ਸੀਐਮ ਭਗਵੰਤ ਮਾਨ ਦਾ ਹੈਲੀਕਾਪਰ ਚੌਟਾਲਾ ਵੱਲੋਂ ਵਰਤਣ 'ਤੇ ਭੜਕੇ ਖਹਿਰਾ, ਬੋਲੇ, ਪੰਜਾਬ ਦੇ ਹੋਰ ਮਾਮਲਿਆਂ ਵਾਂਗ ਹੈਲੀਕਾਪਟਰ 'ਤੇ ਵੀ ਭਗਵੰਤ ਮਾਨ ਦਾ ਕੰਟਰੋਲ ਨਹੀਂ
ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਅੰਤ ਚੌਟਾਲਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਹੈਲੀਕਾਪਟਰ ਵਰਤਣ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਦੁਸ਼ਅੰਤ ਚੌਟਾਲਾ ਪੰਜਾਬ ਦਾ ਹੈਲੀਕਾਪਟਰ ਕਿਉਂ ਵਰਤ ਰਿਹਾ ਹੈ?
ਚੰਡੀਗੜ੍ਹ: ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਅੰਤ ਚੌਟਾਲਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਹੈਲੀਕਾਪਟਰ ਵਰਤਣ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਦੁਸ਼ਅੰਤ ਚੌਟਾਲਾ ਪੰਜਾਬ ਦਾ ਹੈਲੀਕਾਪਟਰ ਕਿਉਂ ਵਰਤ ਰਿਹਾ ਹੈ? ਇੰਜ ਜਾਪਦਾ ਹੈ ਕਿ ਪੰਜਾਬ ਦੇ ਹੋਰ ਮਾਮਲਿਆਂ ਵਾਂਗ ਸਾਡੇ ਹੈਲੀਕਾਪਟਰ 'ਤੇ ਵੀ ਭਗਵੰਤ ਮਾਨ ਦਾ ਕੰਟਰੋਲ ਨਹੀਂ ਹੈ! ਅਜਿਹੇ ਮਾਮਲੇ ਦਰਸਾਉਂਦੇ ਹਨ ਕਿ ਪੰਜਾਬ ਨੂੰ ਅਰਵਿੰਦ ਕੇਜਰੀਵਾਲ ਤੇ ਉਸ ਦੀ ਟੀਮ ਦਿੱਲੀ ਤੋਂ ਚਲਾਈ ਜਾ ਰਹੀ ਹੈ।
Why’s @Dchautala using Punjab’s helicopter? It appears like other matters of Punjab @BhagwantMann doesn’t have control over our helicopter too! Such matters indicate Punjab is being run by @ArvindKejriwal & his coterie from Delhi-khaira https://t.co/EoC2P5V9wt
— Sukhpal Singh Khaira (@SukhpalKhaira) August 18, 2022
ਦੱਸ ਦਈਏ ਕਿ ਪੰਜਾਬ ਦੇ ਸਰਕਾਰੀ ਹੈਲੀਕਾਪਟਰ 'ਤੇ ਸਿਆਸਤ ਸ਼ੁਰੂ ਹੋ ਗਈ ਹੈ। ਹਰਿਆਣਾ ਦੇ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਇਸ ਦੀ ਵਰਤੋਂ ਕਰ ਰਹੇ ਹਨ। ਉਹ ਇਸ ਹੈਲੀਕਾਪਟਰ ਰਾਹੀਂ ਹਾਂਸੀ ਗਏ ਸੀ। ਇਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਨੇ ਸਿੱਧੇ ਤੌਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰ ਲਿਆ। ਪੰਜਾਬ ਕਾਂਗਰਸ ਨੇ ਮਾਨ ਨੂੰ ਪੁੱਛਿਆ ਕਿ ਕੀ ਉਹ ਦੱਸਣਗੇ ਕਿ ਹਰਿਆਣਾ ਦੇ ਉਪ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਸੂਬੇ ਦੇ ਹੈਲੀਕਾਪਟਰ ਦੀ ਵਰਤੋਂ ਕਿਉਂ ਕਰ ਰਹੇ ਹਨ।
ਚੌਟਾਲਾ ਨੇ ਕਿਹਾ- ਅਸੀਂ ਸਾਂਝਾ ਕਰਦੇ ਰਹਿੰਦੇ ਹਾਂ
ਹਰਿਆਣਾ ਦੇ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਨੇ ਇਸ ਬਾਰੇ ਕਿਹਾ ਕਿ ਅਸੀਂ ਇੱਕ ਦੂਜੇ ਨਾਲ ਸਾਂਝਾ ਕਰਦੇ ਰਹਿੰਦੇ ਹਾਂ। ਉਹ ਸਾਡੇ ਹੈਲੀਕਾਪਟਰ ਦੀ ਵਰਤੋਂ ਵੀ ਕਰਦੇ ਰਹਿੰਦੇ ਹਨ। ਇਸ ਦਾ ਆਮ ਆਦਮੀ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਮਾਨ ਸਰਕਾਰ ਨੇ ਹੈਲੀਕਾਪਟਰ 'ਤੇ ਚੁੱਪ ਧਾਰੀ ਰੱਖੀ
ਸ਼ੁਰੂ ਵਿੱਚ ਹੈਲੀਕਾਪਟਰ ਨੂੰ ਲੈ ਕੇ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ ਮਾਨ ਸਰਕਾਰ ਨੇ ਚੁੱਪ ਧਾਰੀ ਹੋਈ ਹੈ। ਇੱਥੋਂ ਤੱਕ ਕਿ ਆਰ.ਟੀ.ਆਈ ਤਹਿਤ ਮੁੱਖ ਮੰਤਰੀ ਦੇ ਹੈਲੀਕਾਪਟਰ ਦੌਰੇ ਦੀ ਜਾਣਕਾਰੀ ਦੇਣ ਤੋਂ ਵੀ ਇਨਕਾਰ ਕਰ ਦਿੱਤਾ।
ਜਦੋਂ ਇਸ ਬਾਰੇ ਸੀਐਮ ਭਗਵੰਤ ਮਾਨ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਲੋਕਾਂ ਦਾ ਸਵਾਲ ਹੈ। ਪ੍ਰਸ਼ਾਸਨ ਵਿੱਚ ਬਹੁਤ ਸਾਰੀਆਂ ਚੀਜ਼ਾਂ ਹਨ ਜੋ ਬਾਹਰ ਜਾਣੀਆਂ ਨਹੀਂ ਜਾਂਦੀਆਂ। ਇਸ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਖੁਦ ਸਾਬਕਾ ਸੀਐਮ ਚਰਨਜੀਤ ਚੰਨੀ ਦੀ ਹੈਲੀਕਾਪਟਰ ਫੇਰੀ ਦਾ ਮਜ਼ਾਕ ਉਡਾਉਂਦੇ ਰਹੇ ਹਨ।