ਪੜਚੋਲ ਕਰੋ

ਲੋਕ ਸਭਾ ਚੋਣਾਂ ਤੋਂ ਪਹਿਲਾਂ 'ਆਪ' ਨਾਲ ਹੱਥ ਮਿਲਾਉਣ ਨੂੰ ਰਾਜ਼ੀ ਹੋਏ ਖਹਿਰਾ

ਅੰਮ੍ਰਿਤਸਰ: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਮਹਾਗਠਜੋੜ ਬਣਾਇਆ ਜਾਵੇ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ (ਟਕਸਾਲੀ), ਆਮ ਆਦਮੀ ਪਾਰਟੀ ਤੇ ਇਸ ਤੋਂ ਬਾਗ਼ੀ ਹੋ ਵੱਖ ਹੋਏ ਲੀਡਰ ਸੁਖਪਾਲ ਖਹਿਰਾ ਦੀ ਪੰਜਾਬੀ ਏਕਤਾ ਪਾਰਟੀ ਦਰਮਿਆਨ ਗਠਜੋੜ ਹੋ ਸਕਦਾ ਹੈ। ਇਸ ਦੀ ਖ਼ਾਹਸ਼ ਖ਼ੁਦ ਸੁਖਪਾਲ ਖਹਿਰਾ ਨੇ ਜ਼ਾਹਰ ਕੀਤੀ ਹੈ। ਖਹਿਰਾ ਨੇ ਅੱਜ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਮੁਲਾਕਾਤ ਕੀਤੀ। ਇਸ ਮਗਰੋਂ ਉਨ੍ਹਾਂ ਕਿਹਾ ਕਿ ਅਜੇ ਗੱਲਬਾਤ ਸ਼ੁਰੂਆਤੀ ਦੌਰ ਵਿੱਚ ਹੈ ਤੇ ਆਉਣ ਵਾਲੇ ਸਮੇਂ 'ਚ ਇਸ ਦੇ ਹਾਂ ਪੱਖੀ ਨਤੀਜੇ ਨਿਕਲ ਸਕਦੇ ਹਨ। ਇਸ ਦੇ ਨਾਲ ਹੀ ਖਹਿਰਾ ਨੇ ਆਖਿਆ ਕਿ ਬ੍ਰਹਮਪੁਰਾ ਉਨ੍ਹਾਂ ਦੇ ਸਤਿਕਾਰਯੋਗ ਹਨ ਤੇ ਉਨ੍ਹਾਂ ਦੇ ਪਿਤਾ ਜੀ ਨਾਲ ਕੰਮ ਕਰਦੇ ਰਹੇ ਹਨ। ਉਹ ਚਾਹੁੰਦੇ ਹਨ ਕਿ ਵਿਰੋਧੀ ਪਾਰਟੀਆਂ ਨੂੰ ਹਰਾਉਣ ਲਈ ਮਹਾਗਠਜੋੜ ਕੀਤਾ ਜਾਵੇ ਬੇਸ਼ੱਕ ਉਸ ਵਿੱਚ ਆਮ ਆਦਮੀ ਪਾਰਟੀ ਵੀ ਆ ਜਾਵੇ ਬਸ਼ਰਤੇ 'ਆਪ', ਕਾਂਗਰਸ ਨਾਲ ਸਮਝੌਤਾ ਨਾ ਕਰੇ। ਹਾਲਾਂਕਿ, 'ਆਪ' ਨੇ ਪਹਿਲਾਂ ਹੀ ਗਠਜੋੜ ਨਾ ਕਰਨ ਦਾ ਐਲਾਨ ਕੀਤਾ ਹੋਇਆ ਹੈ। ਇਹ ਵੀ ਪੜ੍ਹੋ: ਖਹਿਰਾ ਦੇ ਵੱਖ ਹੁੰਦਿਆਂ ਹੀ ਟਕਸਾਲੀਆਂ ਕੋਲ ਪਹੁੰਚੇ ਭਗਵੰਤ ਮਾਨ ਸੁਖਪਾਲ ਖਹਿਰਾ ਨੇ ਕਿਹਾ ਕਿ ਸਿਰਫ਼ ਉਹ ਸਿਆਸੀ ਪਾਰਟੀਆਂ ਉਨ੍ਹਾਂ 'ਤੇ ਹਮਲੇ ਕਰਦੀਆਂ ਹਨ ਜਿਨ੍ਹਾਂ ਦੀ ਉਹ ਪੋਲ ਖੋਲ੍ਹਦੇ ਰਹੇ ਹਨ ਜਿਨ੍ਹਾਂ ਵਿੱਚ ਕਾਂਗਰਸ ਤੇ ਅਕਾਲੀ ਦਲ ਜ਼ਿਕਰਯੋਗ ਹਨ। ਸੁਖਪਾਲ ਖਹਿਰਾ ਨੇ ਗੁਰਮੀਤ ਰਾਮ ਰਹੀਮ ਨੂੰ ਅੱਜ ਪੱਤਰਕਾਰ ਛਤਰਪਤੀ ਦੇ ਕਤਲ ਵਿੱਚ ਦੋਸ਼ੀ ਠਹਿਰਾਏ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ ਤੇ ਕਿਹਾ ਕਿ ਇਸ ਫ਼ੈਸਲੇ ਵਿੱਚ ਦੇਰੀ ਜ਼ਰੂਰ ਹੋਈ ਹੈ ਪਰ ਫਿਰ ਵੀ ਇਹ ਫ਼ੈਸਲਾ ਸਵਾਗਤਯੋਗ ਹੈ। ਖਹਿਰਾ ਨੇ ਕਿਹਾ ਕਿ ਰਣਜੀਤ ਸਿੰਘ ਬ੍ਰਹਮਪੁਰਾ ਦੇ ਨਾਲ ਮਿਲ ਕੇ ਉਨ੍ਹਾਂ ਨੇ ਭਵਿੱਖ ਦੀ ਰਾਜਨੀਤੀ ਸਬੰਧੀ ਚਰਚਾ ਕੀਤੀ ਹੈ ਤੇ ਲੋਕ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਹੈ। ਖਹਿਰਾ ਨੇ ਕਿਹਾ ਕਿ ਸਾਡੇ ਸਾਰਿਆਂ ਦੇ ਆਪ ਉਸ ਦੇ ਵਿੱਚ ਖਿਆਲ ਮਿਲਦੇ ਹਨ ਜਿਸ ਕਰਕੇ ਅਸੀਂ ਆਪਸ ਵਿੱਚ ਚਰਚਾ ਕੀਤੀ ਹੈ ਤਾਂ ਕਿ ਕਾਂਗਰਸ ਤੇ ਬਾਦਲਾਂ ਦੇ ਅਕਾਲੀ ਦਲ ਨੂੰ ਲਾਂਭੇ ਕੀਤਾ ਜਾ ਸਕੇ। ਸਬੰਧਤ ਖ਼ਬਰ: ਸੁਖਪਾਲ ਖਹਿਰਾ ਵੱਲੋਂ ਸੰਗਰੂਰ ਤੋਂ ਚੋਣ ਲੜਨ ਦੀ ਤਿਆਰੀ! ਭਗਵੰਤ ਮਾਨ ਨੂੰ ਮਿਲੇਗੀ ਸਿੱਧੀ ਟੱਕਰ? ਟਕਸਾਲੀ ਅਕਾਲੀ ਦਲ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਵੀ 'ਏਬੀਪੀ ਸਾਂਝਾ' ਨਾਲ ਗੱਲਬਾਤ ਦੌਰਾਨ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਤੇ ਉਨ੍ਹਾਂ ਦੇ ਨਾਲ ਖਿਆਲ ਮਿਲਦੇ ਹਨ ਅਤੇ ਉਹ ਚਾਹੁੰਦੇ ਹਨ ਕੇ ਪੰਜਾਬ ਦੇ ਵਿੱਚ ਮਹਾਂਗਠਜੋੜ ਬਣੇ ਤੇ ਸਾਰੀਆਂ ਸਾਂਝੀਆਂ ਪਾਰਟੀਆਂ ਜੋ ਕਾਂਗਰਸ ਅਤੇ ਅਕਾਲੀ ਦਲ ਦੇ ਖਿਲਾਫ਼ ਹਨ ਉਨ੍ਹਾਂ ਦੇ ਖਿਲਾਫ ਗਠਜੋੜ ਬਣਾਇਆ ਜਾਵੇ। ਬ੍ਰਹਮਪੁਰਾ ਨੇ ਆਖਿਆ ਕਿ ਲੋਕ ਸਭਾ ਚੋਣਾਂ ਲੜਨ ਸਬੰਧੀ ਉਨ੍ਹਾਂ ਦੀ ਚਰਚਾ ਜ਼ਰੂਰ ਹੋਈ ਹੈ ਅਤੇ ਇਸ ਬਾਰੇ ਫੈਸਲਾ ਛੇਤੀ ਹੀ ਲੈ ਲਿਆ ਜਾਵੇਗਾ।

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget