ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਆਗੂ ਮਲਵਿੰਦਰ ਕੰਗ (Malwinder Singh Kang) ਨੇ ਟਵੀਟ ਕਰਕੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ 'ਤੇ ਨਿਸ਼ਾਨਾ ਸਾਧਿਆ ਹੈ। ਮਲਵਿੰਦਰ ਕੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੱਖ ਪੂਰਦਿਆਂ ਕਿਹਾ ਹੈ ਕਿ ਸੁਖਪਾਲ ਖਹਿਰਾ, ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਲਈ ਜਾਅਲੀ ਖ਼ਬਰਾਂ ਦੇ ਸੌਦਾਗਰ ਤੇ ਝੂਠ ਦਾ ਚਸ਼ਮਾ ਹਨ। ਜਦੋਂ ਤੱਕ ਤੁਸੀਂ ਬਤਮੀਜ਼ੀ ਕਰਦੇ ਰਹੋਗੇ ਤੇ ਉਹ ਪੰਜਾਬ ਦੇ ਹਿੱਤਾਂ ਦੀ ਸੇਵਾ ਕਰਦੇ ਰਹਿਣਗੇ।
ਸੁਖਪਾਲ ਖਹਿਰਾ ਨੇ ਕੱਲ ਟਵੀਟ ਕੀਤਾ ਕਿ ਮੈਂ @mealibdelhi ਨੂੰ ਇਹ ਸਪੱਸ਼ਟ ਕਰਨ ਦੀ ਬੇਨਤੀ ਕਰਦਾ ਹਾਂ ਕਿ ਸੀਐਮ ਭਗਵੰਤ ਮਾਨ ਨੂੰ ਫ੍ਰੈਂਕਫਰਟ ਤੋਂ ਦਿੱਲੀ ਵਾਪਸੀ ਯਾਤਰਾ ਦੌਰਾਨ ਕਿਉਂ ਉਤਾਰਿਆ ਗਿਆ ਸੀ ਕਿਉਂਕਿ ਭਾਰਤੀ ਕੌਂਸਲ ਜਨਰਲ ਜਰਮਨੀ ਨੂੰ ਇਸ ਬਾਰੇ ਜਾਣੂ ਕਰਵਾਉਣਾ ਚਾਹੀਦਾ ਕਿਉਂਕਿ ਉਨ੍ਹਾਂ ਦੇ ਅਧਿਕਾਰੀ ਸੀਐਮ ਭਗਵੰਤ ਮਾਨ ਵਰਗੇ ਪਤਵੰਤੇ ਵਿਅਕਤੀ ਦੇ ਨਾਲ ਜਾਂਦੇ ਹਨ? ਆਪ' ਦੇ ਬੁਲਾਰੇ ਟਿੱਪਣੀ ਕਰਨ ਦੇ ਅਧਿਕਾਰਤ ਨਹੀਂ ਹਨ।
ਇਸ ਹੋਰ ਟਵੀਟ ਵਿੱਚ ਖਹਿਰਾ ਨੇ ਕਿਹਾ ਸੀ ਕਿ indian Narrative ਦੀ ਖ਼ਬਰ ਹੈ ਕਿ CM ਭਗਵੰਤ ਮਾਨ ਨੂੰ ਫ੍ਰੈਂਕਫਰਟ ਤੋਂ ਬਹੁਤ ਜ਼ਿਆਦਾ ਸ਼ਰਾਬ ਪੀਣ ਕਾਰਨ ਫਲਾਈਟ ਵਿੱਚੋ ਉਤਾਰਿਆ ਗਿਆ ਹੈ। ਜੇਕਰ ਇਹ ਸਭ ਸੱਚ ਹੈ ਤਾਂ ਭਗਵੰਤ ਮਾਨ ਨੂੰ ਜਨਤਕ ਤੌਰ ਤੇ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਸੀ “ਗੱਲ ਬਦਲਾਓ ਦੀ ਹੋਈ ਸੀ ਸ਼ਰਾਬ ਦੀ ਨਹੀਂ।
ਸੁਖਪਾਲ ਖਹਿਰਾ ਨੇ ਇੱ ਮੀਡੀਆ ਰਿਪੋਰਟ ਸ਼ੇਅਰ ਕਰਦਿਆਂ ਟਵੀਟ ਕੀਤਾ ਸੀ ਕਿ ਜੇਕਰ ਇਹ ਖ਼ਬਰ ਸਹੀ ਹੈ ਤਾਂ ਅਰਵਿੰਦ ਕੇਜਰੀਵਾਲ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਰਾਜਨੀਤੀ ਵਿੱਚ ਸ਼ਰਾਬੀਆਂ ਨੂੰ ਉਤਸ਼ਾਹਿਤ ਕਰਕੇ ਕੀ ਵੱਖਰਾ ਕਰ ਕਰ ਰਹੇ ਹਨ ? ਕੀ ਭਾਰਤ ਵਿੱਚ ਇਹ ਉਨ੍ਹਾਂ ਦੀ “ਬਦਲਾਵ” ਦੀ ਰਾਜਨੀਤੀ ਹੈ ? ਕਿਸੇ ਵੀ ਮੁੱਖ ਮੰਤਰੀ ਨੇ ਰਾਜਨੀਤੀ ਵਿੱਚ ਨੈਤਿਕਤਾ ਦੀ ਹੱਦ ਨੂੰ ਕਦੇ ਨੀਵਾਂ ਨਹੀਂ ਕੀਤਾ, ਜੋ ਭਗਵੰਤ ਮਾਨ ਵਾਰ-ਵਾਰ ਕਰ ਰਹੇ ਹਨ!
ਵਿਰੋਧੀ ਧਿਰਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਰਮਨੀ ਦੌਰੇ ਤੋਂ ਲੇਟ ਪਰਤਣ ਕਰਕੇ ਘੇਰ ਰਹੀਆਂ ਹਨ। ਵਿਰੋਧੀ ਧਿਰਾਂ ਦੇ ਲੀਡਰ ਇਲਜ਼ਾਮ ਲਾ ਰਹੇ ਹਨ ਜ਼ਿਆਦਾ ਡ੍ਰਿੰਕ ਕਰਨ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਲਤ ਨਾਸਾਜ਼ ਹੋਈ ,ਜਿਸ ਕਰਕੇ ਇਹ ਇੱਕ ਦਿਨ ਲੇਟ ਪਰਤੇ। ਮੁੱਖ ਮੰਤਰੀ ਭਗਵੰਤ ਮਾਨ ਦੀ ਜਰਮਨੀ ਤੋਂ ਵਾਪਸੀ ’ਚ 24 ਘੰਟੇ ਦੀ ਦੇਰੀ ਨੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਦਿੱਤੇ ਹਨ। ‘
ਦੱਸ ਦਈਏ ਕਿ ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿੱਚ ਕਰਵਾਏ ਕੌਮੀ ਸੰਮੇਲਨ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੱਜੀ ਤੌਰ ’ਤੇ ਸ਼ਾਮਲ ਹੋਣ ਹੋਣ ਦੀ ਬਜਾਏ ਵੀਡੀਓ ਕਾਲ ਰਾਹੀਂ ਹਾਜ਼ਰੀ ਭਰੀ ਹੈ। ਇਸ ਮਗਰੋਂ ਵਿਰੋਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਨ ਦਾ ਮੌਕਾ ਹੱਥੋਂ ਨਹੀਂ ਜਾਣ ਦੇ ਰਹੇ। ਉਧਰ, ਇਸ ਸਬੰਧੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੀ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੇ ਇੱਕ ਦਿਨ ਦੇਰੀ ਨਾਲ ਦੇਸ਼ ਵਾਪਸ ਪਰਤਣ ਦਾ ਫ਼ੈਸਲਾ ਕੀਤਾ ਹੈ।