CM ਨੂੰ ਸਿੱਧਾ ਹੋਇਆ ਖਹਿਰਾ, ਕਿਹਾ ਇੰਝ ਲਗਦਾ ਹੈ ਜਿਵੇਂ ਸੱਤਾ ਦੇ ਨਸ਼ੇ ਵਿੱਚ ਚੂਰ ਹੋ ਕੇ ਰੱਬ ਨੂੰ ਭੁੱਲ ਗਿਆ
ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ, ਬੜੇ ਦੁੱਖ ਦੀ ਗੱਲ ਹੈ ਕਿ ਭਗਵੰਤ ਮਾਨ ਦਮਨ ਚੱਕਰ ਦੇ ਸ਼ਿਕਾਰ ਹੋਏ ਸਿੱਖ ਨੌਜਵਾਨਾਂ ਨੂੰ ਇਨਸਾਫ਼ ਦੇਣ ਦੇ ਬਜਾਏ ਉਲਟਾ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਝੇਡਾਂ ਕਰ ਰਿਹਾ ਹੈ।
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਟਿੱਪਣੀ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਨੂੰ ਲੈ ਕੇ ਕਾਂਗਰਸ ਦੇ ਵਿਧਾਇਕ ਤੇ ਮਾਨ ਦੇ ਸਿਆਸੀ ਵਿਰੋਧੀ ਸੁਖਪਾਲ ਖਹਿਰਾ ਨੇ ਟਵੀਟ ਕਰਕੇ ਭਗਵੰਤ ਮਾਨ ਉੱਤੇ ਨਿਸ਼ਾਨਾ ਸਾਧਿਆ ਹੈ।
ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ, ਬੜੇ ਦੁੱਖ ਦੀ ਗੱਲ ਹੈ ਕਿ ਭਗਵੰਤ ਮਾਨ ਦਮਨ ਚੱਕਰ ਦੇ ਸ਼ਿਕਾਰ ਹੋਏ ਸਿੱਖ ਨੌਜਵਾਨਾਂ ਨੂੰ ਇਨਸਾਫ਼ ਦੇਣ ਦੇ ਬਜਾਏ ਉਲਟਾ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਝੇਡਾਂ ਕਰ ਰਿਹਾ ਹੈ। ਇੰਜ ਲੱਗਦਾ ਹੈ ਕਿ ਦਿੱਲੀ ਦੇ ਇਸ਼ਾਰਿਆਂ ਉੱਪਰ ਚੱਲਦਿਆਂ ਸੱਤਾ ਦੇ ਨਸ਼ੇ ਵਿੱਚ ਚੂਰ ਹੈ ਅਤੇ ਰੱਬ ਨੂੰ ਵੀ ਭੁੱਲ ਗਿਆ ਹੈ।
ਬੜੇ ਦੁੱਖ ਦੀ ਗੱਲ ਹੈ ਕਿ @BhagwantMann ਦਮਨ ਚੱਕਰ ਦੇ ਸ਼ਿਕਾਰ ਹੋਏ ਸਿੱਖ ਨੌਜਵਾਨਾਂ ਨੂੰ ਇਨਸਾਫ਼ ਦੇਣ ਦੇ ਬਜਾਏ ਉਲਟਾ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਝੇਡਾਂ ਕਰ ਰਿਹਾ ਹੈ। ਇੰਜ ਲੱਗਦਾ ਹੈ ਕਿ ਦਿੱਲੀ ਦੇ ਇਸ਼ਾਰਿਆਂ ਉੱਪਰ ਚੱਲਦਿਆਂ ਸੱਤਾ ਦੇ ਨਸ਼ੇ ਵਿੱਚ ਚੂਰ ਹੈ ਅਤੇ ਰੱਬ ਨੂੰ ਵੀ ਭੁੱਲ ਗਿਆ ਹੈ। https://t.co/h0YeeCePLG
— Sukhpal Singh Khaira (@SukhpalKhaira) March 28, 2023
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਸੀ ਕਿ, ਜਥੇਦਾਰ ਸੀੑ ਅਕਲ ਤਖਤ ਸਾਹਿਬ ਜੀ..ਸਭ ਨੂੰ ਪਤਾ ਹੈ ਕਿ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ..ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸਵਾਰਥ ਲਈ ਵਰਤਿਆ..ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸੀੑ ਗੁਰੂ ਗੑੰਥ ਸਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਉਣ ਲਈ
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ.ਸਭ ਨੂੰ ਪਤਾ ਹੈ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ.ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ.ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ
— Bhagwant Mann (@BhagwantMann) March 28, 2023
ਜ਼ਿਕਰ ਕਰ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੋਮਵਾਰ ਨੂੰ ਪੰਜਾਬ ਸਰਕਾਰ ਨੂੰ ਉਨ੍ਹਾਂ ਸਾਰੇ ਨੌਜਵਾਨਾਂ ਨੂੰ ਰਿਹਾਅ ਕਰਨ ਲਈ 24 ਘੰਟੇ ਦਾ ਅਲਟੀਮੇਟਮ ਦਿੱਤਾ ਹੈ, ਜਿਨ੍ਹਾਂ ਨੂੰ ਭਗੌੜੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਅਪਰਾਧਾਂ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਨੂੰ ਪੁਲਿਸ ਕਾਰਵਾਈ ਦੌਰਾਨ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਨ੍ਹਾਂ ਨੇ ਪੁਲਿਸ ਦੀ ਕਾਰਵਾਈ ਦੌਰਾਨ ਕੁਝ ਲੋਕਾਂ 'ਤੇ ਰਾਸ਼ਟਰੀ ਸੁਰੱਖਿਆ ਐਕਟ (ਰਸੂਕਾ) ਨੂੰ ਲਾਗੂ ਕਰਨ ਲਈ ਸੂਬਾ ਸਰਕਾਰ ਦੀ ਆਲੋਚਨਾ ਕੀਤੀ।