ਖਹਿਰਾ ਨੇ ਕੁਝ ਵਿਧਾਇਕਾਂ ਨੂੰ ਨਾਲ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਪਾਰਟੀ ਦੀ ਹਾਈਕਮਾਨ ਖਿਲਾਫ ਮੋਰਚਾ ਖੋਲ੍ਹਿਆ ਹੋਇਆ ਸੀ। ਇਸ ਲਈ ਉਨ੍ਹਾਂ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਨੇ ਜਲਦ ਹੀ ਨਵੀਂ ਪਾਰਟੀ ਬਣਾਉਣ ਦਾ ਵੀ ਐਲਾਨ ਕੀਤਾ ਹੋਇਆ ਹੈ।
ਪਿਛਲੇ ਸਮੇਂ ਨਾ ਤਾਂ ਪਾਰਟੀ ਖਹਿਰਾ ਨੂੰ ਬਰਖਾਸਤ ਕਰ ਰਹੀ ਸੀ ਤੇ ਨਾ ਹੀ ਖਹਿਰਾ ਪਾਰਟੀ ਛੱਡ ਰਹੇ ਸੀ। ਫੂਲਕਾ ਤੋਂ ਬਾਅਦ ਖਹਿਰਾ ਨੇ ਪਾਰਟੀ ਛੱਡਣ ਦਾ ਮਨ ਬਣਾ ਹੀ ਲਿਆ ਹੈ। ਹੁਣ ਸਪਸ਼ਟ ਹੋ ਗਿਆ ਹੈ ਕਿ ਖਹਿਰਾ ਆਪਣੀ ਨਵੀਂ ਪਾਰਟੀ ਨਾਲ ਸਿਆਸੀ ਪਿੜ ਵਿੱਚ ਕੁੱਦਣਗੇ।