ਪੜਚੋਲ ਕਰੋ

ਸੁਖਪਾਲ ਖਹਿਰਾ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ ,ਇਸ ਨਾਲ ਪਾਰਟੀ ਕਮਜ਼ੋਰੀ ਹੁੰਦੀ ਹੈ : ਗੁਰਕੀਰਤ ਕੋਟਲੀ

ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੇ ਵਿਰੋਧ ਨੂੰ ਲੈ ਕੇ ਕਾਂਗਰਸ ਦੋਫਾੜ ਦਿਖਾਈ ਦੇ ਰਹੀ ਹੈ। ਪੰਜਾਬ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਕੋਟਲੀ ਨੇ ਕਿਹਾ ਹੈ ਕਿ ਸੁਖਪਾਲ ਖਹਿਰਾ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ

ਚੰਡੀਗੜ੍ਹ : ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੇ ਵਿਰੋਧ ਨੂੰ ਲੈ ਕੇ ਕਾਂਗਰਸ ਦੋਫਾੜ ਦਿਖਾਈ ਦੇ ਰਹੀ ਹੈ। ਪੰਜਾਬ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਕੋਟਲੀ ਨੇ ਕਿਹਾ ਹੈ ਕਿ ਸੁਖਪਾਲ ਖਹਿਰਾ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ , ਇਸ ਨਾਲ ਪਾਰਟੀ ਕਮਜ਼ੋਰੀ ਹੁੰਦੀ ਹੈ। ਜਿਹੜੇ ਵਰਕਰ ਹਨ, ਉਨ੍ਹਾਂ ਦਾ ਹੌਂਸਲਾ ਘੱਟ ਹੁੰਦਾ ਹੈ। ਅਜਿਹੇ ਬਿਆਨ ਦੇਣ ਦੀ ਜ਼ਰੂਰਤ ਨਹੀਂ ਹੈ, ਸਾਡੀ ਪਾਰਟੀ ਇੱਕਜੁੱਟ ਹੈ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਨੇ ਜੋ ਟਵੀਟ ਕੀਤਾ ਹੈ, ਇਸ ਬਾਰੇ ਤਾਂ ਸੁਖਪਾਲ ਖਹਿਰਾ ਹੀ ਦੱਸ ਸਕਦੇ ਹਨ ਪਰ ਇਸ ਮੁੱਦੇ 'ਤੇ ਪਾਰਟੀ ਪ੍ਰਧਾਨ ਨਾਲ ਚਰਚਾ ਕੀਤੀ ਜਾਵੇਗੀ।
 
ਦਰਅਸਲ 'ਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੇ ਮਾਮਲੇ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਲਾਹ ਦਿੱਤੀ ਹੈ ਕਿ ਕਿਸੇ ਲਈ ਪਾਰਟੀ ਦੇ ਕਾਡਰਾਂ ਦੀ ਊਰਜਾ ਨੂੰ ਬਰਬਾਦ ਨਾ ਕਰੋ ਕਿਉਂਕਿ ਪੰਜਾਬ ਦੇ ਬੇਅਦਬੀ, ਕਿਸਾਨ ਖੁਦਕੁਸ਼ੀਆਂ, ਪਾਣੀ , ਐਲਐਸਡੀ ਆਦਿ ਵਰਗੇ ਬਹੁਤ ਸਾਰੇ ਭਖਦੇ ਮੁੱਦੇ ਹਨ ,ਜਿਨ੍ਹਾਂ 'ਤੇ ਸਾਨੂੰ ਕੰਮ ਕਰਨਾ ਚਾਹੀਦਾ ਹੈ। ਮੇਰੇ 'ਤੇ ਕੇਸ ਦਰਜ ਹੋਇਆ ਪਰ ਭੁਲੱਥ ਵਾਲਿਆਂ ਨੇ ਮੇਰੇ 'ਤੇ ਵਿਸ਼ਵਾਸ ਕੀਤਾ ਤੇ ਮੈਨੂੰ ਵਿਧਾਨ ਸਭਾ ਲਈ ਵੋਟ ਦਿੱਤੀ। ਜੇਕਰ ਸਾਡਾ ਨੇਤਾ ਇਮਾਨਦਾਰ ਹੈ ਤਾਂ ਸਾਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।
 
ਦੱਸ ਦੇਈਏ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਭਾਰਤ ਭੂਸ਼ਣ ਆਸ਼ੂ ਲਈ ਵਿਜੀਲੈਂਸ ਭਵਨ ਦੇ ਬਾਹਰ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਰਾਜਾ ਵੜਿੰਗ (Amarinder Singh Raja Warring) ਨੇ ਇਸ ਗ੍ਰਿਫ਼ਤਾਰੀ ਦੀ ਸਖਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਗ੍ਰਿਫ਼ਤਾਰੀ ਚੋਰਾਂ ਵਾਂਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਕੋਲ ਆਸ਼ੂ ਵਿਰੁੱਧ 2000 ਕਰੋੜ ਰੁਪਏ ਦੇ ਟੈਂਡਰ ਘਪਲੇ ਵਿੱਚ ਕੋਈ ਸਬੂਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਦਾ ਨੁਕਸਾਨ ਹੀ ਹੋਵੇਗਾ।
 
2000 ਕਰੋੜ ਦੇ ਟਰਾਂਸਪੋਰਟੇਸ਼ਨ ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਆਸ਼ੂ ਦਾ ਰਿਮਾਂਡ ਅੱਜ ਖ਼ਤਮ ਹੋ ਗਿਆ ਹੈ ਅਤੇ ਵਿਜੀਲੈਂਸ ਅੱਜ ਭਾਰਤ ਭੂਸ਼ਣ ਆਸ਼ੂ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰਕੇ ਹੋਰ ਰਿਮਾਂਡ ਮੰਗੇਗੀ। ਦੱਸਿਆ ਜਾ ਰਿਹਾ ਹੈ ਕਿ 4 ਦਿਨਾਂ ਦੇ ਰਿਮਾਂਡ 'ਚ ਸਾਬਕਾ ਮੰਤਰੀ ਆਸ਼ੂ ਨੇ ਵਿਜੀਲੈਂਸ ਨੂੰ ਕੋਈ ਸਹਿਯੋਗ ਨਹੀਂ ਦਿੱਤਾ। ਵਿਜੀਲੈਂਸ ਵੱਲੋਂ ਇਹ ਗ੍ਰਿਫਤਾਰੀ ਠੇਕੇਦਾਰ ਤੇਲੂ ਰਾਮ ਦੇ ਬਿਆਨਾਂ ਦੇ ਆਧਾਰ 'ਤੇ ਕੀਤੀ ਗਈ ਹੈ। ਭਾਰਤ ਭੂਸ਼ਣ ਆਸ਼ੂ 'ਤੇ ਐਫਆਈਆਰ ਵਿੱਚ ਧੋਖਾਧੜੀ ਅਤੇ ਅਪਰਾਧਿਕ ਸਾਜਿਸ਼ ਰਚਣ ਦੇ ਦੋਸ਼ ਲੱਗੇ ਹਨ।
 
 ਵਿਜੀਲੈਂਸ ਨੇ ਭਾਰਤ ਭੂਸ਼ਣ ਆਸ਼ੂ ਨੂੰ 22 ਅਗਸਤ ਨੂੰ ਸੈਲੂਨ ਤੋਂ ਗ੍ਰਿਫਤਾਰ ਕੀਤਾ ਸੀ। ਗੁਰਪ੍ਰੀਤ ਸਿੰਘ ਨੇ ਵਿਜੀਲੈਂਸ ਨੂੰ ਆਸ਼ੂ ਵਿਰੁੱਧ ਸ਼ਿਕਾਇਤ ਕੀਤੀ ਸੀ ਕਿ ਆਸ਼ੂ ਨੇ ਆਪਣੇ ਕੁਝ ਦੋਸਤਾਂ ਨੂੰ ਫਾਇਦਾ ਪਹੁੰਚਾਉਣ ਲਈ ਟੈਂਡਰ ਵੰਡਣ ਵਿੱਚ ਧਾਂਦਲੀ ਕੀਤੀ ਸੀ। ਵਿਜੀਲੈਂਸ ਨੇ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਆਸ਼ੂ ਵਿਰੁੱਧ ਆਈਪੀਸੀ ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7,8,12,13 ਤਹਿਤ ਐਫਆਈਆਰ ਦਰਜ ਕੀਤੀ ਹੈ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
Advertisement
ABP Premium

ਵੀਡੀਓਜ਼

Gajinder Singh| ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤAmritpal Singh| ਅੰਮ੍ਰਿਤਪਾਲ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰSarabjeet Khalsa| 'ਸਹੁੰ ਚੁਕਾਉਣ ਬਾਅਦ ਹੁਣ ਕੋਸ਼ਿਸ਼ ਰਿਹਾਈ ਦੀ ਹੋਵੇਗੀ'Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
ਪਤੀ 37000 ਕਰੋੜ ਦਾ ਮਾਲਕ, ਪਤਨੀ ਨੇ 30 ਸਾਲਾਂ ਤੋਂ ਨਹੀਂ ਖਰੀਦੀ ਸਾੜੀ
ਪਤੀ 37000 ਕਰੋੜ ਦਾ ਮਾਲਕ, ਪਤਨੀ ਨੇ 30 ਸਾਲਾਂ ਤੋਂ ਨਹੀਂ ਖਰੀਦੀ ਸਾੜੀ
Embed widget