ਪੜਚੋਲ ਕਰੋ
Advertisement
ਖਹਿਰਾ ਸਮੇਤ ਸਾਰੇ ਪੰਜਾਬੀ MLA ਪੁੱਜੇ ਕੇਜਰੀਵਾਲ ਦੀ ਕਚਿਹਰੀ
ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸੱਦੇ 'ਤੇ ਖਹਿਰਾ ਸਮੇਤ ਪੰਜਾਬ ਦੇ ਸਾਰੇ ਵਿਧਾਇਕਾਂ ਐਤਵਾਰ ਸ਼ਾਮ ਦਿੱਲੀ ਪਹੁੰਚ ਚੁੱਕੇ ਹਨ। ਪੰਜਾਬ 'ਆਪ' 'ਚ ਆਏ ਸਿਆਸੀ ਉਬਾਲ ਤੋਂ ਬਾਅਦ ਪਾਰਟੀ ਦੇ ਕੌਮੀ ਕਨਵੀਨਰ ਨੇ ਤੁਰਤ ਫੁਰਤ ਮੀਟਿੰਗ ਬੁਲਾਈ ਹੈ। ਮੀਟਿੰਗ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ 'ਤੇ ਕੀਤੀ ਜਾ ਰਹੀ ਹੈ।
ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਦੀ ਰਿਹਾਇਸ਼ 'ਤੇ ਮੀਡੀਆ ਨੂੰ ਦੱਸਿਆ ਕਿ ਮੀਟਿੰਗ ਕੁਝ ਹੀ ਦੇਰ ਵਿੱਚ ਸ਼ੁਰੂ ਹੋਣ ਜਾ ਰਹੀ ਹੈ। ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦੇ ਲੀਡਰ ਵਜੋਂ ਹਟਾਏ ਜਾਣ ਤੋਂ ਬਾਅਦ ਹਾਈਕਮਾਨ ਨੂੰ ਸੂਬੇ ਵਿੱਚ ਪਾਰਟੀ ਦੇ ਦੋਫਾੜ ਹੋਣ ਦਾ ਖ਼ਦਸ਼ਾ ਹੈ।
ਖਹਿਰਾ ਦਾ ਸਮਰਥਨ ਕਰਨ ਵਾਲੇ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਪਹਿਲਾਂ ਦੱਸਿਆ ਸੀ ਕਿ ਉਨ੍ਹਾਂ ਦੇ ਸਾਥੀ ਵਿਧਾਇਕ ਪਾਰਟੀ ਦੀ ਮੀਟਿੰਗ ਵਿੱਚ ਅੱਜ ਸ਼ਾਮ ਛੇ ਵਜੇ ਤਕ ਪਹੁੰਚ ਰਹੇ ਹਨ। ਪਰ ਸੁਖਪਾਲ ਖਹਿਰਾ ਪਹੁੰਚਣ ਵਿੱਚ ਲੇਟ ਹੋ ਗਏ। ਆਮ ਆਦਮੀ ਪਾਰਟੀ ਵਿਚਕਾਰ ਫੁੱਟ ਉਦੋਂ ਜੱਗ ਜ਼ਾਹਰ ਹੋ ਗਈ ਸੀ ਜਦੋਂ 26 ਜੁਲਾਈ ਨੂੰ ਖਹਿਰਾ ਨੂੰ ਵਿਰੋਧੀ ਧਿਰ ਦੇ ਲੀਡਰ ਦੇ ਅਹੁਦੇ ਤੋਂ ਹਟਾ ਕੇ ਦਿੜ੍ਹਬਾ ਤੋਂ ਵਿਧਾਇਕ ਹਰਪਾਲ ਚੀਮਾ ਨੂੰ ਲਾ ਦਿੱਤਾ ਗਿਆ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਅਜ਼ਬ ਗਜ਼ਬ
ਸਿੱਖਿਆ
Advertisement