ਬਰਗਾੜੀ ਗੋਲੀਕਾਂਡ ਦੀ ਬਰਸੀ ਨੂੰ ਕਾਲੇ ਦਿਵਸ ਵਜੋਂ ਮਨਾਉਣਗੇ ਖਹਿਰਾ
ਖਹਿਰਾ ਨੇ ਕਿਹਾ ਕਿ ਰੰਧਾਵਾ ਤੇ ਸਿੱਧੂ ਨੂੰ ਫਿਰ ਸਾਹਮਣੇ ਆ ਕੇ ਲੋਕਾਂ ਨੂੰ ਇਨਸਫ ਦਿਵਾਉਣਾ ਚਾਹੀਦਾ ਹੈ। ਇਸ ਮਾਮਲੇ ਨਾਲ ਸਬੰਧਿਤ ਕੇਸਾਂ ਨੂੰ ਸੀਬੀਆਈ ਤੋਂ ਤੁਰੰਤ ਵਾਪਿਸ ਲੈ ਕੇ ਐਸਆਈਟੀ ਨੂੰ ਪੂਰੀ ਆਜ਼ਾਦੀ ਦੇਣੀ ਚਾਹੀਦੀ ਹੈ ਤਾਂ ਜੋ ਪੀੜਤਾਂ ਨੂੰ ਇਨਸਾਫ ਮਿਲ ਸਕੇ।
ਜਲੰਧਰ: ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਮੰਗਲਵਾਰ ਨੂੰ ਜਲੰਧਰ 'ਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਉਨ੍ਹਾਂ ਦੀ ਪਾਰਟੀ ਬਰਗਾੜੀ ਗੋਲੀ ਕਾਂਡ ਦੀ ਚੌਥੀ ਬਰਸੀ ਨੂੰ ਕਾਲੇ ਦਿਨ ਵਜੋਂ ਮਨਾਏਗੀ। ਖਹਿਰਾ ਨੇ ਕਿਹਾ ਕਿ 4 ਅਕਤੂਬਰ ਨੂੰ ਸਵੇਰੇ 11 ਵਜੇ ਇਸ ਗੋਲੀਕਾਂਡ 'ਚ ਸ਼ਹੀਦ ਹੋਏ ਦੋ ਸਿੱਖ ਨੌਜਵਾਨਾਂ ਦੀ ਯਾਦ 'ਚ ਭੋਗ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਇਸ ਦਿਹਾੜੇ ਨੂੰ ਕਾਲੇ ਦਿਨ ਵਜੋਂ ਮਨਾਏਗੀ।
ਖਹਿਰਾ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ ਅਤੇ ਹੁਣ ਕਾਂਗਰਸ ਸਰਕਾਰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਇਨਸਾਫ ਨਹੀਂ ਦੇ ਰਹੀ। ਸਾਰੇ ਮੁਲਜ਼ਮ ਆਜ਼ਾਦ ਘੁੰਮ ਰਹੇ ਹਨ। ਇਸ ਮਾਮਲੇ 'ਚ ਸੁਖਜਿੰਦਰ ਰੰਧਾਵਾ ਤੇ ਨਵਜੋਤ ਸਿੰਘ ਸਿੱਧੂ ਪਹਿਲਾਂ ਬੋਲਦੇ ਹੁੰਦੇ ਸੀ ਪਰ ਹੁਣ ਉਹ ਵੀ ਨਹੀਂ ਬੋਲ ਰਹੇ।