Jabbowal village of Sultanpur Lodhi: ਸੁਲਤਾਨਪੁਰ ਲੋਧੀ ਦੇ ਪਿੰਡ ਜੱਬੋਵਾਲ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਦੋ ਧਿਰਾਂ 'ਚ ਮਾਮੂਲੀ ਗੱਲ ਨੂੰ ਲੈਕੇ ਹਿੰਸਕ ਝੜਪ ਹੋਣ ਦਾ ਸਮਾਚਾਰ ਮਿਲਿਆ ਹੈ। ਲੜਾਈ ਦੌਰਾਨ ਤਲਵਾਰਾਂ ,ਡਾਂਗਾਂ , ਇੱਟਾਂ , ਰੋੜੇ ਵੀ ਚੱਲੇ ਹਨ। ਘਟਨਾ ਦੀ ਵੀਡੀਓਜ਼ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।



ਇਸ ਝੜਪ ਦੇ ਦੌਰਾਨ ਚਾਰ ਔਰਤਾਂ ਅਤੇ ਇੱਕ ਵਿਅਕਤੀ ਜ਼ਖਮੀ ਹੋਇਆ ਹੈ। ਜਿਨਾਂ ਨੂੰ ਇਲਾਜ਼ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦਾਖਿਲ ਕਰਵਾਇਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਗੁਰਦੇਵ ਸਿੰਘ ਨਿਵਾਸੀ ਜੱਬੋਵਾਲ ਨੇ ਦੱਸਿਆ ਕਿ ਉਹਨਾਂ ਨੂੰ ਪਿਛਲੀ ਸਰਕਾਰ ਵੱਲੋਂ 5 ਮਰਲੇ ਦਾ ਪਲਾਟ ਅਲਾਟ ਕੀਤਾ ਗਿਆ ਸੀ। ਜਿੱਥੇ ਉਹ ਟਰਾਲੀ ਦੇ ਰਾਹੀਂ ਬਾਲਣ ਰੱਖਣ ਜਾ ਰਹੇ ਸਨ। ਤਾਂ ਦਰਸ਼ਨ ਸਿੰਘ, ਨਰਿੰਦਰ ਕੌਰ ਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਸਾਡੇ ਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਅਤੇ ਉਹਨਾਂ ਵੱਲੋਂ ਸਾਨੂੰ ਜਾਨੋ ਮਾਰਨ ਦੀਆਂ ਧਮਕੀਆਂ  ਦਿੱਤੀਆਂ ਗਈਆਂ। ਅਤੇ ਜਿਸ ਦੌਰਾਨ ਮੇਰੀ ਮਾਤਾ ਬੰਸੋ, ਗਿਆਨ ਸਿੰਘ, ਨੀਲਮ ਜ਼ਖਮੀ ਹੋ ਗਏ ਹਨ। ਉਹਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।


ਉਧਰ ਦੂਸਰੀ ਧਿਰ ਵੱਲੋਂ ਸਰਬਜੀਤ ਕੌਰ ਪੁੱਤਰੀ ਦਰਸ਼ਨ ਸਿੰਘ ਨਿਵਾਸੀ ਜੱਬੋਵਾਲ ਅਤੇ ਊਸਾ ਰਾਣੀ ਪੁੱਤਰੀ ਦਰਸ਼ਨ ਸਿੰਘ ਨਿਵਾਸੀ ਜੱਬੋਵਾਲ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਝੂਠਾ ਅਤੇ ਬੇਬੁਨਿਆਦ ਦੱਸਿਆ । ਉਹਨਾਂ ਨੇ ਕਿਹਾ ਕਿ ਅਸੀਂ ਦੋਵੇਂ ਭੈਣਾਂ ਘਰੇ ਕੱਲੀਆਂ ਸਨ। ਜਿਸ ਦੌਰਾਨ ਗਿਆਨ ਸਿੰਘ,ਗੁਰਦੇਵ ਸਿੰਘ ਅਤੇ ਉਹਨਾਂ ਨਾਲ 10,15 ਨੌਜਵਾਨਾਂ ਨੇ ਆ ਕੇ ਸਾਡੇ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਅਤੇ ਜਿਸ ਦੌਰਾਨ ਅਸੀਂ ਦੋਵੇਂ ਭੈਣਾਂ ਜਖ਼ਮੀ ਹੋ ਗਈਆ ਹਨ। ਉਹਨਾਂ ਪੁਲਿਸ ਪ੍ਰਸਾਸ਼ਨ ਤੋਂ ਦੋਸ਼ੀਆਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।