ਪੜਚੋਲ ਕਰੋ

ਖਹਿਰਾ ਨੇ ਖੋਲ੍ਹੇ ਸਿੱਧੂ ਲਈ ਦਰ, ਪੇਸ਼ਕਸ਼ ਦੇ ਨਾਲ ਵੱਡਾ ਐਲਾਨ

'ਫ੍ਰੈਂਡਲੀ ਮੈਚ' ਦੇ ਵਿਵਾਦਤ ਬਿਆਨ ਉੱਤੇ ਖਹਿਰਾ ਨੇ ਕਿਹਾ ਕਿ ਸਿੱਧੂ ਵੱਲੋਂ ਬਿਲਕੁਲ ਸਹੀ ਕਿਹਾ ਗਿਆ ਹੈ। ਇਹ ਦੋਨੋਂ (ਕਾਂਗਰਸ ਤੇ ਅਕਾਲੀ ਦਲ) ਆਪਸ ਵਿੱਚ ਮਿਲੇ ਹੋਏ ਹਨ। ਖਹਿਰਾ ਨੇ ਕਿਹਾ ਕਿ ਉਹ ਸਿੱਧੂ ਦੇ ਇਸ ਬਿਆਨ ਉੱਤੇ ਉਨ੍ਹਾਂ ਦਾ ਸਮਰਥਨ ਕਰਦੇ ਹਨ ਤੇ ਉਨ੍ਹਾਂ ਨਾਲ ਖੜ੍ਹੇ ਹਨ। ਉਨ੍ਹਾਂ ਸਿੱਧੂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ।

ਬਠਿੰਡਾ: ਪੰਜਾਬ ਏਕਤਾ ਪਾਰਟੀ ਦੇ ਕਨਵੀਨਰ ਸੁਖਪਾਲ ਸਿੰਘ ਖਹਿਰਾ ਸਿੱਧੂ ਦੀ ਹਮਾਇਤ ਵਿੱਚ ਉੱਤਰ ਆਏ ਹਨ। ਬਠਿੰਡਾ ਵਿੱਚ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਖਹਿਰਾ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ 'ਫ੍ਰੈਂਡਲੀ ਮੈਚ' ਦੇ ਵਿਵਾਦਤ ਬਿਆਨ ਉੱਤੇ ਕਿਹਾ ਕਿ ਸਿੱਧੂ ਵੱਲੋਂ ਬਿਲਕੁਲ ਸਹੀ ਕਿਹਾ ਗਿਆ ਹੈ। ਇਹ ਦੋਨੋਂ (ਕਾਂਗਰਸ ਤੇ ਅਕਾਲੀ ਦਲ) ਆਪਸ ਵਿੱਚ ਮਿਲੇ ਹੋਏ ਹਨ। ਇਸੇ ਕਰਕੇ ਅੱਜ ਤਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਹੋਈ। ਖਹਿਰਾ ਨੇ ਕਿਹਾ ਕਿ ਉਹ ਸਿੱਧੂ ਦੇ ਇਸ ਬਿਆਨ ਉੱਤੇ ਉਨ੍ਹਾਂ ਦਾ ਸਮਰਥਨ ਕਰਦੇ ਹਨ ਤੇ ਉਨ੍ਹਾਂ ਨਾਲ ਖੜ੍ਹੇ ਹਨ। ਉਨ੍ਹਾਂ ਸਿੱਧੂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ। ਖਹਿਰਾ ਨੇ ਉਮੀਦ ਜਤਾਈ ਹੈ ਕਿ ਸਿੱਧੂ ਆਪਣੇ ਇਸ ਸਟੈਂਡ ਉੱਤੇ ਬਰਕਰਾਰ ਰਹਿਣਗੇ। ਉਨ੍ਹਾਂ ਕਿਹਾ ਕਿ ਕੈਪਟਨ ਦੇ ਛੋਟੇ-ਮੋਟੇ ਕਾਂਗਰਸੀ ਗੁਮਾਨੀ, ਉਨ੍ਹਾਂ ਦੇ ਪਿੱਠੂ ਵਜ਼ੀਰ ਜਾਂ ਮੰਤਰੀ ਸਿੱਧੂ ਉੱਤੇ ਕਾਰਵਾਈ ਕਰਨਗੇ ਪਰ ਇਹ ਸਿੱਧੂ ਦੇ ਇਮਤਿਹਾਨ ਦੀ ਘੜੀ ਹੈ। ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਆਪਣੇ ਸਟੈਂਡ 'ਤੇ ਖੜ੍ਹੇ ਰਹਿਣਗੇ। ਖਹਿਰਾ ਨੇ ਇੱਥੋਂ ਤਕ ਕਿਹਾ ਕਿ ਜੇ ਸਿੱਧੂ 'ਤੇ ਕੋਈ ਮੁਸੀਬਤ ਆਈ ਤਾਂ ਪੰਜਾਬ ਜਮਹੂਰੀ ਗਠਜੋੜ ਪੂਰੇ ਹਿਰਦੇ ਨਾਲ ਉਨ੍ਹਾਂ ਨਾਲ ਖੜ੍ਹਾ ਹੈ ਤੇ ਪਾਰਟੀ ਦੇ ਦਰਵਾਜ਼ੇ ਸਿੱਧੂ ਲਈ ਸਦਾ ਖੁੱਲ੍ਹੇ ਹਨ। ਬੇਅਦਬੀ ਮਾਮਲੇ 'ਤੇ ਬੋਲਦੇ ਹੋਏ ਖਹਿਰਾ ਨੇ ਦੁੱਖ ਜਤਾਉਂਦਿਆਂ ਕਿਹਾ ਕਿ ਕਾਂਗਰਸ ਨੇ ਚੋਣਾਂ ਵਿੱਚ ਗਰਮਜੋਸ਼ੀ ਨਾਲ ਇਸ ਮੁੱਦੇ ਨੂੰ ਚੁੱਕਿਆ ਤੇ ਲਾਹਾ ਲੈਣ ਦੀ ਕੋਸ਼ਿਸ਼ ਕੀਤੀ। ਬਰਗਾੜੀ ਤੋਂ ਬਾਦਲ ਤਕ ਸਿੱਖ ਜਥੇਬੰਦੀਆਂ ਨੇ ਕਈ ਰੋਸ ਮਾਰਚ ਕੱਢੇ। ਇਹ ਵੀ ਕਿਤੇ ਨਾ ਕਿਤੇ ਕਾਂਗਰਸ ਵੱਲੋਂ ਰਿਸਪਾਂਸ ਹੀ ਸੀ, ਜਿਸ ਦੇ ਚੱਲਦੇ ਸਾਰੇ ਟਰਾਂਸਪੋਰਟ ਤੇ ਪੈਸਿਆਂ ਦਾ ਪ੍ਰਬੰਧ ਕਾਂਗਰਸ ਵੱਲੋਂ ਕੀਤਾ ਗਿਆ ਸੀ। 23 ਮਈ ਨੂੰ ਚੋਣ ਨਤੀਜਿਆਂ ਤੋਂ ਬਾਅਦ ਬਠਿੰਡਾ ਰਹਿਣ ਜਾਂ ਨਾ ਰਹਿਣ ਬਾਰੇ ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਦਾ ਚੰਗਾ ਹੁੰਗਾਰਾ ਮਿਲਿਆ ਹੈ। ਉਹ ਲੋਕਾਂ ਦੀ ਕਚਹਿਰੀ ਵਿੱਚ ਹਨ। ਲੋਕਾਂ ਦੇ ਦੁੱਖ-ਸੁੱਖ ਵਿੱਚ ਖੜ੍ਹੇ ਰਹਿਣਗੇ ਤੇ ਚੋਣ ਲੜਨਗੇ। ਬਾਕੀ 23 ਮਈ ਤੋਂ ਬਾਅਦ ਹੀ ਸਾਰਾ ਕੁਝ ਦੱਸਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਐਗਜ਼ਿਟ ਪੋਲ ਵੱਲੋਂ ਪੰਜਾਬ ਏਕਤਾ ਪਾਰਟੀ ਦੇ ਸ਼ਾਮਲ ਨਾ ਹੋਣ ਵਿੱਚ ਕਿਹਾ ਕਿ ਉਹ ਜ਼ਮੀਨੀ ਹਕੀਕਤ ਨਹੀਂ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget