CM ਮਾਨ ਕੋਲ ਆਪਣੇ ਪਰਿਵਾਰ ਲਈ ਭਾਰੀ ਸੁਰੱਖਿਆ, ਪਰ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦਾ ਐਲਾਨ ਕਰਕੇ ਕਾਤਲਾਂ ਦੇ ਰਹਿਮੋ-ਕਰਮ 'ਤੇ ਛੱਡ ਦਿੱਤਾ ਸੀ: ਸੁਖਪਾਲ ਖਹਿਰਾ
ਖਹਿਰਾ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਸਿੱਧੂ ਮੂਸੇਵਾਲਾ ਨੂੰ ਅੱਜ ਉਨ੍ਹਾਂ ਦੀ ਬਰਸੀ 'ਤੇ ਮੇਰੇ ਵੱਲੋਂ ਦਿਲੋਂ ਸ਼ਰਧਾਂਜਲੀ। ਉਨ੍ਹਾਂ ਕਿਹਾ ਕਿ ਜਦੋਂ ਅੱਜ ਸੀਐਮ ਭਗਵੰਤ ਮਾਨ ਕੋਲ ਆਪਣੇ ਤੇ ਪਰਿਵਾਰ ਲਈ ਭਾਰੀ ਸੁਰੱਖਿਆ ਹੈ, ਪਰ....
Sidhu Moosewala: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਬਰਸੀ ਹੈ। ਪੰਜਾਬ ਤੋਂ ਬਾਹਰ ਵਿਦੇਸ਼ਾਂ ਵਿੱਚ ਸਿੱਧੂ ਮੂਸੇਵਾਲਾ ਨੂੰ ਉਨ੍ਹਾਂ ਦੇ ਪ੍ਰਸ਼ੰਸਕ ਸ਼ਰਧਾਂਜਲੀ ਭੇਟ ਕਰ ਰਹੇ ਹਨ। ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਵੀ ਨਿਸ਼ਾਨਾ ਸਾਧਿਆ ਹੈ।
ਖਹਿਰਾ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਸਿੱਧੂ ਮੂਸੇਵਾਲਾ ਨੂੰ ਅੱਜ ਉਨ੍ਹਾਂ ਦੀ ਬਰਸੀ 'ਤੇ ਮੇਰੇ ਵੱਲੋਂ ਦਿਲੋਂ ਸ਼ਰਧਾਂਜਲੀ। ਉਨ੍ਹਾਂ ਕਿਹਾ ਕਿ ਜਦੋਂ ਅੱਜ ਸੀਐਮ ਭਗਵੰਤ ਮਾਨ ਕੋਲ ਆਪਣੇ ਤੇ ਪਰਿਵਾਰ ਲਈ ਭਾਰੀ ਸੁਰੱਖਿਆ ਹੈ, ਸਾਡੇ ਵਿਸ਼ਵ ਪੱਧਰੀ ਕਲਾਕਾਰ ਸਿੱਧੂ ਮੂਸੇਵਾਲਾ ਨੂੰ ਸੋਸ਼ਲ ਮੀਡੀਆ 'ਤੇ ਸੁਰੱਖਿਆ ਵਾਪਸ ਲੈਣ ਦਾ ਐਲਾਨ ਕਰਕੇ ਕਾਤਲਾਂ ਦੇ ਰਹਿਮੋ-ਕਰਮ 'ਤੇ ਛੱਡ ਦਿੱਤਾ ਗਿਆ ਸੀ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦਾ ਦਿਨ-ਦਿਹਾੜੇ ਕਤਲ ਕਾਨੂੰਨ ਤੇ ਵਿਵਸਥਾ ਦੀ ਵੱਡੀ ਅਸਫਲਤਾ ਲਈ ਸਰਕਾਰ ਨੂੰ ਪ੍ਰੇਸ਼ਾਨ ਕਰਦਾ ਰਹੇਗਾ। ਅਸੀਂ #JusticeForSidhuMoosewala ਦੀ ਮੰਗ ਕਰਦੇ ਹਾਂ।
My heartfelt tributes to @iSidhuMooseWala on his death anniversary today. While @BhagwantMann has massive security for self and family our pride world class artist @iSidhuMooseWala was left at the mercy of killers by announcing withdrawal of security on social media but none… pic.twitter.com/nBHvL2fofa
— Sukhpal Singh Khaira (@SukhpalKhaira) May 29, 2023
ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਇੱਕ ਸਾਲ ਪਹਿਲਾਂ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਲਾਰੈਂਸ ਗੈਂਗ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ । ਉਸ ਸਮੇਂ ਸਿੱਧੂ ਆਪਣੀ ਥਾਰ ਜੀਪ ਵਿੱਚ ਆਪਣੀ ਮਾਸੀ ਨੂੰ ਮਿਲਣ ਜਾ ਰਿਹਾ ਸੀ । ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਾਪਸ ਲੈਣ ਦਾ ਐਲਾਨ ਕੀਤਾ ਸੀ ।