Punjab news: ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਮੰਗਲਵਾਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਅਗਲੀ ਸੁਣਵਾਈ 11 ਜਨਵਰੀ ਨੂੰ ਹੋਵੇਗੀ। ਇਹ ਜਾਣਕਾਰੀ ਉਨ੍ਹਾਂ ਦੇ ਵਕੀਲ ਕੰਵਲਜੀਤ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਅੱਜ ਅਦਾਲਤ ਵਿੱਚ ਰਿਕਾਰਡ ਪੇਸ਼ ਨਹੀਂ ਕੀਤਾ।


ਜੱਜ ਸੁਪ੍ਰੀਤ ਕੌਰ ਦੀ ਅਦਾਲਤ ਨੇ 6 ਜਨਵਰੀ ਨੂੰ ਸੁਖਪਾਲ ਖਹਿਰਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ ਜਿਸ ਤੋਂ ਬਾਅਦ ਸੁਖਪਾਲ ਖਹਿਰਾ ਨੂੰ ਨਾਭਾ ਜੇਲ੍ਹ ਭੇਜ ਦਿੱਤਾ ਗਿਆ। ਖਹਿਰਾ ਦੇ ਵਕੀਲ ਨੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਜਿਸ ’ਤੇ ਪੁਲੀਸ ਨੂੰ ਰਿਕਾਰਡ ਪੇਸ਼ ਕਰਨ ਲਈ ਕਿਹਾ ਗਿਆ। 9 ਜਨਵਰੀ ਨੂੰ ਰਿਕਾਰਡ ਪੇਸ਼ ਕੀਤਾ ਜਾਣਾ ਸੀ ਪਰ ਅੱਜ ਵੀ ਰਿਕਾਰਡ ਪੇਸ਼ ਨਾ ਹੋਣ ਕਾਰਨ ਸੁਣਵਾਈ ਦੀ ਅਗਲੀ ਤਰੀਕ 11 ਜਨਵਰੀ ਦਿੱਤੀ ਗਈ ਹੈ।


ਜ਼ਿਕਰ ਕਰ ਦਈਏ ਕਿ ਕਈ ਸਾਲ ਪੁਰਾਣੇ ਐਨਡੀਪੀਐਸ ਕੇਸ ਵਿੱਚ ਜੇਲ੍ਹ ਵਿੱਚ ਬੰਦ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਥਾਣਾ ਸੁਭਾਨਪੁਰ ਵਿੱਚ ਦਰਜ ਕੇਸ ਵਿੱਚ ਕਪੂਰਥਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਨਾਭਾ ਜੇਲ੍ਹ ਤੋਂ ਗ੍ਰਿਫ਼ਤਾਰ ਕਰਕੇ ਕਪੂਰਥਲਾ ਅਦਾਲਤ ਵਿੱਚ ਪੇਸ਼ ਕਰਨ ਮਗਰੋਂ ਉਸ ਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਸ਼ੁੱਕਰਵਾਰ ਨੂੰ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ