Sidhu Moosewala: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਬਰਸੀ ਹੈ। ਪੰਜਾਬ ਤੋਂ ਬਾਹਰ ਵਿਦੇਸ਼ਾਂ ਵਿੱਚ ਸਿੱਧੂ ਮੂਸੇਵਾਲਾ ਨੂੰ ਉਨ੍ਹਾਂ ਦੇ ਪ੍ਰਸ਼ੰਸਕ ਸ਼ਰਧਾਂਜਲੀ ਭੇਟ ਕਰ ਰਹੇ ਹਨ। ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਵੀ ਨਿਸ਼ਾਨਾ ਸਾਧਿਆ ਹੈ। 


ਇਹ ਵੀ ਪੜ੍ਹੋ: ਸੋਨਮ ਬਾਜਵਾ ਨੇ ਸਿੱਧੂ ਮੂਸੇਵਾਲਾ ਨੂੰ ਇੰਜ ਦਿੱਤੀ ਸ਼ਰਧਾਂਜਲੀ, ਇੰਸਟਾ ਡੀਪੀ 'ਤੇ ਲਾਈ ਮੂਸੇਵਾਲਾ ਦੀ ਫੋਟੋ, ਭਾਵੁਕ ਹੋਏ ਫੈਨਜ਼


ਖਹਿਰਾ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਸਿੱਧੂ ਮੂਸੇਵਾਲਾ ਨੂੰ ਅੱਜ ਉਨ੍ਹਾਂ ਦੀ ਬਰਸੀ 'ਤੇ ਮੇਰੇ ਵੱਲੋਂ ਦਿਲੋਂ ਸ਼ਰਧਾਂਜਲੀ। ਉਨ੍ਹਾਂ ਕਿਹਾ ਕਿ ਜਦੋਂ ਅੱਜ ਸੀਐਮ ਭਗਵੰਤ ਮਾਨ ਕੋਲ ਆਪਣੇ ਤੇ ਪਰਿਵਾਰ ਲਈ ਭਾਰੀ ਸੁਰੱਖਿਆ ਹੈ, ਸਾਡੇ ਵਿਸ਼ਵ ਪੱਧਰੀ ਕਲਾਕਾਰ ਸਿੱਧੂ ਮੂਸੇਵਾਲਾ ਨੂੰ ਸੋਸ਼ਲ ਮੀਡੀਆ 'ਤੇ ਸੁਰੱਖਿਆ ਵਾਪਸ ਲੈਣ ਦਾ ਐਲਾਨ ਕਰਕੇ ਕਾਤਲਾਂ ਦੇ ਰਹਿਮੋ-ਕਰਮ 'ਤੇ ਛੱਡ ਦਿੱਤਾ ਗਿਆ ਸੀ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦਾ ਦਿਨ-ਦਿਹਾੜੇ ਕਤਲ ਕਾਨੂੰਨ ਤੇ ਵਿਵਸਥਾ ਦੀ ਵੱਡੀ ਅਸਫਲਤਾ ਲਈ ਸਰਕਾਰ ਨੂੰ ਪ੍ਰੇਸ਼ਾਨ ਕਰਦਾ ਰਹੇਗਾ। ਅਸੀਂ #JusticeForSidhuMoosewala ਦੀ ਮੰਗ ਕਰਦੇ ਹਾਂ। 









ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਇੱਕ ਸਾਲ ਪਹਿਲਾਂ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਲਾਰੈਂਸ ਗੈਂਗ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ । ਉਸ ਸਮੇਂ ਸਿੱਧੂ ਆਪਣੀ ਥਾਰ ਜੀਪ ਵਿੱਚ ਆਪਣੀ ਮਾਸੀ ਨੂੰ ਮਿਲਣ ਜਾ ਰਿਹਾ ਸੀ । ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਾਪਸ ਲੈਣ ਦਾ ਐਲਾਨ ਕੀਤਾ ਸੀ ।


ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਇਹ ਗਾਣੇ ਅੱਜ ਵੀ ਲੋਕਾਂ ਦੀ ਪਸੰਦ, ਇੱਥੇ ਸੁਣੋ ਮੂਸੇਵਾਲਾ ਦੇ ਹੁਣ ਤੱਕ ਦੇ ਬੈਸਟ ਗਾਣੇ