ਪੜਚੋਲ ਕਰੋ
ਕਾਂਗਰਸੀ ਆਗੂ ਸੁਖਪਾਲ ਖਹਿਰਾ ਵਿਧਾਨ ਸਭਾ ਸੈਸ਼ਨ ਤੋਂ ਸਸਪੈਂਡ
Punjab News: ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਵੱਡੀ ਕਾਰਵਾਈ ਕਰ ਦਿੱਤੀ ਗਈ ਹੈ। ਉਨ੍ਹਾਂ ਨੂੰ ਸੈਸ਼ਨ ਦੇ ਬਾਕੀ ਰਹਿੰਦੇ ਸਮੇਂ ਲਈ ਸਸਪੈਂਡ ਕਰ ਦਿੱਤਾ ਗਿਆ ਹੈ।

ਸੁਖਪਾਲ ਖਹਿਰਾ
Source : https://x.com/
Punjab News: ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਵੱਡੀ ਕਾਰਵਾਈ ਕਰ ਦਿੱਤੀ ਗਈ ਹੈ। ਉਨ੍ਹਾਂ ਨੂੰ ਸੈਸ਼ਨ ਦੇ ਬਾਕੀ ਰਹਿੰਦੇ ਸਮੇਂ ਲਈ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਫ਼ੈਸਲੇ ਤੋਂ ਬਾਅਦ ਸਦਨ ਵਿੱਚ ਸਿਆਸੀ ਮਾਹੌਲ ਭੱਖ ਗਿਆ ਹੈ ਅਤੇ ਸੱਤਾਧਾਰੀ ਧਿਰ ਤੇ ਵਿਰੋਧੀ ਧਿਰ ਵਿਚਾਲੇ ਤਕਰਾਰ ਹੋਰ ਵਧਣ ਦੇ ਆਸਾਰ ਹਨ।
ਇਸ ਕਾਰਵਾਈ ਲਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਦਨ ਵਿੱਚ ਪ੍ਰਸਤਾਵ ਪੇਸ਼ ਕੀਤਾ। ਉਨ੍ਹਾਂ ਨੇ ਮੰਗ ਕੀਤੀ ਕਿ ਸੁਖਪਾਲ ਸਿੰਘ ਖਹਿਰਾ ਨੂੰ ਵਿਧਾਨ ਸਭਾ ਦੇ ਸੈਸ਼ਨ ਵਿੱਚੋਂ ਮੁਅੱਤਲ ਕੀਤਾ ਜਾਵੇ। ਇਸ ਤੋਂ ਬਾਅਦ ਖਹਿਰਾ ਵਿਰੁੱਧ ਕਾਰਵਾਈ ਹੋਈ ਅਤੇ ਉਨ੍ਹਾਂ ਨੂੰ ਬਾਕੀ ਰਹਿੰਦੇ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਰੋਕ ਦਿੱਤਾ ਗਿਆ।
Advertisement
ਟ੍ਰੈਂਡਿੰਗ ਟੌਪਿਕ





















