Punjab News: ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਦੇ ਮਾਮਲੇ 'ਚ ਗ੍ਰਿਫਤਾਰ ਕੀਤੇ ਸੁਖਪਾਲ ਸਿੰਘ ਖਹਿਰਾ (Sukhpal khaira) ਨੂੰ ਦੋ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਜਲਾਲਾਬਾਦ ਅਦਾਲਤ 'ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੂੰ ਫਿਰ ਤੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਜਿਸ ਤੋਂ ਲੱਗਦਾ ਹੈ ਕਿ ਸੁਖਪਾਲ ਖਹਿਰਾ ਦੀਆਂ ਮੁਸ਼ਕਿਲਾਂ ਵੱਧ ਰਹੀਆਂ ਹਨ।



8 ਸਾਲ ਪੁਰਾਣੇ ਡਰੱਗ ਮਾਮਲੇ 'ਚ ਕੀਤਾ ਗਿਆ ਸੀ ਗ੍ਰਿਫਤਾਰ


ਦੱਸ ਦਈਏ ਸੁਖਪਾਲ ਖਹਿਰਾ ਨੂੰ 8 ਸਾਲ ਪੁਰਾਣੇ ਡਰੱਗ ਮਾਮਲੇ 'ਚ ਪੰਜਾਬ ਪੁਲਿਸ ਨੇ 28 ਸਤੰਬਰ ਨੂੰ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕਰ ਕੇ ਅਦਾਲਤ 'ਚ ਪੇਸ਼ ਕੀਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਅਦਾਲਤ ਤੋਂ ਰਿਮਾਂਡ ਦੀ ਮੰਗ ਕੀਤੀ ਸੀ, ਜਿਸ 'ਤੇ ਉਸ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਮਿਲਿਆ ਸੀ। ਦੋ ਦਿਨ ਦਾ ਰਿਮਾਂਡ ਪੂਰਾ ਹੋਣ ’ਤੇ ਜਦੋਂ ਖਹਿਰਾ ਨੂੰ 30 ਸਤੰਬਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਪੁਲਿਸ ਨੇ ਹੋਰ ਰਿਮਾਂਡ ਦੀ ਮੰਗ ਕੀਤੀ। ਪਰ ਇਸ ਦੌਰਾਨ ਖਹਿਰਾ ਦੇ ਵਕੀਲਾਂ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ।


ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹੇਠਲੀ ਅਦਾਲਤ ਨੇ ਖਹਿਰਾ ਦਾ ਪੁਲਿਸ ਰਿਮਾਂਡ ਖ਼ਤਮ ਕਰਦਿਆਂ ਉਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ । ਪਰ ਪੁਲਿਸ ਨੇ ਰਿਮਾਂਡ ਨਾ ਦੇਣ ਦੇ ਫ਼ੈਸਲੇ ਨੂੰ ਲੈ ਕੇ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਵਿੱਚ ਰਿਵੀਜ਼ਨ ਪਟੀਸ਼ਨ ਦਾਇਰ ਕੀਤੀ ਸੀ। ਜਿਸ 'ਤੇ ਦੋਵਾਂ ਧਿਰਾਂ ਦੇ ਵਕੀਲਾਂ ਨੇ ਅਦਾਲਤ 'ਚ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਅਤੇ ਸੁਣਵਾਈ ਲਈ 9 ਅਕਤੂਬਰ ਦੀ ਤਰੀਕ ਰੱਖੀ ਗਈ ਸੀ।  ਸੁਣਵਾਈ ਦੌਰਾਨ ਸਰਕਾਰੀ ਵਕੀਲ ਅਤੇ ਖਹਿਰਾ ਦੇ ਵਕੀਲਾਂ ਵੱਲੋਂ ਦਲੀਲਾਂ ਦਿੱਤੀਆਂ ਗਈਆਂ, ਜਿਸ ਤੋਂ ਬਾਅਦ ਮਾਣਯੋਗ ਅਦਾਲਤ ਨੇ ਖਹਿਰਾ ਦਾ 2 ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ। ਅੱਜ ਫਿਰ ਸੁਖਪਾਲ ਖਹਿਰਾ ਨੂੰ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਕੋਰਟ ਨੇ ਖਹਿਰਾ ਨੂੰ ਦੋ ਦਿਨਾਂ ਦੇ ਹੋਰ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।