ਪੜਚੋਲ ਕਰੋ
Advertisement
ਸੁਖਪਾਲ ਖਹਿਰਾ ਨੇ ਗੈਰ-ਕਾਨੂੰਨੀ ਮਾਈਨਿੰਗ ਮਾਮਲੇ 'ਤੇ ਆਪ ਨੂੰ ਘੇਰਿਆ , ਕਿਹਾ - ਕੈਬਨਿਟ ਮੰਤਰੀ ਸਰਾਰੀ ਦੀ ਆਡੀਓ 'ਤੇ VB ਚੁੱਪ ਕਿਉਂ ?
ਖਹਿਰਾ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਾਬਕਾ ਸਪੀਕਰ ਖਿਲਾਫ ਵੀਬੀ ਜਾਂਚ ਦੇ ਹੁਕਮ ਦੇਣ ਦੀ ਬਜਾਏ ਭਗਵੰਤ ਮਾਨ ਅਸਲ ਮਾਫੀਆ ਨੂੰ ਬੇਨਕਾਬ ਕਰਨ ਲਈ ਕਾਂਗਰਸ ਦੇ ਪਿਛਲੇ 5 ਸਾਲਾਂ ਅਤੇ 'ਆਪ' ਦੇ 6 ਮਹੀਨਿਆਂ ਨੂੰ ਕਵਰ ਕਰਨ ਲਈ ਗੈਰ-ਕਾਨੂੰਨੀ ਮਾਈਨਿੰਗ ਦੀ ਸੀਬੀਆਈ ਜਾਂਚ ਦੇ ਹੁਕਮ ਦੇਣ!
ਚੰਡੀਗੜ੍ਹ : ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਖਿਲਾਫ ਵੀਬੀ ਜਾਂਚ ਦੇ ਹੁਕਮ ਦੇਣ ਦੀ ਬਜਾਏ ਭਗਵੰਤ ਮਾਨ ਅਸਲ ਮਾਫੀਆ ਨੂੰ ਬੇਨਕਾਬ ਕਰਨ ਲਈ ਕਾਂਗਰਸ ਦੇ ਪਿਛਲੇ 5 ਸਾਲਾਂ ਅਤੇ 'ਆਪ' ਦੇ 6 ਮਹੀਨਿਆਂ ਨੂੰ ਕਵਰ ਕਰਨ ਲਈ ਗੈਰ-ਕਾਨੂੰਨੀ ਮਾਈਨਿੰਗ ਦੀ ਸੀਬੀਆਈ ਜਾਂਚ ਦੇ ਹੁਕਮ ਦੇਣ! ਗੈਰ-ਕਾਨੂੰਨੀ ਮਾਈਨਿੰਗ 'ਤੇ ਫੌਜ, ਬੀਐੱਸਐੱਫ ਨੇ ਹਾਈਕੋਰਟ 'ਚ ਹਲਫ਼ਨਾਮਾ ਦਾਇਰ ਕੀਤਾ ਹੈ! ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਵਾਇਰਲ ਹੋਈ ਆਡੀਓ 'ਤੇ ਵੀਬੀ ਚੁੱਪ ਕਿਉਂ?
Instead of ordering VB probe against Ex Speaker i dare @BhagwantMann to order Cbi probe into illegal mining to cover last 5 years & 6 months of Aap rule to expose real mafia! Army,Bsf have filed affidavits in HC on blatant illegal mining!Why’s VB silent on Minister Sarari audio? pic.twitter.com/RA4o3OkG59
— Sukhpal Singh Khaira (@SukhpalKhaira) September 21, 2022
ਦਰਅਸਲ 'ਚ ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਜੀਲੈਂਸ ਬਿਊਰੋ (ਵੀਬੀ) ਨੂੰ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਮਾਈਨਿੰਗ ਵਿੱਚ ਤਤਕਾਲੀ ਵਿਧਾਨ ਸਭਾ ਸਪੀਕਰ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਕੇਪੀ ਸਿੰਘ ਦੀ ਕਥਿਤ ਸ਼ਮੂਲੀਅਤ ਦੀ ਜਾਂਚ ਕਰਨ ਦਾ ਆਦੇਸ਼ ਦਿੱਤਾ ਹੈ।ਰਾਣਾ ਕੇਪੀ ਸਿੰਘ ਤੋਂ ਵਿਜੀਲੈਂਸ ਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ। ਗੈਰ ਕਾਨੂੰਨੀ ਮਾਈਨਿੰਗ ਤੋਂ ਇਲਾਵਾ ਰਾਣਾ ਕੇ ਪੀ ਸਿੰਘ ਤੋਂ ਆਮਦਨ ਤੋਂ ਜ਼ਿਆਦਾ ਜ਼ਾਇਦਾਦ ਹੋਣ ਨੂੰ ਲੈ ਕੇ ਵੀ ਜਾਂਚ ਕੀਤੀ ਜਾਵੇਗੀ।
ਬੈਂਸ ਨੇ ਦਾਅਵਾ ਕੀਤਾ ਕਿ ਸੀਬੀਆਈ ਨੇ ਪਿਛਲੇ ਸਾਲ ਜੁਲਾਈ ਵਿੱਚ ਸੂਬੇ ਦੇ ਮੁੱਖ ਸਕੱਤਰ ਨੂੰ ਸਾਬਕਾ ਸਪੀਕਰ ਦੀ ਭੂਮਿਕਾ ਦੀ ਜਾਂਚ ਕਰਨ ਲਈ ਕਿਹਾ ਸੀ, ਪਰ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਹੋਣ ਕਾਰਨ ਮਾਮਲੇ ਨੂੰ ਦਬਾ ਦਿੱਤਾ ਗਿਆ ਸੀ। VB ਨੂੰ ਲਿਖੇ ਇੱਕ ਪੱਤਰ ਵਿੱਚ, ਮੰਤਰੀ ਨੇ ਕਿਹਾ, "ਮੁਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਕੇਪੀ ਦੇ 'ਸਹਾਇਕਾਂ' ਦੁਆਰਾ ਰੋਪੜ ਅਤੇ ਅਨੰਦਪੁਰ ਸਾਹਿਬ ਵਿੱਚ ਕਰੱਸ਼ਰ ਮਾਲਕਾਂ ਤੋਂ ਲੱਖਾਂ ਰੁਪਏ ਦੀ ਮਹੀਨਾਵਾਰ ਅਦਾਇਗੀ ਪ੍ਰੋਟੈਕਸ਼ਨ ਮਨੀ ਵਜੋਂ ਇਕੱਠੀ ਕੀਤੀ ਗਈ ਸੀ। ਅਧਿਕਾਰੀਆਂ ਨੇ ਆਪਣੇ ਬਿਆਨ ਵਿੱਚ ਉਨ੍ਹਾਂ ਦਾ ਨਾਂ ਲਿਆ ਹੈ।
ਓਧਰ ਰਾਣਾ ਕੇਪੀ ਨੇ ਆਪਣੇ 'ਤੇ ਲੱਗੇ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ਾਂ 'ਤੇ ਕਿਹਾ ਕਿ ਮੇਰਾ ਪਿਛਲੇ 40 ਸਾਲਾਂ ਦਾ ਸਿਆਸੀ ਕਰੀਅਰ ਹੈ ਅਤੇ ਮੈਨੂੰ ਮਾਣ ਹੈ ਕਿ ਮੇਰਾ ਕਰੀਅਰ ਬੇਦਾਗ ਹੈ ਅਤੇ ਮੈਂ ਇਮਾਨਦਾਰ ਹਾਂ।
ਉਨ੍ਹਾਂ ਕਿਹਾ ਕਿ ਮਾਈਨਿੰਗ ਬਾਰੇ ਪੂਰੀ ਦੁਨੀਆ ਜਾਣਦੀ ਹੈ। ਕੁਝ ਵੀ ਲੁਕਿਆ ਨਹੀਂ ਹੈ। ਭਾਰਤ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਫੌਜੀ ਨੂੰ ਹਾਈ ਕੋਰਟ ਵਿੱਚ ਜਾ ਕੇ ਇਹ ਪਿਆ ਕਿ ਮਾਈਨਿੰਗ ਦੇਸ਼ ਦੀ ਸੁਰੱਖਿਆ ਲਈ ਵੱਡਾ ਖ਼ਤਰਾ ਹੈ। ਇਹ ਪਹਿਲੀ ਵਾਰ ਹੈ ਜਦੋਂ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਖੁਦ ਸਰਹੱਦ ਦਾ ਦੌਰਾ ਕਰਨਾ ਪਿਆ ਅਤੇ ਚਿੰਤਾ ਪ੍ਰਗਟਾਈ ਗਈ ਕਿ ਮਾਈਨਿੰਗ ਦੇਸ਼ ਲਈ ਖ਼ਤਰਾ ਹੈ। ਰਾਣਾ ਕੇਪੀ ਨੇ ਇਹ ਨਹੀਂ ਕਿਹਾ ਕਿ ਮੈਂ ਖੁਦ ਅਦਾਲਤ ਜਾਵਾਂਗਾ, ਮੈਨੂੰ ਮਾਈਨਿੰਗ ਮੰਤਰੀ ਹਰਜੋਤ ਬੈਂਸ 'ਤੇ ਭਰੋਸਾ ਨਹੀਂ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement