Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਟਿੱਪਣੀ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਨੂੰ ਲੈ ਕੇ ਕਾਂਗਰਸ ਦੇ ਵਿਧਾਇਕ ਤੇ ਮਾਨ ਦੇ ਸਿਆਸੀ ਵਿਰੋਧੀ ਸੁਖਪਾਲ ਖਹਿਰਾ ਨੇ ਟਵੀਟ ਕਰਕੇ ਭਗਵੰਤ ਮਾਨ ਉੱਤੇ ਨਿਸ਼ਾਨਾ ਸਾਧਿਆ ਹੈ।


ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ, ਬੜੇ ਦੁੱਖ ਦੀ ਗੱਲ ਹੈ ਕਿ ਭਗਵੰਤ ਮਾਨ  ਦਮਨ ਚੱਕਰ ਦੇ ਸ਼ਿਕਾਰ ਹੋਏ ਸਿੱਖ ਨੌਜਵਾਨਾਂ ਨੂੰ ਇਨਸਾਫ਼ ਦੇਣ ਦੇ ਬਜਾਏ ਉਲਟਾ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਝੇਡਾਂ ਕਰ ਰਿਹਾ ਹੈ। ਇੰਜ ਲੱਗਦਾ ਹੈ ਕਿ ਦਿੱਲੀ ਦੇ ਇਸ਼ਾਰਿਆਂ ਉੱਪਰ ਚੱਲਦਿਆਂ ਸੱਤਾ ਦੇ ਨਸ਼ੇ ਵਿੱਚ ਚੂਰ ਹੈ ਅਤੇ ਰੱਬ ਨੂੰ ਵੀ ਭੁੱਲ ਗਿਆ ਹੈ।