Punjab News : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ 148 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਨੂੰ ਲੈ ਕੇ ਭਗਵੰਤ ਮਾਨ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ PPSC ਦੁਆਰਾ ਸ਼ਾਰਟਲਿਸਟ ਕੀਤੇ ਗਏ 418 ਵੈਟਰਨਰੀ ਅਧਿਕਾਰੀਆਂ ਬਾਰੇ ਸ਼ੁਰੂਆਤੀ ਜਾਣਕਾਰੀ ਨੇ ਇੱਕ ਵਾਰ ਫਿਰ ਨਿਰਪੱਖਤਾ 'ਤੇ ਸ਼ੰਕੇ ਖੜ੍ਹੇ ਕਰ ਦਿੱਤੇ ਹਨ ਕਿਉਂਕਿ ਹੇਠਾਂ ਦਿੱਤੇ ਗਏ 80 ਉਮੀਦਵਾਰ ਇੱਕ ਪ੍ਰੀਖਿਆ ਕੇਂਦਰ ਤੋਂ ਹਨ? ਕੀ ਇਹ ਸੰਭਵ ਹੈ ਕਿ ਸਾਰੇ 80 ਇਕੱਠੇ ਬੈਠ ਕੇ ਪ੍ਰੀਖਿਆ ਪਾਸ ਕਰਨ? ਇਹ ਲਗਪਗ 40% ਪਾਸ ਉਮੀਦਵਾਰ ਹਨ! ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਂਚ ਦੀ ਮੰਗ ਕੀਤੀ ਹੈ।