ਪੜਚੋਲ ਕਰੋ
Advertisement
ਸੁਖਪਾਲ ਖ਼ਹਿਰਾ ਨੂੰ ਮਿਲੀ ਅਗਾਊਂ ਜ਼ਮਾਨਤ, ਬਾਜਵਾ ਬੋਲੇ- ਖਹਿਰਾ ਦਾ ਇਹੀ ਗੁਨਾਹ ਕਿ ਮੰਤਰੀ ਕਟਾਰੂਚੱਕ ਦਾ ਚਿਹਰਾ ਬੇਨਕਾਬ ਕੀਤਾ
Punjab News : ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਵਧੀਕ ਸੈਸ਼ਨ ਜੱਜ ਕਪੂਰਥਲਾ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ। ਇਸ ਸੰਬੰਧੀ ਪ੍ਰਤਾਪ ਸਿੰਘ ਬਾਜਵਾ ਨੇ
Punjab News: ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਵਧੀਕ ਸੈਸ਼ਨ ਜੱਜ ਕਪੂਰਥਲਾ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ। ਇਸ ਸਬੰਧੀ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਬਹੁਤ ਖੁਸ਼ ਹਾਂ ਕਿ ਮੇਰੇ ਸਾਥੀ ਸੁਖਪਾਲ ਖਹਿਰਾ ਨੂੰ ਉਸ ਵਿਰੁੱਧ ਦਾਇਰ ਕੀਤੇ ਝੂਠੇ ਕੇਸ ਵਿੱਚ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ।
I am extremely pleased that my colleague @SukhpalKhaira has been granted anticipatory bail by the Courts in the false case filed against him by the @AAPPunjab. His only crime is exposing the Minister Kataruchak for his gross sexual misconduct.
— Partap Singh Bajwa (@Partap_Sbajwa) May 12, 2023
Its is shameful that @BhagwantMann…
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਸਦਾ ਇੱਕੋ ਇੱਕ ਗੁਨਾਹ ਮੰਤਰੀ ਕਟਾਰੂਚੱਕ ਨੂੰ ਉਸ ਦੇ ਘੋਰ ਜਿਨਸ਼ੀ ਦੁਰਵਿਹਾਰ ਲਈ ਬੇਨਕਾਬ ਕਰਨਾ ਹੈ। ਇਹ ਸ਼ਰਮਨਾਕ ਹੈ ਕਿ ਸੀਐਮ ਭਗਵੰਤ ਮਾਨ ਆਪਣੇ ਹੀ ਮੰਤਰੀ ਖਿਲਾਫ਼ ਗੰਭੀਰ ਦੋਸ਼ ਲੱਗਣ ਮਗਰੋਂ ਗ੍ਰਿਫਤਾਰ ਕਰਨ ਦੀ ਬਜਾਏ ਆਪਣੇ ਸਿਆਸੀ ਵਿਰੋਧੀਆਂ ਦੇ ਮਗਰ ਪਿਆ ਹੋਇਆ ਹੈ। ਸੱਚ ਦੀ ਹਮੇਸ਼ਾ ਜਿੱਤ ਹੋਵੇਗੀ।
ਇਸ ਦੇ ਇਲਾਵਾ ਸੁਖਪਾਲ ਸਿੰਘ ਖਹਿਰਾ ਦੇ ਬੇਟੇ ਮਹਿਤਾਬ ਸਿੰਘ ਖਹਿਰਾ ਨੇ ਵੀ ਟਵੀਟ ਕਰਦਿਆਂ ਕਿਹਾ ਕਿ , ਤੁਹਾਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਅੱਜ ਕਪੂਰਥਲਾ ਦੀ ਮਾਣਯੋਗ ਅਦਾਲਤ ਨੇ ਮੇਰੇ ਪਿਤਾ ਸੁਖਪਾਲ ਸਿੰਘ ਖਹਿਰਾ ਜੀ ਨੂੰ ਸਰਾਸਰ ਝੂਠੇ ਮੁਕੱਦਮੇ ਵਿੱਚ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਅਫ਼ਸੋਸ ਇਸ ਗੱਲ ਦਾ ਹੈ ਕਿ ਭਗਵੰਤ ਮਾਨ CM ਆਪਣੇ ਦਾਗ਼ੀ ਮੰਤਰੀ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਸਾਡੇ ਖੂਨ ਦਾ ਪਿਆਸਾ ਹੋਇਆ ਹੈ ਕਿਉਂਕਿ ਸਾਡੀ ਇਤਲਾਹ ਮੁਤਾਬਕ ਮੇਰੇ ਪਿਤਾ ਖ਼ਿਲਾਫ਼ ਇੱਕ ਹੋਰ FIR ਗੁਪਤ ਤਰੀਕੇ ਨਾਲ ਕੀਤੀ ਗਈ ਹੈ। ਯਾਦ ਰਹੇ ਸੱਚ ਨੂੰ ਪਰੇਸ਼ਾਨ ਕੀਤਾ ਜਾ ਸਕਦਾ ਹੈ ਪਰ ਹਰਾਇਆ ਨਹੀਂ ਜਾ ਸਕਦਾ - ਮਹਿਤਾਬ ਸਿੰਘ ਖਹਿਰਾਦੱਸ ਦੇਈਏ ਕਿ ਕਾਂਗਰਸ ਦੇ ਹਲਕਾ ਭੁਲੱਥ ਤੋਂ ਵਿਧਾਇਕ ਸੁਖ਼ਪਾਲ ਸਿੰਘ ਖ਼ਹਿਰਾ ਦੇ ਖਿਲਾਫ਼ ਬੀਤੇ ਦਿਨੀਂ ਭੁਲੱਥ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਹ ਕੇਸ ਭੁਲੱਥ ਦੇ ਐੱਸ.ਡੀ.ਐੱਮ.ਸੰਜੀਵ ਕੁਮਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਸੀ। ਪਤਾ ਲੱਗਾ ਹੈ ਕਿ 29 ਮਾਰਚ ਨੂੰ ਖ਼ਹਿਰਾ ਆਪਣੇ ਸਾਥੀਆਂ ਦੇ ਨਾਲ ਐੱਸ.ਡੀ.ਐੱਮ. ਭੁਲੱਥ ਦੇ ਦਫ਼ਤਰ ਗਏ ਸਨ ,ਜਿੱਥੇ ਸੰਜੀਵ ਕੁਮਾਰ ਹਾਜ਼ਰ ਨਹੀਂ ਸਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਕ੍ਰਿਕਟ
ਕ੍ਰਿਕਟ
ਪੰਜਾਬ
Advertisement