Punjab News : ਐਨਡੀਪੀਸੀ ਐਕਟ ਦੇ ਤਹਿਤ ਪਿਛਲੇ ਦਿਨੀਂ ਗਿ੍ਫਤਾਰ ਕੀਤੇ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਵੱਲੋਂ 14 ਦਿਨ ਦੀ ਨਿਆਇਕ ਹਿਰਾਸਤ ਲਈ ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਵਿਚ ਭੇਜਿਆ ਗਿਆ ਸੀ ਪਰ ਸ੍ਰੀ ਮੁਕਤਸਰ ਸਾਹਿਬ ਵਿਖੇ ਕਰੀਬ 1.30 ਘੰਟਾ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਸਿਕਊਰਿਟੀ ਨੂੰ ਵੇਖਦੇ ਹੋਏ ਜ਼ਿਲ੍ਹਾ ਜੇਲ੍ਹ ਦੇ ਪ੍ਰਸਾਸਨ ਵੱਲੋਂ ਨਾਭਾ ਦੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ।


 


ਦੱਸਣਯੋਗ ਹੈ ਕਿ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ 'ਚ ਸਿਆਸੀ ਹਲਚਲ ਮਚ ਗਈ ਹੈ। ਕਾਂਗਰਸ ਲਗਾਤਾਰ ਭਗਵੰਤ ਮਾਨ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੀ ਹੈ। ਸੁਖਪਾਲ ਸਿੰਘ ਖਹਿਰਾ ਦਾ ਬੇਟਾ ਮਹਿਤਾਬ ਸਿੰਘ ਖਹਿਰਾ ਵੀ ਹੁਣ ਮੀਡੀਆ ਦੇ ਸਾਹਮਣੇ ਆ ਗਿਆ ਹੈ। ਆਪਣੇ ਪਿਤਾ ਦੀ ਗ੍ਰਿਫ਼ਤਾਰੀ ਬਾਰੇ ਮਹਿਤਾਬ ਸਿੰਘ ਖਹਿਰਾ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਤੱਕ 2015 ਦਾ ਕੇਸ ਲੜ ਚੁੱਕੇ ਹਨ ਜਿਸ ਵਿੱਚ ਉਨ੍ਹਾਂ ਦੇ ਪਿਤਾ ਦੀ ਗ੍ਰਿਫ਼ਤਾਰੀ ਹੋਈ ਸੀ ਜਿਸ ਨੂੰ ਉਹ ਜਿੱਤੇ ਸਨ।


'ਸੁਪਰੀਮ ਕੋਰਟ ਨੇ ਸੰਮਨ ਦੇ ਹੁਕਮ ਨੂੰ ਕੀਤਾ ਰੱਦ'


ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਿਤਾਬ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਮਾਮਲੇ ਦੀ ਐਫਆਈਆਰ ਮਾਰਚ 2015 ਵਿੱਚ ਦਰਜ ਕੀਤੀ ਗਈ ਸੀ। ਇਸ ਮਾਮਲੇ ਵਿੱਚ 2017 ਵਿੱਚ ਉਸਦੇ ਪਿਤਾ ਦਾ ਨਾਮ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਉਹ ਸੁਪਰੀਮ ਕੋਰਟ ਗਏ। ਸੁਪਰੀਮ ਕੋਰਟ ਨੇ ਸੰਮਨ ਦੇ ਹੁਕਮ ਨੂੰ ਰੱਦ ਕਰ ਦਿੱਤਾ ਸੀ ਪਰ ਹੁਣ 8 ਸਾਲ ਬਾਅਦ ਜਾਂਚ ਲਈ ਬੁਲਾਇਆ ਗਿਆ ਹੈ। ਮਹਿਤਾਬ ਸਿੰਘ ਖਹਿਰਾ ਨੇ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਅਜਿਹਾ ਅਕਸ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਉਨ੍ਹਾਂ ਦੇ ਪਿਤਾ ਸੁਖਪਾਲ ਸਿੰਘ ਖਹਿਰਾ ਨਸ਼ਾ ਤਸਕਰ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ