Punjab News : ਸੁਖਪਾਲ ਖਹਿਰਾ ਨੇ 148 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਨੂੰ ਲੈ ਕੇ ਚੁੱਕੇ ਸਵਾਲ, ਜਾਂਚ ਦੀ ਕੀਤੀ ਮੰਗ
Punjab News : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ 148 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਨੂੰ ਲੈ ਕੇ ਭਗਵੰਤ ਮਾਨ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।
Punjab News : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ 148 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਨੂੰ ਲੈ ਕੇ ਭਗਵੰਤ ਮਾਨ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ PPSC ਦੁਆਰਾ ਸ਼ਾਰਟਲਿਸਟ ਕੀਤੇ ਗਏ 418 ਵੈਟਰਨਰੀ ਅਧਿਕਾਰੀਆਂ ਬਾਰੇ ਸ਼ੁਰੂਆਤੀ ਜਾਣਕਾਰੀ ਨੇ ਇੱਕ ਵਾਰ ਫਿਰ ਨਿਰਪੱਖਤਾ 'ਤੇ ਸ਼ੰਕੇ ਖੜ੍ਹੇ ਕਰ ਦਿੱਤੇ ਹਨ ਕਿਉਂਕਿ ਹੇਠਾਂ ਦਿੱਤੇ ਗਏ 80 ਉਮੀਦਵਾਰ ਇੱਕ ਪ੍ਰੀਖਿਆ ਕੇਂਦਰ ਤੋਂ ਹਨ? ਕੀ ਇਹ ਸੰਭਵ ਹੈ ਕਿ ਸਾਰੇ 80 ਇਕੱਠੇ ਬੈਠ ਕੇ ਪ੍ਰੀਖਿਆ ਪਾਸ ਕਰਨ? ਇਹ ਲਗਪਗ 40% ਪਾਸ ਉਮੀਦਵਾਰ ਹਨ! ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਂਚ ਦੀ ਮੰਗ ਕੀਤੀ ਹੈ।
Initial information about shortlisted 418 Veterinary Officers by PPSC has once again raised doubts on fairness as below circled 80 candidates are frm one exam centre?Is it possible that all 80 seated together pass exams?Its almost 40% of passed candidates! @BhagwantMann shd probe pic.twitter.com/jHJNRuBkna
— Sukhpal Singh Khaira (@SukhpalKhaira) October 11, 2022
ਦੱਸ ਦੇਈਏ ਕਿ ਪਿਛਲੇ ਮਹੀਨੇ ਪੰਜਾਬ ਸਰਕਾਰ ਵੱਲੋਂ 68 ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ, ਜਿਨ੍ਹਾਂ 'ਚੋਂ 35 ਵੈਟਰਨਰੀ ਇੰਸਪੈਕਟਰ ਹਰਿਆਣਾ ਤੇ ਰਾਜਸਥਾਨ ਦੇ ਵਾਸੀ ਹਨ। ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 68 ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਨ।
ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵਿੱਚ 148 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ, ਜਿਨ੍ਹਾਂ ਵਿੱਚੋਂ 68 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਜਦੋਂਕਿ ਕੁਝ ਦਿਨ ਪਹਿਲਾਂ 29 ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਸਨ।ਇਹ ਵੀ ਪੜ੍ਹੋ : Mohali Grenade attack : ਮੋਹਾਲੀ 'ਚ ਪੰਜਾਬ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹੋਏ ਆਰਪੀਜੀ ਹਮਲੇ 'ਚ ਪੁਲਿਸ ਨੇ 7 ਖਿਲਾਫ਼ ਦਾਇਰ ਕੀਤੀ ਚਾਰਜਸ਼ੀਟਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਉਮੀਦਵਾਰਾਂ ਨੂੰ ਅਗਲੇ ਦਿਨਾਂ ਦੌਰਾਨ ਨਿਯੁਕਤੀ ਪੱਤਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਸੀ ਕਿ ਪਿਛਲੇ ਦਿਨੀਂ ਇਨ੍ਹਾਂ ਉਮੀਦਵਾਰਾਂ ਦੀ ਪ੍ਰੀਖਿਆ ਲਈ ਗਈ ਹੈ ਅਤੇ ਛੇਤੀ ਹੀ ਇਹ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ