ਪੰਜਾਬ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ ਸੁਖਪਾਲ ਖਹਿਰਾ ਦੇ ਬੇਟੇ , ਜਵਾਬ ਦੇਣ ਲਈ ਮੰਗਿਆ ਇੱਕ ਹਫ਼ਤੇ ਦਾ ਸਮਾਂ ,ਕਾਂਗਰਸ ਨੇ CM ਖਿਲਾਫ਼ ਦਿੱਤੀ ਸ਼ਿਕਾਇਤ
Punjab News : ਪੰਜਾਬ 'ਚ ਮਹਿਲਾਵਾਂ ਖਿਲਾਫ਼ ਕਥਿਤ ਅਪਮਾਨਜਨਕ ਟਿੱਪਣੀਆਂ ਕਰਨ ਦੇ ਮਾਮਲੇ 'ਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਸਿੰਘ ਖਹਿਰਾ ਅੱਜ ਪੰਜਾਬ ਮਹਿਲਾ ਕਮਿਸ਼ਨ ਅੱਗੇ ਪੇਸ਼ ਹੋਏ।

Punjab News : ਪੰਜਾਬ 'ਚ ਮਹਿਲਾਵਾਂ ਖਿਲਾਫ਼ ਕਥਿਤ ਅਪਮਾਨਜਨਕ ਟਿੱਪਣੀਆਂ ਕਰਨ ਦੇ ਮਾਮਲੇ 'ਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਸਿੰਘ ਖਹਿਰਾ ਅੱਜ ਪੰਜਾਬ ਮਹਿਲਾ ਕਮਿਸ਼ਨ ਅੱਗੇ ਪੇਸ਼ ਹੋਏ। ਐਡਵੋਕੇਟ ਮਹਿਤਾਬ ਖਹਿਰਾ ਨੇ ਕਮਿਸ਼ਨ ਦੇ ਨੋਟਿਸ 'ਤੇ ਸਵਾਲ ਉਠਾਏ ਅਤੇ ਜਵਾਬ ਦਾਇਰ ਕਰਨ ਲਈ ਸੱਤ ਦਿਨਾਂ ਦਾ ਸਮਾਂ ਮੰਗਿਆ ਹੈ।
ਮਹਿਤਾਬ ਖਹਿਰਾ ਨੇ ਕਮਿਸ਼ਨ ਤੋਂ ਕਪੂਰਥਲਾ ਦੇ ਐਸਐਸਪੀ ਤੋਂ ਵੀ ਰਿਪੋਰਟ ਮੰਗੀ ਤਾਂ ਜੋ ਉਹ ਆਪਣਾ ਜਵਾਬ ਕਮਿਸ਼ਨ ਸਾਹਮਣੇ ਪੇਸ਼ ਕਰ ਸਕੇ। ਇਸ ਦੌਰਾਨ ਕਾਂਗਰਸੀ ਆਗੂ ਕਿਰਨਜੀਤ ਸਿੰਘ ਸੰਧੂ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ।
ਕਿਰਨਜੀਤ ਸਿੰਘ ਸੰਧੂ ਨੇ ਕਈ ਮਹਿਲਾਵਾਂ ਨਾਲ ਮਿਲ ਕੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਲਿਖਤੀ ਸ਼ਿਕਾਇਤ ਸੌਂਪੀ, ਜਿਸ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਆਪਣੇ ਕਾਲਜ ਦੇ ਦਿਨਾਂ ਦੀ ਇੱਕ ਘਟਨਾ ਦਾ ਵਰਣਨ ਕਰਕੇ ਮਹਿਲਾਵਾਂ ਦਾ ਅਪਮਾਨ ਕੀਤਾ।
ਉਨ੍ਹਾਂ ਮਹਿਲਾ ਕਮਿਸ਼ਨ ਤੋਂ ਮੰਗ ਕੀਤੀ ਕਿ ਜਿਸ ਤਰ੍ਹਾਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਨੋਟਿਸ ਦਿੱਤਾ ਗਿਆ ਹੈ ,ਓਸੇ ਤਰਜ 'ਤੇ ਮੁੱਖ ਮੰਤਰੀ ਵੀ ਨੋਟਿਸ ਦੇ ਕੇ ਤਲਬ ਕੀਤਾ ਜਾਵੇ। ਐਡਵੋਕੇਟ ਮਹਿਤਾਬ ਸਿੰਘ ਨੇ ਕਿਹਾ ਕਿ ਜੇਕਰ ਕਮਿਸ਼ਨ ਮੁੱਖ ਮੰਤਰੀ ਵਿਰੁੱਧ ਕਾਰਵਾਈ ਨਹੀਂ ਕਰਦਾ ਹੈ ਤਾਂ ਉਹ ਅਦਾਲਤ ਜਾਣਗੇ।
ਟ੍ਰੈਂਡਿੰਗ ਟੌਪਿਕ





















