ਜਲੰਧਰ: ਆਮ ਆਦਮੀ ਪਾਰਟੀ ਦੇ ਲੀਡਰ ਸੁਖਪਾਲ ਸਿੰਘ ਖਹਿਰਾ ਨੇ ਪਾਰਟੀ ਵੱਲੋਂ ਕਨਵੀਨਰ ਦੇ ਅਹੁਦੇ ਤੋਂ ਲਾਹੇ ਗਏ ਸੁੱਚਾ ਸਿੰਘ ਛੋਟੇਪੁਰ ਦਾ ਬਚਾਅ ਕੀਤਾ ਹੈ। ਖਹਿਰਾ ਨੇ ਕਿਹਾ ਕਿ ਛੋਟੇਪੁਰ ਖਿਲਾਫ ਸਾਜਿਸ਼ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

 

 

ਖਹਿਰਾ ਨੇ ਕਿਹਾ ਕਿ ਛੋਟੇਪੁਰ ਅਜਿਹੇ ਲੀਡਰਾਂ ਵਿੱਚੋਂ ਹੈ ਜਿਨ੍ਹਾਂ ਨੇ ਮੇਰਾ ਸਮਰਥਨ ਕੀਤਾ ਸੀ। ਉਨ੍ਹਾਂ ਕਿਹਾ ਪਾਰਟੀ ਦੇ ਇਸ ਫੈਸਲੇ ਨਾਲ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਝਟਕਾ ਲੱਗਿਆ ਹੈ।

 

 

 

ਖਹਿਰਾ ਨੇ ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੂੰ ਆਪਣੇ ਕੁਝ ਉਮੀਦਵਾਰਾਂ ਦੇ ਨਾਮਾਂ 'ਤੇ ਵਿਚਾਰ ਕਰਨ ਦਾ ਵੀ ਸੁਝਾਅ ਦਿੱਤਾ ਹੈ। ਹਾਲਾਂਕਿ ਉਨ੍ਹਾਂ ਨੇ ਛੋਟੇਪੁਰ ਵੱਲੋਂ ਕੇਜਰੀਵਾਲ 'ਤੇ ਸਿੱਖ ਵਿਰੋਧੀ ਹੋਣ ਦੇ ਇਲਜ਼ਾਮਾਂ ਤੋਂ ਸਾਫ ਇਨਕਾਰ ਕੀਤਾ, ਪਰ ਨਾਲ ਹੀ ਕਿਹਾ ਕਿ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੂੰ ਪੰਜਾਬ ਯੁਨਿਟ ਨੂੰ ਹੋਰ ਅਧਿਕਾਰ ਦੇਣੇ ਚਾਹੀਦੇ ਹਨ।

 

 

 

ਖਹਿਰਾ ਦਾ ਇਹ ਬਿਆਨ ਉਸ ਵੇਲੇ ਆਇਆ ਹੈ ਜਦੋਂ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।