ਸੁਮੇਧ ਸਿੰਘ ਸੈਣੀ ਖਿਲਾਫ ਕੇਸ ਦੂਜੀ ਅਦਾਲਤ 'ਚ ਤਬਦੀਲ
ਏਬੀਪੀ ਸਾਂਝਾ | 02 Jul 2020 03:27 PM (IST)
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵਿਰੁੱਧ ਬਲਵੰਤ ਸਿੰਘ ਮੁਲਤਾਨੀ ਲਾਪਤਾ ਹੋਣ ਦਾ ਕੇਸ ਹੁਣ ਰਜਨੀਸ਼ ਗਰਗ ਦੀ ਅਦਾਲਤ 'ਚ ਤਬਦੀਲ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਹੀ ਇਸ ਸਬੰਧੀ ਅਰਜ਼ੀ ਦਾਖਲ ਕਰ ਕੇ ਅਦਾਲਤ ਤੋਂ ਮੰਗ ਕੀਤੀ ਗਈ ਸੀ ਕਿ ਇਸ ਕੇਸ ਨੂੰ ਕਿਸੇ ਹੋਰ ਅਦਾਲਤ 'ਚ ਤਬਦੀਲ ਕੀਤਾ ਜਾਵੇ।
ਪੁਰਾਣੀ ਤਸਵੀਰ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵਿਰੁੱਧ ਬਲਵੰਤ ਸਿੰਘ ਮੁਲਤਾਨੀ ਲਾਪਤਾ ਹੋਣ ਦਾ ਕੇਸ ਹੁਣ ਰਜਨੀਸ਼ ਗਰਗ ਦੀ ਅਦਾਲਤ 'ਚ ਤਬਦੀਲ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਹੀ ਇਸ ਸਬੰਧੀ ਅਰਜ਼ੀ ਦਾਖਲ ਕਰ ਕੇ ਅਦਾਲਤ ਤੋਂ ਮੰਗ ਕੀਤੀ ਗਈ ਸੀ ਕਿ ਇਸ ਕੇਸ ਨੂੰ ਕਿਸੇ ਹੋਰ ਅਦਾਲਤ 'ਚ ਤਬਦੀਲ ਕੀਤਾ ਜਾਵੇ। ਦੱਸ ਦਈਏ ਕਿ ਪੰਜਾਬ ਦੇ ਸਾਬਕਾ ਆਈਏਐਸ ਦੇ ਪੁੱਤਰ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵਿਰੁੱਧ ਕੇਸ ਚੱਲ ਰਿਹਾ ਹੈ। ਪਿਛਲੇ ਸਮੇਂ ਪੀੜਤ ਪਰਿਵਾਰ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਦਾ ਕੇਸ ਹੋਰ ਅਦਾਲਤ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਪੀੜਤ ਪਰਿਵਾਰ ਵੱਲੋਂ ਸ਼ਿਕਾਇਤਕਰਤਾ ਪਲਵਿੰਦਰ ਸਿੰਘ ਮੁਲਤਾਨੀ ਨੇ ਸਰਕਾਰੀ ਵਕੀਲ ਸੰਜੀਵ ਬੱਤਰਾ ਰਾਹੀਂ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ ਕਿ ਸੁਮੇਧ ਸੈਣੀ ਤੇ ਹੋਰਨਾਂ ਖ਼ਿਲਾਫ਼ ਦਰਜ ਕੇਸ ਦੀ ਸੁਣਵਾਈ ਕਿਸੇ ਹੋਰ ਅਦਾਲਤ ਵਿੱਚ ਤਬਦੀਲ ਕੀਤੀ ਜਾਵੇ।