ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਬਾਗੀ ਲੀਡਰ ਸੁਖਪਾਲ ਖਹਿਰਾ ਨੇ ਭਗਵੰਤ ਮਾਨ ਨੂੰ 100 ਫੀਸਦੀ ਝੂਠਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵੱਲੋਂ ਲਾਏ ਦੋਸ਼ ਕਿ ਸੁਖਪਾਲ ਖਹਿਰਾ ਤੇ ਕੰਵਰ ਸੰਧੂ ਨੂੰ ਕੇਜਰੀਵਾਲ ਵੱਲੋਂ ਮੰਗੀ ਮੁਆਫੀ ਬਾਰੇ ਪਹਿਲਾਂ ਹੀ ਪਤਾ ਸੀ, 100 ਫੀਸਦੀ ਝੂਠੇ ਹਨ। ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਝੂਠ ਬੋਲ ਰਿਹਾ ਹੈ ਤੇ ਇਸ ਦਾ ਕਾਰਨ ਉਹ ਖੁਦ ਹੀ ਦੱਸ ਸਕਦਾ ਹੈ।


 

ਖਹਿਰਾ ਨੇ ਕਿਹਾ ਕਿ ਕੇਜਰੀਵਾਲ ਨੇ ਉਨ੍ਹਾਂ ਨਾਲ ਕਿਸੇ ਹੋਰ ਕੇਸ ਬਾਰੇ ਗੱਲ ਕੀਤੀ ਸੀ। ਇਸ ਸਬੰਧੀ ਉਨ੍ਹਾਂ ਨੇ ਦੋ ਸੀਨੀਅਰ ਵਕੀਲਾਂ ਦੇ ਨਾਮ ਕੇਜਰੀਵਾਲ ਨੂੰ ਦੱਸੇ ਸਨ ਜਦਕਿ ਮਜੀਠੀਆ ਕੋਲੋਂ ਮੁਆਫ਼ੀ ਮੰਗਣ ਦੇ ਮਾਮਲੇ ਵਿੱਚ ਉਨ੍ਹਾਂ ਨਾਲ ਇੱਕ ਫੀਸਦੀ ਵੀ ਗੱਲ ਨਹੀਂ ਹੋਈ।

ਉਨ੍ਹਾਂ ਕਿਹਾ ਕਿ 11 ਅਗਸਤ ਨੂੰ ਗੜ੍ਹਸ਼ੰਕਰ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਬੈਠਕ ਬੁਲਾਈ ਗਈ ਹੈ। ਇਸ ਵਿੱਚ ਆਮ ਆਦਮੀ ਪਾਰਟੀ ਦੀ ਭਵਿੱਖੀ ਰਣਨੀਤੀ ਬਾਰੇ ਫ਼ੈਸਲਾ ਲਿਆ ਜਾਏਗਾ।