Punjab News: ਹਲਕਾ ਭਲੁੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੂੰ ਜਲਾਲਾਬਾਦ ਅਦਾਲਤ ਨੇ 2 ਦਿਨਾਂ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਸਰਕਾਰ ਦੀ ਰਿਵੀਜਨ ਐਪਲੀਕੇਸ਼ਨ ‘ਤੇ ਸੁਣਵਾਈ ਕਰਦਿਆਂ ਹੋਇਆਂ ਅਦਾਲਤ ਨੇ ਪੁਲਿਸ ਨੂੰ ਖਹਿਰਾ ਦਾ 2 ਦਿਨਾਂ ਦਾ ਰਿਮਾਂਡ ਦਿੱਤਾ ਸੀ ਜਿਸ ਤੋਂ ਬਾਅਦ 12 ਅਕਤੂਬਰ ਨੂੰ ਮੁੜ ਪੇਸ਼ੀ ਹੋਈ ਹੈ।


ਪੁਲਿਸ ਨੇ ਮੰਗਿਆ ਸੀ 7 ਦਿਨਾਂ ਦਾ ਪੁਲਿਸ ਰਿਮਾਂਡ


ਜ਼ਿਕਰ ਕਰ ਦਈਏ ਕਿ ਸੁਖਪਾਲ ਖਹਿਰਾ ਨੂੰ ਜਲਾਲਾਬਾਦ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਦੋ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ ਹਾਲਾਂਕਿ ਪੁਲਿਸ ਨੇ ਸੱਤ ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਦੋ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ।


ਖਹਿਰਾ ਵੱਲੋਂ ਦਿੱਤਾ ਜਾ ਰਿਹਾ ਬਦਲਾਖੋਰੀ ਦੀ ਕਾਰਵਾਈ ਦਾ ਨਾਂਅ


ਜ਼ਿਕਰ ਕਰ ਦਈਏ ਕਿ ਸੁਖਪਾਲ ਖਹਿਰਾ ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਹੈ। ਖਹਿਰਾ ਵੱਲੋਂ ਲਗਾਤਾਰ ਕਿਹਾ ਜਾ ਰਿਹਾ ਹੈ ਕਿ ਇਸ ਮਾਮਲੇ 'ਚ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੋਈ ਹੈ, ਫਿਰ ਵੀ ਉਨ੍ਹਾਂ ਨੂੰ ਇਸ ਮਾਮਲੇ 'ਚ ਗ੍ਰਿਫਤਾਰ ਕਰਨਾ ਨਾ ਸਿਰਫ ਗਲਤ ਹੈ ਸਗੋਂ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਵੀ ਹੈ। ਇਸ ਤੋਂ ਇਲਾਵਾ ਸੁਖਪਾਲ ਖਹਿਰਾ ਵੱਲੋਂ ਇਸ ਨੂੰ ਸਰਕਾਰ ਦੀ ਬਦਲਾਖੋਰੀ ਕਾਰਵਾਈ ਦਾ ਨਾਂਅ ਦਿੱਤਾ ਹੋਇਆ ਹੈ।


ਕੀ ਹੈ ਪੂਰਾ ਮਾਮਲਾ


ਸੁਖਪਾਲ ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 2021 ਵਿੱਚ 2015 ਦੇ ਡਰੱਗਜ਼ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਉਸ ਨੂੰ 2022 ਵਿੱਚ ਜ਼ਮਾਨਤ ਮਿਲ ਗਈ ਸੀ। ਫਰਵਰੀ 2023 ਵਿੱਚ, ਸੁਪਰੀਮ ਕੋਰਟ ਨੇ ਨਸ਼ਿਆਂ ਦੇ ਮਾਮਲੇ ਵਿੱਚ ਸੁਖਪਾਲ ਖਹਿਰਾ ਦੇ ਖਿਲਾਫ ਸੰਮਨ ਦੇ ਆਦੇਸ਼ ਨੂੰ ਰੱਦ ਕਰ ਦਿੱਤਾ। ਇਸ ਤੋਂ ਬਾਅਦ 28 ਸਤੰਬਰ ਨੂੰ ਪੰਜਾਬ ਪੁਲਸ ਨੇ ਉਸ ਨੂੰ ਚੰਡੀਗੜ੍ਹ ਸਥਿਤ ਉਸ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕਰ ਲਿਆ।





ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।