Punjab News: ਪੰਜਾਬ ਦੇ ਕਿਸਾਨਾਂ ਨੂੰ ਦੂਜੀ ਵਾਰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ। ਇਸ ਨੂੰ ਲੈ ਕੇ ਕਿਸਾਨ ਲਗਾਤਾਰ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਹੜ੍ਹ ਪੀੜਤ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ ਪਰ ਉਨ੍ਹਾਂ ਦਾ ਦਾਅਵਾ ਹੈ ਕਿ ਸਰਕਾਰ 6800 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇ ਰਹੀ ਹੈ। ਇਸ ਨੂੰ ਲੈ ਕੇ ਸੁਖਪਾਲ ਖਹਿਰਾ ਨੇ ਪੰਜਾਬ ਸਰਕਾਰ ਉੱਤੇ ਨਿਸ਼ਾਨਾ ਸਾਧਿਆ ਹੈ।






ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ, ਮੁਰਗ਼ੀਆਂ ਬੱਕਰੀਆਂ ਦੇ ਪੈਸੇ ਦੇਣ ਵਾਲਾ ਭਗਵੰਤ ਮਾਨ ਹੁਣ ਇੱਕ ਏਕੜ ਫਸਲ ਦੇ ਨੁਕਸਾਨ ਦਾ 6800 ਰੁਪਏ ਦੇਣ ਉੱਪਰ ਆ ਡਿਗਿਆ ਹੈ ਜਿਸ ਵਿੱਚੋਂ ਮਾਲ ਅਫਸਰ ਵੀ ਪੈਸੇ ਖਾ ਰਹੇ ਹਨ। ਕੀ ਇਹ ਹੈ ਤੁਹਾਡਾ ਫਰਜੀ ਬਦਲਾਉ - ਖਹਿਰਾ 


ਜ਼ਿਕਰ ਕਰ ਦਈਏ ਕਿ ਹੜ੍ਹ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦਵਾਉਣ ਲਈ ਕਾਂਗਰਸ ਲਗਾਤਾਰ ਪ੍ਰਦਰਸ਼ਨ ਕਰ ਰਹੀ ਹੈ। ਇਸ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ  ਪੰਜਾਬ ਕਾਂਗਰਸ ਕਿਸਾਨ ਯੂਨੀਅਨਾਂ ਨਾਲ ਇਕਜੁੱਟ ਹੋ ਕੇ ਖੜੀ ਰਹੇਗੀ ਜਿਵੇਂ ਕਿ ਉਸ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਕੀਤਾ ਸੀ। ਪੰਜਾਬ ਕਾਂਗਰਸ ਪੁਲਿਸ ਵੱਲੋਂ ਕਤਲ ਕੀਤੇ ਗਏ ਪ੍ਰੀਤਮ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਦੁਸ਼ਟਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਪੰਜਾਬ ਦੇ ਲੋਕ ਇਸ ਜ਼ਾਲਮ ਹਕੂਮਤ ਦੀ ਹਰ ਹਰਕਤ 'ਤੇ ਨੇੜਿਉਂ ਨਜ਼ਰ ਰੱਖ ਰਹੇ ਹਨ। ਉਹ 2024 ਦੀਆਂ ਲੋਕ ਸਭਾ ਚੋਣਾਂ 'ਚ 'ਆਪ' ਨੂੰ ਸਬਕ ਸਿਖਾਉਣਗੇ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।