ਚੰਡੀਗੜ੍ਹ: 'ਆਮ ਆਦਮੀ ਪਾਰਟੀ' ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ ਸੁਖਪਾਲ ਖਹਿਰਾ ਦਾ 'ਆਪ' ਐਮਐਲਏ ਵਜੋਂ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ।ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਛੱਡ, ਨਵੀਂ ਪਾਰਟੀ ਬਣਾਉਣ ਅਤੇ ਉਸ ਤੋਂ ਬਾਅਦ ਕਾਂਗਰਸ ਵਿਚ ਸ਼ਾਮਲ ਤੋਂ ਬਾਅਦ ਵਿਧਾਇਕੀ ਤੋਂ ਆਪਣਾ ਅਸਤੀਫਾ ਦੇ ਦਿੱਤਾ ਸੀ। ਜਿਸ ਨੂੰ ਹੁਣ ਮਨਜ਼ੂਰ ਕਰ ਲਿਆ ਗਿਆ ਹੈ।
ਖਹਿਰਾ ਨੇ ਇੱਕ ਬਿਆਨ ਜਾਰੀ ਕਰ ਕਿਹਾ ," ਪਿਆਰੇ ਮਿੱਤਰੋ, ਜਿਵੇਂ ਕਿ ਤੁਸੀਂ ਜਾਣਦੇ ਹੋ ਮੈਂ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ 3 ਜੂਨ ਨੂੰ ਐਮਐਲਏ ਵਜੋਂ ਅਸਤੀਫਾ ਦੇ ਦਿੱਤਾ ਸੀ।ਉੱਥੇ ਜਦੋਂ ਮਾਨਯੋਗ ਸਪੀਕਰ ਨੇ ਮੈਨੂੰ ਸਹੀ ਰੂਪ ਵਿੱਚ ਅਸਤੀਫਾ ਸੌਂਪਣ ਲਈ ਕਿਹਾ ਜੋ ਮੈਂ ਅੱਜ ਵਿਅਕਤੀਗਤ ਰੂਪ ਵਿੱਚ ਕੀਤਾ। ਮੇਰਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ। ਕਿਉਂਕਿ ਮੈਂ ਅੱਜ ਪ੍ਰਤੀਕਰਮ ਲਈ ਉਪਲਬਧ ਨਹੀਂ ਹਾਂ, ਕਿਰਪਾ ਕਰਕੇ ਮੇਰੇ ਇਸ ਬਿਆਨ ਨੂੰ ਮੇਰੀ ਪ੍ਰਤੀਕ੍ਰਿਆ ਸਮਝੋ।"
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ