ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਸੁਖਪਾਲ ਖਹਿਰਾ, ਪਰਿਵਾਰ ਨਾਲ ਦੁੱਖ ਕੀਤਾ ਸਾਂਝਾ
ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ। ਜਿੱਥੇ ਉਹਨਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਦੁੱਖ ਸਾਂਝਾ ਕੀਤਾ।
ਮਾਨਸਾ: ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ। ਜਿੱਥੇ ਉਹਨਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਦੁੱਖ ਸਾਂਝਾ ਕੀਤਾ। ਸਿੱਧੂ ਮੂਸੇ ਵਾਲਾ ਨੂੰ ਕੌਮ ਦਾ ਗਹਿਣਾ ਦੱਸਦਿਆਂ ਉਨ੍ਹਾਂ ਕਿਹਾ ਕਿ ਸਾਬਕਾ ਸਿਹਤ ਮੰਤਰੀ ਡਾਕਟਰ ਵਿਜੈ ਸਿੰਗਲਾ ਨੂੰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੀ ਗਈ ਜ਼ਮਾਨਤ ਸਰਕਾਰ ਦੇ ਮੂੰਹ ਤੇ ਚਪੇੜ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਸੰਗਰੂਰ ਲੋਕ ਸਭਾ ਚੋਣਾਂ ਲਈ ਡਾ. ਵਿਜੈ ਇੰਗਲਾ ਨੂੰ ਬਲੀ ਦਾ ਬਕਰਾ ਬਣਾਇਆ ਗਿਆ ਸੀ।
ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸਾਡਾ ਦਿਲ ਕਰਦਾ ਸੀ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਬੈਠ ਕੇ ਦੁੱਖ ਸਾਂਝਾ ਕੀਤਾ ਜਾਵੇ ਕਿਉਂਕਿ ਇਹ ਪਰਿਵਾਰ ਲਈ ਇੱਕ ਬਹੁਤ ਗਹਿਰਾ ਜਖ਼ਮ ਹੈ। ਉਹਨਾਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਚਲੇ ਜਾਣਾ ਨਾ ਕੇਵਲ ਪਰਿਵਾਰ ਬਲਕਿ ਸਮੁੱਚੇ ਸੂਬੇ ਅਤੇ ਕੌਮ ਲਈ ਦੁੱਖ ਦੀ ਗੱਲ ਹੈ। ਉਹਨਾਂ ਕਿਹਾ ਕਿ ਸੁਭਦੀਪ ਸਿੰਘ ਸਿੱਧੂ ਮੁਸੇਵਾਲਾ ਕੋਮ ਦਾ ਇਕ ਕੀਮਤੀ ਗਹਿਣਾ ਸੀ ਕਿਉਂਕਿ ਸਿੱਧੂ ਮੂਸੇਵਾਲਾ ਨੇ ਆਪਣੇ ਐੱਸਵਾਈਐੱਲ ਗਾਣੇ ਰਾਹੀਂ ਅਜਿਹਾ ਸੁਨੇਹਾ ਦਿੱਤਾ ਹੈ, ਜੋ ਪਿਛਲੇ ਕਈ ਦਹਾਕਿਆਂ ਵਿੱਚ ਸਾਡੇ ਲੀਡਰ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਪੁੱਤਰ ਰੋਜ਼ਾਨਾ ਨਹੀਂ ਜੰਮਦੇ ਅਤੇ ਇਹ ਘਾਟਾ ਕਦੇ ਵੀ ਪੂਰਾ ਨਹੀਂ ਹੋਣਾ।
Today i visited the aggrieved parents of @iSidhuMooseWala who’re in deep shock & anguish as despite 39 days of his murder real shooters are still at large.He was an asset of our community and we’ll remember him forever-khaira pic.twitter.com/KXh1t8UNI2
— Sukhpal Singh Khaira (@SukhpalKhaira) July 8, 2022
ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ 'ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਮੂਸੇਵਾਲਾ ਬਿਨ੍ਹਾਂ ਸੁਰੱਖਿਆ ਆਪਣੀ ਕਾਲੀ ਥਾਰ 'ਚ ਸਵਾਰ ਸੀ ਜਦੋਂ ਦੋ ਗੱਡੀਆਂ 'ਚ ਹਮਲਾ ਕਰਨ ਆਏ ਸ਼ੂਟਰਾਂ ਨੇ ਉਸਦਾ ਪਿੱਛਾ ਕਰਕੇ ਉਸ 'ਤੇ ਤਾਬੜ ਤੋੜ ਫਾਈਰਿੰਗ ਕੀਤੀ ਅਤੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :