ਖਹਿਰਾ ਨੇ ਕਿਹਾ ਕਿ ਲੁਧਿਆਣਾ ਦੇ ਡੀਐਸਪੀ ਬਲਵਿੰਦਰ ਸਿੰਘ ਵੱਲੋਂ ਇਸ ਮਾਮਲੇ ਦੀ ਪੜਤਾਲ ਕਰ ਤਿਆਰ ਕੀਤੀ ਰਿਪੋਰਟ ਨੂੰ ਕੈਪਟਨ ਸਰਕਾਰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਡੀਐਸਪੀ ਨੇ ਪੰਜਾਬ ਪੁਲਿਸ ਮੁਖੀ ਕੋਲ ਸ਼ਿਕਾਇਤ ਭੇਜੀ ਹੈ ਕਿ ਆਸ਼ੂ ਉਨ੍ਹਾਂ ਨੂੰ ਧਮਕੀਆਂ ਦੇ ਰਿਹਾ ਹੈ। ਪਰ ਇਸ 'ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਡੀਐਸਪੀ ਵੱਲੋਂ ਡੀਜੀਪੀ ਨੂੰ ਲਿਖੀ ਚਿੱਠੀ ਵੀ ਆਪਣੇ ਕੋਲ ਹੋਣ ਦਾ ਦਾਅਵਾ ਕੀਤਾ।
ਸੁਖਪਾਲ ਖਹਿਰਾ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਮੰਤਰੀ ਵਿਰੁੱਧ ਐਕਸ਼ਨ ਨਾ ਲਿਆ ਤਾਂ ਉਹ ਜਲਦ ਹਾਈਕੋਰਟ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਭਾਰਤ ਭੂਸ਼ਣ ਆਸ਼ੂ 'ਤੇ ਐਕਸ਼ਨ ਵਾਸਤੇ ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਵੀ ਲਿਖੀ ਹੈ। ਜ਼ਿਕਰਯੋਗ ਹੈ ਕਿ ਲੁਧਿਆਣਾ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਜ਼ਮੀਨ ਦੀ ਵਪਾਰਕ ਜ਼ਮੀਨ ਨੂੰ ਰਿਹਾਇਸ਼ੀ ਕਾਲੋਨੀ 'ਚ ਕਥਿਤ ਮਿਲੀਭੁਗਤ ਨਾਲ ਬਦਲਣ ਦੇ ਇਲਜ਼ਾਮ ਹਨ।