
— Sukhpal Singh Khaira (@SukhpalKhaira) May 2, 2023
ਸੋਸ਼ਲ ਮੀਡੀਆ 'ਤੇ ਪਾ ਦੇਣੀ ਸੀ ਵੀਡੀਓ ਪਰ...
ਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਇੱਕ ਮੰਤਰੀ ਦੀਆਂ ਦੋ ਅਸ਼ਲੀਲ ਵੀਡੀਓਜ਼ ਰਾਜਪਾਲ ਨੂੰ ਸੌਂਪੀਆਂ ਹਨ ਅਤੇ ਬੇਨਤੀ ਕੀਤੀ ਹੈ ਕਿ ਇਨ੍ਹਾਂ ਵੀਡੀਓਜ਼ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇ ਤਾਂ ਜੋ ਸੱਚਾਈ ਦਾ ਪਤਾ ਲੱਗ ਸਕੇ। ਖਹਿਰਾ ਨੇ ਕਿਹਾ ਕਿ ਅਜਿਹੀਆਂ ਵੀਡੀਓਜ਼ ਜੇਕਰ ਸੋਸ਼ਲ ਮੀਡੀਆ ਉੱਤੇ ਪਾਈਆ ਜਾਂਦੀਆਂ ਤਾਂ ਇਸ ਦਾ ਬਹੁਤ ਗ਼ਲਤ ਪ੍ਰਭਾਵ ਲੋਕਾਂ ਵਿੱਚ ਜਾਣਾ ਸੀ। ਇਸ ਲਈ ਉਹ ਇਹ ਵੀਡੀਓ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਕੋਲ ਲੈ ਕੇ ਗਏ।
ਵੀਡੀਓ ਦੀ ਫੋਰੈਂਸਿਕ ਜਾਂਚ ਦੀ ਕੀਤੀ ਮੰਗ
ਸੁਖਪਾਲ ਖਹਿਰਾ ਨੇ ਮੰਗ ਕੀਤੀ ਕਿ ਰਾਜਪਾਲ ਇਹਨਾਂ ਵੀਡੀਓ ਕਲਿੱਪਾਂ ਦੀ ਫੋਰੈਂਸਿਕ ਜਾਂਚ ਕਰਵਾਉਣ। ਜੇ ਇਹੀ ਕਲਿਪਜ਼ ਪੰਜਾਬ ਸਰਕਾਰ ਦੇ ਕਿਸੇ ਨੁਮਾਇੰਦੇ ਨੂੰ ਦਿੰਦੇ ਜਾਂ ਪੰਜਾਬ ਪੁਲਿਸ ਨੂੰ ਦਿੰਦੇ ਤਾਂ ਉਨ੍ਹਾਂ ਨੇ ਇਹ ਸਾਰਾ ਮਾਮਲਾ ਰਫ਼ਾ-ਦਫ਼ਾ ਕਰ ਦੇਣਾ ਸੀ। ਜਿਸ ਕਰਕੇ ਉਹਨਾਂ ਰਾਜਪਾਲ ਨੂੰ ਇਨ੍ਹਾਂ ਵੀਡੀਓਜ਼ ਦੀ ਜਾਂਚ ਚੰਡੀਗੜ੍ਹ ਪ੍ਰਸ਼ਾਸਨ ਕੋਲ ਕਰਵਾਉਣ ਲਈ ਕਿਹਾ ਹੈ।ਹਾਲਾਂਕਿ ਵੀਡੀਓ 'ਚ ਮੰਤਰੀ ਕੌਣ ਹੈ? ਖਹਿਰਾ ਨੇ ਵੀ ਇਸ ਸਬੰਧੀ ਕੋਈ ਖੁਲਾਸਾ ਨਹੀਂ ਕੀਤਾ ਹੈ।
ਅਜਿਹੀਆਂ ਤਬਦੀਲੀਆਂ ਤੋਂ ਰੱਬ ਬਚਾਏ
ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੁਝ ਸਮਾਂ ਪਹਿਲਾਂ ਪਤਾ ਲੱਗਾ ਸੀ ਤੇ ਉਨ੍ਹਾਂ ਕਿਹਾ ਕਿ ਜੇਕਰ ਇਹ ਸੱਚ ਹੈ ਤਾਂ ਰੱਬ ਪੰਜਾਬ ਨੂੰ ਅਜਿਹੀਆਂ ਤਬਦੀਲੀਆਂ ਤੋਂ ਬਚਾਵੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :