ਪੜਚੋਲ ਕਰੋ
Advertisement
ਸੁਮੇਧ ਸਿੰਘ ਸੈਣੀ ਖਿਲਾਫ ਕੇਸ ਦੂਜੀ ਅਦਾਲਤ 'ਚ ਤਬਦੀਲ
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵਿਰੁੱਧ ਬਲਵੰਤ ਸਿੰਘ ਮੁਲਤਾਨੀ ਲਾਪਤਾ ਹੋਣ ਦਾ ਕੇਸ ਹੁਣ ਰਜਨੀਸ਼ ਗਰਗ ਦੀ ਅਦਾਲਤ 'ਚ ਤਬਦੀਲ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਹੀ ਇਸ ਸਬੰਧੀ ਅਰਜ਼ੀ ਦਾਖਲ ਕਰ ਕੇ ਅਦਾਲਤ ਤੋਂ ਮੰਗ ਕੀਤੀ ਗਈ ਸੀ ਕਿ ਇਸ ਕੇਸ ਨੂੰ ਕਿਸੇ ਹੋਰ ਅਦਾਲਤ 'ਚ ਤਬਦੀਲ ਕੀਤਾ ਜਾਵੇ।
ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵਿਰੁੱਧ ਬਲਵੰਤ ਸਿੰਘ ਮੁਲਤਾਨੀ ਲਾਪਤਾ ਹੋਣ ਦਾ ਕੇਸ ਹੁਣ ਰਜਨੀਸ਼ ਗਰਗ ਦੀ ਅਦਾਲਤ 'ਚ ਤਬਦੀਲ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਹੀ ਇਸ ਸਬੰਧੀ ਅਰਜ਼ੀ ਦਾਖਲ ਕਰ ਕੇ ਅਦਾਲਤ ਤੋਂ ਮੰਗ ਕੀਤੀ ਗਈ ਸੀ ਕਿ ਇਸ ਕੇਸ ਨੂੰ ਕਿਸੇ ਹੋਰ ਅਦਾਲਤ 'ਚ ਤਬਦੀਲ ਕੀਤਾ ਜਾਵੇ।
ਦੱਸ ਦਈਏ ਕਿ ਪੰਜਾਬ ਦੇ ਸਾਬਕਾ ਆਈਏਐਸ ਦੇ ਪੁੱਤਰ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵਿਰੁੱਧ ਕੇਸ ਚੱਲ ਰਿਹਾ ਹੈ।
ਪਿਛਲੇ ਸਮੇਂ ਪੀੜਤ ਪਰਿਵਾਰ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਦਾ ਕੇਸ ਹੋਰ ਅਦਾਲਤ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਪੀੜਤ ਪਰਿਵਾਰ ਵੱਲੋਂ ਸ਼ਿਕਾਇਤਕਰਤਾ ਪਲਵਿੰਦਰ ਸਿੰਘ ਮੁਲਤਾਨੀ ਨੇ ਸਰਕਾਰੀ ਵਕੀਲ ਸੰਜੀਵ ਬੱਤਰਾ ਰਾਹੀਂ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ ਕਿ ਸੁਮੇਧ ਸੈਣੀ ਤੇ ਹੋਰਨਾਂ ਖ਼ਿਲਾਫ਼ ਦਰਜ ਕੇਸ ਦੀ ਸੁਣਵਾਈ ਕਿਸੇ ਹੋਰ ਅਦਾਲਤ ਵਿੱਚ ਤਬਦੀਲ ਕੀਤੀ ਜਾਵੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕ੍ਰਿਕਟ
ਪੰਜਾਬ
ਆਟੋ
Advertisement