ਮੁਹਾਲੀ: ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਸੁਪਰੀਮ ਕੋਰਟ ਪਹੁੰਚਿਆ ਹੈ। ਉਸ ਨੇ ਆਪਣੇ ਵਕੀਲ ਰਾਹੀਂ ਅੱਜ ਸੁਪਰੀਮ ਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ। ਇਸ ਅਰਜ਼ੀ ਉੱਪਰ ਸੋਮਵਾਰ ਨੂੰ ਸੁਣਵਾਈ ਦੀ ਉਮੀਦ ਹੈ।


ਦੱਸ ਦਈਏ ਕਿ ਸੈਮੀ ਦਸੰਬਰ 1991 ਵਿੱਚ ਮੁਹਾਲੀ ਦੇ ਵਸਨੀਕ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਤੇ ਕਤਲ ਕੇਸ ਵਿੱਚ ਘਿਰਿਆ ਹੋਇਆ ਹੈ। ਹਾਈਕੋਰਟ ਵੱਲੋਂ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਉਹ ਰੂਪੋਸ਼ ਹੈ। ਉਸ ਦੀ ਗ੍ਰਿਫਤਾਰੀ ਲਈ ਪੁਲਿਸ ਕਈ ਰਾਜਾਂ ਵਿੱਚ ਛਾਪੇ ਮਾਰ ਰਹੀ ਹੈ।

ਸੈਣੀ ਦੀ ਗ੍ਰਿਫਤਾਰੀ ਲਈ ਸਿੱਖ ਜਥੇਬੰਦੀਆਂ ਨੇ ਖੋਲ੍ਹਿਆ ਮੋਰਚਾ, ਇਨਾਮ ਦਾ ਐਲਾਨ

ਦਰਅਸਲ ਮੁਲਤਾਨੀ ਨੂੰ ਅਗਵਾ ਕਰਕੇ ਨਾਜਾਇਜ਼ ਨਜ਼ਰਬੰਦੀ, ਤਸ਼ੱਦਦ ਤੇ ਹਿਰਾਸਤ ਵਿੱਚ ਮੌਤ ਦੇ ਦੋਸ਼ ਵਿੱਚ ਦਰਜ ਅਪਰਾਧਿਕ ਮਾਮਲੇ ਵਿੱਚ ਸੈਣੀ ਦੀ ਗ੍ਰਿਫ਼ਤਾਰੀ ਤੈਅ ਹੈ। ਇਸ ਲਈ ਉਸ ਕੋਲ ਹੁਣ ਸੁਪਰੀਮ ਕੋਰਟ ਦਾ ਬੂਹਾ ਖੜਕਾਉਣ ਜਾਂ ਮੁਹਾਲੀ ਅਦਾਲਤ ਤੇ ਪੁਲਿਸ ਅੱਗੇ ਆਤਮ-ਸਮਰਪਣ ਕਰਨ ਦਾ ਰਾਹ ਹੀ ਬਚਿਆ ਸੀ।