Sukhpal Singh Khaira: ਖਹਿਰਾ ਦੇ ਬੇਟੇ ਦਾ 'ਆਪ' ਸਰਕਾਰ 'ਤੇ ਵੱਡਾ ਇਲਜ਼ਾਮ, ਪਿਤਾ ਦਾ ਅਕਸ ਨਸ਼ਾ ਤਸਕਰ ਬਣਾਉਣ ਦੀ ਹੋ ਰਹੀ ਕੋਸ਼ਿਸ਼
Sukhpal Singh Khaira News: ਸੁਖਪਾਲ ਸਿੰਘ ਖਹਿਰਾ ਦਾ ਬੇਟਾ ਮਹਿਤਾਬ ਸਿੰਘ ਖਹਿਰਾ ਵੀ ਮੀਡੀਆ ਦੇ ਸਾਹਮਣੇ ਆ ਗਿਆ ਹੈ। ਆਪਣੇ ਪਿਤਾ ਦੀ ਗ੍ਰਿਫਤਾਰੀ ਬਾਰੇ ਮਹਿਤਾਬ ਸਿੰਘ ਖਹਿਰਾ ਨੇ 'ਆਪ' ਸਰਕਾਰ 'ਤੇ ਵੱਡੇ ਇਲਜ਼ਾਮ ਲਗਾਏ ਹਨ।
Punjab News: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ 'ਚ ਸਿਆਸੀ ਹਲਚਲ ਮਚ ਗਈ ਹੈ। ਹੁਣ ਸੁਖਪਾਲ ਸਿੰਘ ਖਹਿਰਾ ਦਾ ਬੇਟਾ ਮਹਿਤਾਬ ਸਿੰਘ ਖਹਿਰਾ ਵੀ ਮੀਡੀਆ ਦੇ ਸਾਹਮਣੇ ਆ ਗਿਆ ਹੈ। ਆਪਣੇ ਪਿਤਾ ਦੀ ਗ੍ਰਿਫਤਾਰੀ ਬਾਰੇ ਮਹਿਤਾਬ ਸਿੰਘ ਖਹਿਰਾ ਨੇ ਕਿਹਾ ਕਿ ਸਾਲ 2015 ਵਿੱਚ ਜਿਸ ਕੇਸ ਵਿੱਚ ਉਨ੍ਹਾਂ ਦੇ ਪਿਤਾ ਦੀ ਗ੍ਰਿਫਤਾਰੀ ਹੋਈ ਸੀ, ਉਸ ਕੇਸ ਨੂੰ ਲੈ ਕੇ ਉਹ ਸੁਪਰੀਮ ਕੋਰਟ ਤੱਕ ਲੜੇ ਸੀ ਤੇ ਉਨ੍ਹਾਂ ਦੀ ਜਿੱਤ ਹੋਈ ਸੀ।
'ਸੁਪਰੀਮ ਕੋਰਟ ਨੇ ਸੰਮਨ ਦੇ ਹੁਕਮ ਨੂੰ ਕੀਤਾ ਰੱਦ'
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਿਤਾਬ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਮਾਮਲੇ ਦੀ ਐਫਆਈਆਰ ਮਾਰਚ 2015 ਵਿੱਚ ਦਰਜ ਕੀਤੀ ਗਈ ਸੀ। ਇਸ ਮਾਮਲੇ ਵਿੱਚ 2017 ਵਿੱਚ ਉਸਦੇ ਪਿਤਾ ਦਾ ਨਾਮ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਉਹ ਸੁਪਰੀਮ ਕੋਰਟ ਗਏ। ਸੁਪਰੀਮ ਕੋਰਟ ਨੇ ਸੰਮਨ ਦੇ ਹੁਕਮ ਨੂੰ ਰੱਦ ਕਰ ਦਿੱਤਾ ਸੀ। ਪਰ ਹੁਣ 8 ਸਾਲ ਬਾਅਦ ਉਸ ਨੂੰ ਜਾਂਚ ਲਈ ਬੁਲਾਇਆ ਗਿਆ ਹੈ। ਮਹਿਤਾਬ ਸਿੰਘ ਖਹਿਰਾ ਨੇ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਅਜਿਹਾ ਅਕਸ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਉਨ੍ਹਾਂ ਦੇ ਪਿਤਾ ਸੁਖਪਾਲ ਸਿੰਘ ਖਹਿਰਾ ਨਸ਼ਾ ਤਸਕਰ ਹਨ।
#WATCH | Jalalabad, Fazilka: Punjab Congress MLA Sukhpal Singh Khaira's son Mehtab Singh Khaira says, "We have fought this case till the Supreme Court. We had won it. This FIR was registered in March 2015... My father's name came in 2017... We went to the Supreme Court. The SC… pic.twitter.com/Blq3ozaS8c
— ANI (@ANI) September 30, 2023
'ਸਰਕਾਰ ਖਿਲਾਫ ਬੋਲਣ ਵਾਲਿਆਂ ਦਾ ਇਹੋ ਹਾਲ ਹੁੰਦਾ ਹੈ'
ਮਹਿਤਾਬ ਸਿੰਘ ਖਹਿਰਾ ਨੇ ਪਹਿਲਾਂ ਵੀ 'ਆਪ' ਸਰਕਾਰ 'ਤੇ ਸਵਾਲ ਚੁੱਕੇ ਸਨ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਸੁਖਪਾਲ ਸਿੰਘ ਖਹਿਰਾ ਨੇ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਾਰਟੀ ਦਾ ਸ਼ਰਾਬੀ ਚਿਹਰਾ ਨੰਗਾ ਕਰ ਦਿੱਤਾ ਹੈ। ਉਹ ਨਸ਼ੇ ਕਾਰਨ ਮਰਨ ਵਾਲਿਆਂ ਦੇ ਪਰਿਵਾਰਾਂ ਦੇ ਨਾਲ ਹਮੇਸ਼ਾ ਖੜ੍ਹੇ ਰਹੇ। ਪਰ ਅਸਲੀਅਤ ਇਹ ਹੈ ਕਿ ਜੋ ਵੀ ਆਮ ਆਦਮੀ ਪਾਰਟੀ ਦੇ ਖਿਲਾਫ ਬੋਲਦਾ ਹੈ, ਉਸ ਨਾਲ ਅਜਿਹਾ ਹੀ ਹੁੰਦਾ ਹੈ। ਮਹਿਤਾਬ ਨੇ ਕਿਹਾ ਉਸਦੇ ਪਿਤਾ ਸੁਖਪਾਲ ਖਹਿਰਾ ਸੱਚ ਬੋਲਣ ਦੀ ਕੀਮਤ ਚੁੱਕਾ ਰਹੇ ਹਨ।
ਕਾਂਗਰਸੀ ਆਗੂਆਂ ਨੇ ਵੀ ‘ਆਪ’ ਸਰਕਾਰ ਨੂੰ ਘੇਰਿਆ
ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ 'ਆਪ' ਸਰਕਾਰ 'ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੂਬੇ ਨੂੰ ਮੁਕੰਮਲ ਪੁਲਿਸ ਰਾਜ ਵਿੱਚ ਤਬਦੀਲ ਕਰ ਰਹੀ ਹੈ। ਸਰਕਾਰ ਤੋਂ ਅਸਹਿਮਤੀ ਦੀਆਂ ਆਵਾਜ਼ਾਂ ਨੂੰ ਬੇਰਹਿਮੀ ਨਾਲ ਦਬਾਇਆ ਜਾ ਰਿਹਾ ਹੈ।