ਖਹਿਰਾ ਬਠਿੰਡਾ ਵਿੱਚ ਕਨਵੈਨਸ਼ਨ ਕਰਨ ਲਈ ਬਜ਼ਿੱਦ ਹਨ, ਜਦਕਿ ਹਾਈਕਮਾਨ ਨੇ ਇਸ ਰੈਲੀ ਨੂੰ ਹੀ ਪਾਰਟੀ ਵਿਰੋਧੀ ਕਰਾਰ ਦੇ ਦਿੱਤਾ ਹੈ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਖਹਿਰਾ ਦੀ ਦੋ ਅਗਸਤ ਨੂੰ ਬਠਿੰਡਾ ਵਿੱਚ ਹੋਣ ਵਾਲੀ ਕਨਵੈਨਸ਼ਨ ਨੂੰ ਐਂਟੀ 'ਆਪ' ਕਰਾਰ ਦਿੱਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜੋ ਵੀ ਇਸ ਕਨਵੈਨਸ਼ਨ ਵਿੱਚ ਜਾਏਗਾ ਉਸ ਨੂੰ ਪਾਰਟੀ ਵਿਰੋਧੀ ਸਮਝਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਚੱਲ ਰਹੇ ਸੰਕਟ ਬਾਰੇ ਹੋਈਆਂ ਮੀਟਿੰਗਾਂ ਦਾ ਸਕਾਰਾਤਮਕ ਨਤੀਜਾ ਨਹੀਂ ਨਿਕਲਿਆ। ਹਾਈਕਮਾਨ ਤੇ ਪੰਜਾਬ ਦੇ ਕੁਝ ਲੀਡਰਾਂ ਦੇ ਸੁਰ ਵੱਖੋ-ਵੱਖ ਹਨ।
ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਮੀਟਿੰਗ ’ਚ ਹਾਜ਼ਰ ਸਾਰੇ ‘ਆਪ’ ਵਿਧਾਇਕਾਂ ਵੱਲੋਂ ਰੱਖੇ ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦੇ ਲੀਡਰ ਵਜੋਂ ਹਟਾਏ ਜਾਣ ਦੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੇ ਸੁਝਾਅ ਨੂੰ ਰੱਦ ਕਰ ਦਿੱਤਾ ਸੀ। ਪਾਰਟੀ ਨੇ ਖਹਿਰਾ ਨੂੰ ਹਟਾ ਕੇ ਹਰਪਾਲ ਚੀਮਾ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਲਾ ਦਿੱਤਾ ਸੀ, ਜਿਸ ਤੋਂ ਬਾਅਦ 'ਆਪ' ਵਿੱਚ ਪੁਆੜਾ ਪੈ ਗਿਆ।