ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਅਤੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਲਗਾਤਾਰ ਦਬਾਅ ਬਣਿਆ ਹੋਇਆ ਹੈ। 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ 'ਚ ਮੂਸੇਵਾਲਾ ਦਾ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ।ਦਿੱਲੀ ਪੁਲਿਸ ਨੇ ਇਸ ਕੇਸ 'ਚ ਕਾਮਯਾਬੀ ਹਾਸਲ ਕਰਦੇ ਹੋਏ ਤਿੰਨ ਸ਼ੂਟਰਾਂ ਨੂੰ ਕਾਬੂ ਕਰ ਲਿਆ ਹੈ।ਇਸ 'ਚ ਬੀਤੇ ਕੱਲ੍ਹ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ 19 ਸਾਲਾ ਅੰਕਿਤ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।


ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਵਿਰੋਧੀ ਵੀ ਆਪ ਸਰਕਾਰ 'ਤੇ ਹਮਲਾਵਾਰ ਹਨ। ਹੁਣ ਸੁਖਪਾਲ ਖਹਿਰਾ ਨੇ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਹੈ।ਸੁਖਪਾਲ ਖਹਿਰਾ ਨੇ ਕਿਹਾ, "ਭਗਵੰਤ ਮਾਨ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਤੋਂ ਕਿਵੇਂ ਬਚ ਸਕਦੇ ਹਨ ਕਿਉਂਕਿ ਜਾਂਚ ਤੋਂ ਪਤਾ ਲੱਗਦਾ ਹੈ ਕਿ ਗੋਡੀ ਬਰਾੜ ਨੇ ਸੁਰੱਖਿਆ ਵਾਪਸ ਲੈਣ ਦੇ ਤੌਰ 'ਤੇ 29 ਤਰੀਕ ਤੱਕ ਕੰਮ ਖਤਮ ਕਰਨ ਲਈ ਆਪਣੇ ਸਹਿਯੋਗੀ ਪ੍ਰਿਆਵਰਤ ਨੂੰ ਬੁਲਾਇਆ ਸੀ! ਜੇਕਰ ਗੋਲੀ ਚਲਾਉਣ ਵਾਲੇ ਦੋਸ਼ੀ ਹਨ ਤਾਂ ਉਹ ਗ੍ਰਹਿ ਮੰਤਰੀ ਵੀ ਹਨ! ਕੀ ਉਹ ਆਪਣੀ ਗਲਤੀ ਮੰਨੇਗਾ? "


ਦਸ ਦੇਈਏ ਕਿ ਮੂਸੇਵਾਲਾ ਦਾ ਕਤਲ ਭਗਵੰਤ ਮਾਨ ਸਰਕਾਰ ਵੱਲੋਂ ਪੁਲਿਸ ਸੁਰੱਖਿਆ ਹਟਾਏ ਜਾਣ ਦੇ ਬਾਅਦ ਹੀ ਹੋਇਆ।ਜਿਸ ਕਾਰਨ ਵਿਰੋਧ ਧਿਰਾਂ ਨੇ ਇਸ ਮੁੱਦੇ 'ਤੇ ਆਪ ਨੂੰ ਘੇਰਨ 'ਚ ਵਕਤ ਨਾ ਲਿਆ। ਵਿਰੋਧੀਆਂ ਪਾਰਟੀਆਂ ਨੇ ਇਸ ਕਤਲ ਲਈ ਆਪ ਨੂੰ ਹੀ ਜ਼ਿੰਮੇਵਾਰ ਦੱਸਿਆ।


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ