ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਨੂੰ ਦੇਰੀ ਨਾਲ ਤਨਖਾਹ ਮਿਲਣ ਉੱਪਰ ਬੁਰੀ ਤਰ੍ਹਾਂ ਘਿਰ ਗਈ ਹੈ। ਬੇਸ਼ੱਕ ਅਲੋਚਨਾ ਹੋਣ ਮਗਰੋਂ ਪੰਜਾਬ ਸਰਕਾਰ ਨੇ ਤਨਖਾਹਾਂ ਜਾਰੀ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ ਪਰ ਵਿਰੋਧੀ ਧਿਰਾਂ ਖਜਾਨਾ ਖਾਲੀ ਹੋਣ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰ ਰਹੀਆਂ ਹਨ। 




 







ਕਾਂਗਰਸ ਦੇ ਸੀਨੀਅਰ ਲੀਡਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਸ਼ੇਅਰ ਕਰਕੇ ਤਨਜ਼ ਕੱਸਿਆ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਹੈ ਕਿ ਪਿਆਰੇ ਭਗਵੰਤ ਮਾਨ ਜੀ ਕੀ ਤੁਹਾਡੇ ਕੋਲ ਖਾਲੀ ਸਰਕਾਰੀ ਖਜ਼ਾਨੇ ਨੂੰ “ਪੀਪਾ” ਕਹਿਣ ਦੇ ਆਪਣੇ ਪੁਰਾਣੇ ਬਿਆਨ ਬਾਰੇ ਕੁਝ ਕਹਿਣਾ ਹੈ?


ਕੀ ਹੈ ਪੂਰਾ ਮਾਮਲਾ? 



ਦਰਅਸਲ ਚਰਚਾ ਛਿੜੀ ਸੀ ਕਿ ਪੰਜਾਬ ਸਰਕਾਰ ਦਾ ਖਜ਼ਾਨਾ ਖਾਲੀ ਹੋ ਗਿਆ ਹੈ। ਹਾਲਾਤ ਇਹ ਹੋ ਗਏ ਹਨ ਕਿ ਮੁਲਾਜ਼ਮਾਂ ਨੂੰ ਤਨਖਾਹ ਦੇਣ ਲਈ ਵੀ ਪੈਸੇ ਦਾ ਪ੍ਰਬੰਧ ਨਹੀਂ ਹੋ ਰਿਹਾ। ਇਸ ਲਈ ਸਰਕਾਰੀ ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀ ਤਨਖਾਹ ਨਹੀਂ ਮਿਲੀ। ਮੁਲਾਜ਼ਮ ਜਥੇਬੰਦੀਆਂ ਸੜਕਾਂ ਉੱਪਰ ਆ ਗਈਆਂ ਹਨ। ਇਹ ਚਰਚਾ ਛਿੜਦੇ ਹੀ ਪੰਜਾਬ ਸਰਕਾਰ ਐਕਸ਼ਨ ਵਿੱਚ ਆਈ ਤੇ ਮੁਲਾਜ਼ਮਾਂ ਦੇ ਖਾਤੇ ਵਿੱਚ ਧੜਾਧੜ ਤਨਖਾਹਾਂ ਆ ਗਈਆਂ।


ਦਰਅਸਲ ਤਨਖਾਹਾਂ ਜਾਰੀ ਕਰਨ ਲਈ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਮੁਲਾਜ਼ਮ ਲੀਡਰਾਂ ਦਾ ਕਹਿਣਾ ਸੀ ਕਿ ਪਿਛਲੀਆਂ ਸਰਕਾਰਾਂ ਨੇ ਭਾਵੇਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਰੋਲੀ ਰੱਖਿਆ ਜਿਸ ਦਾ ਖਮਿਆਜ਼ਾ ਉਨ੍ਹਾਂ ਸਰਕਾਰਾਂ ਨੂੰ ਭੁਗਤਣਾ ਪਿਆ ਪਰ ਪਿਛਲੀਆਂ ਸਰਕਾਰਾਂ ਨੇ ਮੁਲਾਜ਼ਮਾਂ ਦੀਆਂ ਤਨਖਾਹਾਂ ਨਹੀਂ ਰੋਕੀਆਂ।


ਹੁਣ ਬਦਲ ਦਾ ਨਾਅਰਾ ਦੇ ਕੇ ਹੋਂਦ ’ਚ ਆਈ ਭਗਵੰਤ ਮਾਨ ਦੀ ਸਰਕਾਰ ਨੇ ਮੁਲਾਜ਼ਮਾਂ ਦੀਆਂ ਤਨਖਾਹਾਂ ਰੋਕ ਕੇ ਮੁਲਾਜ਼ਮਾਂ ਨੂੰ ਪਹਿਲੇ ਬਦਲ ਦੇ ਦਰਸ਼ਨ ਕਰਵਾ ਦਿੱਤੇ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰਾਂ ਦੇ ਚਿਹਰੇ ਬਦਲ ਗਏ ਹਨ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।