ਸਿੱਧੂ ਮੂਸੇਵਾਲਾ ਦੇ ਗੀਤ SYL ਦੇ ਬੈਨ ਦਾ ਮੁੱਦਾ ਸੁਖਪਾਲ ਖਹਿਰਾ ਨੇ ਵਿਧਾਨ ਸਭਾ `ਚ ਚੁੱਕਿਆ, CM ਨੇ ਕਹੀ ਇਹ ਗੱਲ
ਸੀ.ਐਮ.ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕਿਸੇ ਦੀ ਆਵਾਜ਼ ਬੰਦ ਕੀਤੀ ਜਾਂਦੀ ਹੈ ਤਾਂ ਅਸੀਂ ਇਸਦੇ ਖਿਲਾਫ ਹਾਂ। ਦੇਸ਼ ਵਿੱਚ ਬੋਲਣ ਦੀ ਆਜ਼ਾਦੀ ਇੱਕ ਸੰਵਿਧਾਨਕ ਅਧਿਕਾਰ ਹੈ। ਇਸ ਸਬੰਧੀ ਪ੍ਰਸਤਾਵ ਵੀ ਲੈ ਕੇ ਆਉਣਗੇ।
ਪੰਜਾਬ ਵਿਧਾਨ ਸਭਾ ਸੈਸ਼ਨ ਦੇ ਚੌਥੇ ਦਿਨ ਫੌਜ ਦੀ ਭਰਤੀ ਦੀ ਅਗਨੀਪਥ ਸਕੀਮ ਦਾ ਮੁੱਦਾ ਗੂੰਜਿਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਹ ਮੁੱਦਾ ਉਠਾਇਆ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਖਿਲਾਫ ਮਤਾ ਲਿਆਂਦਾ ਜਾਵੇਗਾ। ਇਸ ਤੋਂ ਬਾਅਦ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਵੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਐਸਵਾਈਐਲ ਗੀਤ ਨੂੰ ਯੂ-ਟਿਊਬ ਤੋਂ ਬੈਨ ਕਰਨ ਅਤੇ ਕਿਸਾਨ ਏਕਤਾ ਮੋਰਚਾ ਅਤੇ ਟਰੈਕਟਰ ਨੂੰ ਟਵਿਟਰ ਅਕਾਊਂਟ ਤੋਂ ਬੈਨ ਕਰਨ ਦਾ ਮੁੱਦਾ ਉਠਾਇਆ।
I’m happy to state that acting on our suggestions @BhagwantMann govt is bringing resolutions to condemn centralization of PU,banning of @iSidhuMooseWala Syl song,withholding @Tractor2twitr & @Kisanektamorcha handles & erroneous Agnipath army scheme on the 30th in Vidhan Sabha.
— Sukhpal Singh Khaira (@SukhpalKhaira) June 28, 2022
ਉਨ੍ਹਾਂ ਕਿਹਾ ਕਿ ਇਸ ਸਬੰਧੀ ਨਿੰਦਾ ਮਤਾ ਲਿਆਂਦਾ ਜਾਣਾ ਚਾਹੀਦਾ ਹੈ। ਇਸ 'ਤੇ ਸੀ.ਐਮ.ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕਿਸੇ ਦੀ ਆਵਾਜ਼ ਬੰਦ ਕੀਤੀ ਜਾਂਦੀ ਹੈ ਤਾਂ ਅਸੀਂ ਇਸਦੇ ਖਿਲਾਫ ਹਾਂ। ਦੇਸ਼ ਵਿੱਚ ਬੋਲਣ ਦੀ ਆਜ਼ਾਦੀ ਇੱਕ ਸੰਵਿਧਾਨਕ ਅਧਿਕਾਰ ਹੈ। ਇਸ ਸਬੰਧੀ ਪ੍ਰਸਤਾਵ ਵੀ ਲੈ ਕੇ ਆਉਣਗੇ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਕਿਹਾ ਕਿ ਅਗਨੀਪੱਥ ਸਕੀਮ ਸੂਬੇ ਦੇ ਨੌਜਵਾਨਾਂ ਦੇ ਹਿੱਤਾਂ ਦੇ ਖਿਲਾਫ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਫੌਜ ਵਿੱਚ ਪੰਜਾਬੀ ਨੌਜਵਾਨਾਂ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਚੀਨ ਅਤੇ ਪਾਕਿਸਤਾਨ ਦੇ ਖਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ 'ਚ ਠੇਕੇ 'ਤੇ ਸਿਪਾਹੀਆਂ ਦੀ ਭਰਤੀ ਨਹੀਂ ਕੀਤੀ ਜਾ ਸਕਦੀ।
ਇਸ 'ਤੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਹ ਭਾਵਨਾਤਮਕ ਮੁੱਦਾ ਹੈ। ਸਾਢੇ 17 ਸਾਲ ਦਾ ਬੱਚਾ 21 ਸਾਲ ਵਿੱਚ ਰਿਟਾਇਰ ਹੋ ਜਾਵੇਗਾ। ਫਿਰ ਉਹ ਆਪਣੇ ਆਪ ਨੂੰ ਸਾਬਕਾ ਫੌਜੀ ਵੀ ਨਹੀਂ ਲਿਖ ਸਕਦਾ। ਉਸ ਨੂੰ ਕੰਟੀਨ ਦਾ ਲਾਭ ਵੀ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਭਰਤੀ ਸਕੀਮ ਦੇ ਖਿਲਾਫ ਹੈ। ਮਾਨ ਨੇ ਕਿਹਾ ਕਿ ਦੋ ਮਹੀਨੇ ਦੀ ਟ੍ਰੇਨਿੰਗ ਦੇ ਬਾਅਦ ਵੀ ਨੌਜਵਾਨਾਂ ਦਾ ਕੋਈ ਫਾਇਦਾ ਨਹੀਂ ਹੋਵੇਗਾ। ਇਸ 'ਤੇ ਯਕੀਨੀ ਤੌਰ 'ਤੇ ਪ੍ਰਸਤਾਵ ਹੋਵੇਗਾ।