ਪੜਚੋਲ ਕਰੋ
Advertisement
ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਡਟੇ ਖਹਿਰਾ, ਬੋਲੇ ਸੀਐਮ ਭਗਵੰਤ ਮਾਨ ਵੱਲੋਂ ਸੁਰੱਖਿਆ ਵਾਪਸ ਲੈਣ ਦਾ ਨਤੀਜਾ
ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵੱਲੋਂ ਇਨਸਾਫ਼ ਲੈਣ ਦੀ ਮੰਗ ਦਾ ਸਮਰਥਨ ਕਰਦੇ ਹਾਂ ਕਿਉਂਕਿ ਸਿੱਧੂ ਮੂਸੇਵਾਲਾ ਦਾ ਕਤਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਸ ਦੀ ਸੁਰੱਖਿਆ ਵਾਪਸ ਲੈਣ ਤੇ ਸੋਸ਼ਲ ਮੀਡੀਆ 'ਤੇ ਇਸ ਨੂੰ ਫੈਲਾਉਣ ਦੇ ਫੈਸਲੇ ਦਾ ਨਤੀਜਾ ਸੀ।
ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵੱਲੋਂ ਇਨਸਾਫ਼ ਲੈਣ ਦੀ ਮੰਗ ਦਾ ਸਮਰਥਨ ਕਰਦੇ ਹਾਂ ਕਿਉਂਕਿ ਸਿੱਧੂ ਮੂਸੇਵਾਲਾ ਦਾ ਕਤਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਸ ਦੀ ਸੁਰੱਖਿਆ ਵਾਪਸ ਲੈਣ ਤੇ ਸੋਸ਼ਲ ਮੀਡੀਆ 'ਤੇ ਇਸ ਨੂੰ ਫੈਲਾਉਣ ਦੇ ਫੈਸਲੇ ਦਾ ਨਤੀਜਾ ਸੀ। ਮੈਂ ਦੁਖੀ ਹਾਂ ਕਿ ਸਰਕਾਰ ਦੁਆਰਾ ਕੀਤੀਆਂ ਗਈਆਂ ਗਲਤੀਆਂ ਲਈ ਕਿਸੇ ਦੀ ਵੀ ਜ਼ਿੰਮੇਵਾਰੀ ਤੈਅ ਨਹੀਂ।
I support the call for justice to @iSidhuMooseWala gruesome murder by his parents as his murder was a result of foolish decision of @BhagwantMann to withdraw his security and flaunt it on social media. I’m saddened that no one has owned responsibility for errors committed by govt pic.twitter.com/0efwyJtTle
— Sukhpal Singh Khaira (@SukhpalKhaira) August 26, 2022
ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਨੂੰ ਲੈ ਕੇ ਪਰਿਵਾਰ ਵੱਲੋਂ ਬੀਤੇ ਕੱਲ ਮਾਨਸਾ ਵਿਚ ਕੈਂਡਲ ਮਾਰਚ ਕੱਢਿਆ ਗਿਆ ਸੀ। ਜਿਸ ਦੀ ਅਗਵਾਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਨੇ ਕੀਤੀ।ਇਹ ਕੈਂਡਲ ਮਾਰਚ ਮਾਨਸਾ ਦੀ ਬਾਹਰੀ ਅਨਾਜ ਮੰਡੀ ਤੋਂ ਸ਼ੁਰੂ ਹੋਇਆ ਅਤੇ ਬਾਅਦ 'ਚ ਸਿੱਧੂ ਮੂਸੇਵਾਲਾ ਦੇ ਕਤਲ ਵਾਲੀ ਥਾਂ ’ਤੇ ਖ਼ਤਮ ਹੋਇਆ। ਇਸ ਦੌਰਾਨ ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਤੇ ਇਨਸਾਫ਼ ਦਿਵਾਉਣ ਲਈ ਲਿਖੀਆਂ ਗਈਆਂ ਤਕਰੀਰਾਂ ਦੀਆਂ ਤਖ਼ਤੀਆਂ ਫ਼ੈਨਜ ਵਲੋਂ ਹੱਥਾਂ ’ਚ ਫੜ੍ਹੀਆਂ ਹੋਈਆਂ ਸਨ।
ਕੈਂਡਲ ਮਾਰਚ ਦੀ ਅਗਵਾਈ ਕਰਦਿਆਂ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰ ਅੱਗੇ 3 ਮੰਗਾਂ ਰੱਖੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬੇਟੇ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਜਾਂਚ ਲਈ ਇੱਕ ਕਮਿਸ਼ਨ ਬਣਾਇਆ ਜਾਣਾ ਚਾਹੀਦਾ ਹੈ। ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਉਸ ਦੇ ਪੁੱਤਰ ਦੀ ਸੁਰੱਖਿਆ ਵਾਪਸ ਕਿਸ ਨੇ ਅਤੇ ਕਿਉਂ ਲਈ? ਪੰਜਾਬ ਦੀ ਫਿਲਮ ਇੰਡਸਟਰੀ ਦੇ ਗੈਂਗਸਟਰਾਂ ਨਾਲ ਸਬੰਧਾਂ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਗੈਂਗਸਟਰ ਗੋਲਡੀ ਬਰਾੜ ਨੂੰ ਕੈਨੇਡਾ ਤੋਂ ਭਾਰਤ ਲਿਆਂਦਾ ਜਾਵੇ।
ਸਰਕਾਰ ਦੀ ਕਾਰਵਾਈ ਤੋਂ ਮਾਪੇ ਨਾਖੁਸ਼
ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਸਰਕਾਰ ਦੀ ਕਾਰਵਾਈ ਤੋਂ ਮਾਪੇ ਸੰਤੁਸ਼ਟ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਗੋਲੀ ਚਲਾਉਣ ਵਾਲੇ ਤਾਂ ਪੁਲਿਸ ਨੇ ਫੜ ਲਏ ਪਰ ਸਾਰੀ ਸਾਜ਼ਿਸ਼ ਰਚਣ ਵਾਲੇ ਅਜੇ ਤੱਕ ਬਾਹਰ ਹਨ। ਮੂਸੇਵਾਲਾ ਦੀ ਸੁਰੱਖਿਆ 'ਚ ਕਟੌਤੀ ਕਰਨ ਵਾਲੇ ਅਧਿਕਾਰੀ 'ਤੇ ਕੋਈ ਕਾਰਵਾਈ ਨਹੀਂ ਹੋਈ ਅਤੇ ਨਾ ਹੀ ਉਨ੍ਹਾਂ ਨੇ ਗਲਤੀ ਮੰਨੀ ਹੈ। ਇਸ ਕਤਲੇਆਮ ਵਿੱਚ ਲਾਰੇਂਸ ਅਤੇ ਗੋਲਡੀ ਦੇ ਕਈ ਸਾਥੀ ਸ਼ਾਮਲ ਹਨ, ਜਿਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ। ਜਿਸ ਕਾਰਨ ਉਹ ਇਨਸਾਫ਼ ਲਈ ਸੜਕਾਂ 'ਤੇ ਆਉਣ ਲਈ ਮਜਬੂਰ ਹਨ।
ਦੱਸ ਦੇਈਏ ਕਿ 29 ਮਈ 2022 ਦਿਨ ਐਤਵਾਰ ਨੂੰ ਦੁਪਹਿਰ ਬਾਅਦ ਮਾਨਸਾ ਜ਼ਿਲ੍ਹੇ ਦੇ ਆਪਣੇ ਪਿੰਡ ਮੂਸਾ ਤੋਂ ਸਿੱਧੂ ਮੂਸੇਵਾਲਾ ਨਿਕਲੇ ਹੀ ਸਨ ਕਿ ਕੁਝ ਦੂਰ ਜਾਂਦਿਆਂ ਹੀ ਪਿੰਡ ਜਵਾਹਰਕੇ ਵਿੱਚ ਉਨ੍ਹਾਂ ਦੀ ਥਾਰ ਗੱਡੀ ਨੂੰ ਘੇਰ ਲਿਆ ਗਿਆ। ਅਣਪਛਾਤੇ ਹਮਲਾਵਰਾਂ ਨੇ ਘੇਰ ਕੇ ਕਈ ਰਾਊਂਡ ਫਾਇਰਿੰਗ ਕੀਤੇ। ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਦੇਸ਼
ਪਟਿਆਲਾ
Advertisement