ਚੰਡੀਗੜ੍ਹ: ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਆਪਣੇ ਨਵੇਂ ਜਰਨੈਲ ਥਾਪੇ ਹਨ। ਖਹਿਰਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਤਜਰਬੇਕਾਰ ਲੀਡਰਾਂ ਦੇ ਨਾਲ-ਨਾਲ ਨੌਜਵਾਨ ਚਿਹਰਿਆਂ ਨੂੰ ਅੱਗੇ ਲਿਆਂਦਾ ਹੈ। ਇਸ ਦੇ ਨਾਲ ਹੀ ਸਾਰੀਆਂ ਨੂੰ ਨੁਮਾਇੰਦਗੀ ਦਿੱਤੀ ਹੈ। ਖਹਿਰਾ ਵੱਲੋਂ ਜਾਰੀ ਸੂਚੀ ਮੁਤਾਬਕ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੂੰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਦੀਪਕ ਬੰਸਲ ਨੂੰ ਜਨਰਲ ਸਕੱਤਰ (ਸੰਗਠਨ), ਨਵਜੋਤ ਕੌਰ ਲੰਬੀ ਵਿਦਿਆਰਥੀ ਵਿੰਗ ਦੀ ਪ੍ਰਧਾਨ ਲਾਇਆ ਗਿਆ ਹੈ। ਸੁਖਪਾਲ ਖਹਿਰਾ ਨੇ ਆਪਣੇ ਸਿਆਸੀ ਸਕੱਤਰ ਵੀ ਨਿਯੁਕਤ ਕੀਤੇ ਹਨ। ਇਨ੍ਹਾਂ ਵਿੱਚ ਸਨਕਦੀਪ ਸਿੰਘ ਸੰਧੂ (ਫਰੀਦਕੋਟ), ਦਲਵਿੰਦਰ ਸਿੰਘ ਧੰਜੂ (ਪਟਿਆਲ਼ਾ), ਸੁਖਮਣ ਬੱਲ (ਅੰਮ੍ਰਿਤਸਰ) ਸ਼ਾਮਲ ਹਨ। ਇਸ ਤੋਂ ਇਲਾਵਾ ਮਨੀਸ਼ ਕੁਮਾਰ ਭੁਲੱਥ (ਕਪੂਰਥਲਾ) ਨੂੰ ਦਫਤਰ ਸਕੱਤਰ ਨਿਯੁਕਤ ਕੀਤਾ ਗਿਆ ਹੈ।