Sukhpal Khaira reaches HC: ਪੰਜਾਬ ਕਾਂਗਰਸ ਦੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਗੈਂਗਸਟਰਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਜਿਸ ਨੂੰ ਦੇਖਦੇ ਖਿਹਰਾ ਨੇ ਪੰਜਾਬ ਹਰਿਆਣਾ ਹਈਕੋਰਟ ਵਿੱਚ ਆਪਣੇ ਜ਼ਮਾਨਤ ਹੁਕਮਾਂ ਵਿੱਚ ਸੋਧ ਦੀ ਮੰਗ ਕੀਤੀ ਹੈ। ਖਹਿਰਾ ਨੇ  ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਕਿਹਾ ਹੈ ਕਿ ਉਸ ਨੂੰ ਕੈਨੇਡਾ ਵਿੱਚ ਲੁਕੇ ਗੈਂਗਸਟਰ ਅਰਸ਼ ਡੱਲਾ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।  


ਖਹਿਰਾ ਨੇ ਕਿਹਾ ਕਿ ਉਸ ਨੇ ਆਪਣਾ ਲਾਇਸੈਂਸੀ ਹਥਿਆਰ ਜਮ੍ਹਾ ਕਰਵਾ ਦਿੱਤਾ ਹੈ ਪਰ  ਆਪਣੀ ਜਾਨ ਦਾ ਡਰ ਹੈ। ਅਜਿਹੇ 'ਚ ਉਨ੍ਹਾਂ ਦੀ ਸਵੈ-ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਉਨ੍ਹਾਂ ਦੇ ਹਥਿਆਰ ਵਾਪਸ ਕੀਤੇ ਜਾਣੇ ਚਾਹੀਦੇ ਹਨ। ਹਾਈਕੋਰਟ ਨੇ ਇਸ ਮਾਮਲੇ ਵਿੱਚ ਸਾਰੀਆਂ ਧਿਰਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਤੋਂ ਵੀ ਜਵਾਬ ਮੰਗਿਆ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 14 ਫਰਵਰੀ ਨੂੰ ਤੈਅ ਕੀਤੀ ਗਈ ਹੈ।


ਸਾਲ 2015 ਵਿੱਚ ਜਲਾਲਾਬਾਦ ਪੁਲੀਸ ਨੇ ਮਾਰਕੀਟ ਕਮੇਟੀ ਢਿਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੇ ਕਬਜ਼ੇ 'ਚੋਂ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕੁਟ, ਇੱਕ ਦੇਸੀ .315 ਬੋਰ ਦਾ ਪਿਸਤੌਲ, ਦੋ ਪਾਕਿਸਤਾਨੀ ਸਿਮ ਕਾਰਡ ਅਤੇ ਇੱਕ ਟਾਟਾ ਸਫਾਰੀ ਕਾਰ ਬਰਾਮਦ ਹੋਈ ਹੈ। ਇਸ ਮਾਮਲੇ ਵਿੱਚ ਖਹਿਰਾ ਦਾ ਨਾਂ ਮਾਰਕੀਟ ਕਮੇਟੀ ਢਿਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਨਾਲ ਕਥਿਤ ਸਬੰਧਾਂ ਕਾਰਨ ਸਾਹਮਣੇ ਆਇਆ ਸੀ।


ਖਹਿਰਾ ਦੇ ਨਾਲ-ਨਾਲ ਨਿੱਜੀ ਸੁਰੱਖਿਆ ਅਧਿਕਾਰੀ (ਪੀਐਸਓ) ਜੋਗਾ ਸਿੰਘ, ਨਿੱਜੀ ਸਹਾਇਕ ਮਨੀਸ਼, ਪਿੰਡ ਬਾਠ (ਜਲੰਧਰ) ਦਾ ਇੱਕ ਵਿਅਕਤੀ, ਐਨਆਰਆਈ ਯੂਕੇ ਨਿਵਾਸੀ ਚਰਨਜੀਤ ਕੌਰ ਅਤੇ ਬਾਜਵਾ ਕਲਾਂ ਪਿੰਡ (ਜਲੰਧਰ) ਦੇ ਮੇਜਰ ਸਿੰਘ ਬਾਜਵਾ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ।  ਇਸ ਤੋਂ ਬਾਅਦ ਉਸ ਨੂੰ ਪਿਛਲੇ ਸਾਲ ਸਤੰਬਰ 'ਚ ਗ੍ਰਿਫਤਾਰ ਕੀਤਾ ਗਿਆ ਸੀ।


ਜਦੋਂਕਿ ਇੱਕ ਮਹੀਨਾ ਪਹਿਲਾਂ ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿੱਚ ਧਾਰਾ 195ਏ ਅਤੇ 506 ਆਈਪੀਸੀ ਤਹਿਤ ਨਵਾਂ ਕੇਸ ਦਰਜ ਕੀਤਾ ਗਿਆ ਹੈ। ਇਸ ਵਿੱਚ ਉਸ ਨੂੰ ਕੁਝ ਸਮਾਂ ਪਹਿਲਾਂ ਜ਼ਮਾਨਤ ਮਿਲ ਗਈ ਸੀ।


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।