ਪੜਚੋਲ ਕਰੋ

ਸੁਮੇਧ ਸੈਣੀ ਦੀ ਜ਼ਮਾਨਤ ਬਾਰੇ ਫੈਸਲਾ ਰਾਖਵਾਂ

ਮੁਲਤਾਨੀ ਲਾਪਤਾ ਕੇਸ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਦੋ ਅਰਜ਼ੀਆਂ ਵਿੱਚ ਅੱਜ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਵਕੀਲਾਂ ਦੀਆਂ ਦਲੀਲਾਂ ਸੁਣਨ ਮਗਰੋਂ ਫ਼ੈਸਲਾ ਰਾਖਵਾਂ ਰੱਖ ਲਿਆ ਹੈ।

ਚੰਡੀਗੜ੍ਹ: ਮੁਲਤਾਨੀ ਲਾਪਤਾ ਕੇਸ ਸਬੰਧੀ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਦੋ ਅਰਜ਼ੀਆਂ ਦੀ ਅੱਜ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਵਕੀਲਾਂ ਦੀਆਂ ਦਲੀਲਾਂ ਸੁਣਨ ਮਗਰੋਂ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਜੱਜ ਫਤਹਿਦੀਪ ਸਿੰਘ ਇਸ 'ਤੇ ਫ਼ੈਸਲਾ ਕੱਲ੍ਹ ਮੰਗਲਵਾਰ ਨੂੰ ਸੁਣਾਉਣਗੇ। ਦੱਸ ਦਈਏ ਕਿ ਸੁਮੇਧ ਸੈਣੀ ਨੇ ਹਾਈਕੋਰਟ ਵਿੱਚ ਮੁਹਾਲੀ ਦੇ ਮਟੌਰ ਥਾਣੇ ਵਿੱਚ ਦਰਜ ਧਾਰਾ 302 ਤਹਿਤ ਕੇਸ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਲਾਈ ਸੀ। ਇਸ ਤੋਂ ਇਲਾਵਾ ਦੂਜੀ ਅਰਜ਼ੀ ਵਿੱਚ ਬਲਵੰਤ ਸਿੰਘ ਮੁਲਤਾਨੀ ਲਾਪਤਾ ਮਾਮਲੇ ਦੀ ਜਾਂਚ ਪੰਜਾਬ ਦੀ ਬਾਹਰਲੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਸੈਣੀ ਇਸ ਵੇਲੇ ਰੂਪੋਸ਼ ਹੈ। ਪੁਲਿਸ ਉਸ ਦੀ ਭਾਲ ਵਿੱਚ ਕਈ ਰਾਜਾਂ ਵਿੱਚ ਛਾਪੇ ਮਾਰ ਰਹੀ ਹੈ। ਸਾਬਕਾ ਡੀਜੀਪੀ ਸੁਮੇਧ ਖਿਲਾਫ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ ਲੱਗੇ ਹਨ। ਚੰਡੀਗੜ੍ਹ ਪੁਲਿਸ ਦੇ ਦੋ ਸਾਬਕਾ ਅਫਸਰਾਂ ਵੱਲੋਂ ਵਾਅਦ ਮਾਫ ਗਵਾਹ ਬਣਨ ਮਗਰੋਂ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਇਸ ਮਗਰੋਂ ਸੈਣੀ ਖਿਲਾਫ ਕੇਸ ਵਿੱਚ ਧਾਰਾ 302 ਜੋੜ ਦਿੱਤੀ ਹੈ। ਸੈਣੀ ਨੇ ਹਾਈਕੋਰਟ ਵਿੱਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ। ਹਾਈਕੋਰਟ ਦੇ ਮੁੱਖ ਜੱਜ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਨੂੰ ਸੁਣਵਾਈ ਲਈ ਜਸਟਿਸ ਫਤਿਹਦੀਪ ਸਿੰਘ ਦੇ ਸਿੰਗਲ ਬੈਂਚ ਕੋਲ ਭੇਜਿਆ ਸੀ। ਇਸ ਤੋਂ ਪਹਿਲਾਂ ਇਹ ਮਾਮਲਾ ਜਸਟਿਸ ਸੁਵੀਰ ਸਹਿਗਲ ਦੇ ਬੈਂਚ ਕੋਲ ਸੀ ਪਰ ਬੀਤੇ ਦਿਨੀਂ ਉਨ੍ਹਾਂ ਨੇ ਅਚਾਨਕ ਸਾਬਕਾ ਪੁਲਿਸ ਮੁਖੀ ਦੇ ਕੇਸ ਤੋਂ ਖ਼ੁਦ ਨੂੰ ਅਲੱਗ ਕਰ ਲਿਆ ਸੀ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget