(Source: ECI/ABP News)
Weather Update: ਗਰਮੀ ਨੇ ਤੋੜੇ ਰਿਕਾਰਡ, ਸਕੂਲੀ ਬੱਚਿਆਂ ਦਾ ਬੁਰਾ ਹਾਲ, ਸਿੱਖਿਆ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
ਸ਼ੁੱਕਰਵਾਰ ਤੋਂ ਪੰਜਾਬ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਪੰਜਾਬ 'ਚ ਕਈ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਹਾਲਾਂਕਿ ਮੀਂਹ ਨਾਲ ਜ਼ਿਆਦਾ ਫਰਕ ਨਹੀਂ ਪਵੇਗਾ ਤੇ ਅਗਲੇ ਕੁਝ ਦਿਨਾਂ 'ਚ ਤਾਪਮਾਨ 'ਚ ਵਾਧਾ ਜਾਰੀ ਰਹੇਗਾ।

Punjab Weather Update: ਪੰਜਾਬ 'ਚ ਗਰਮੀ ਦਾ ਕਹਿਰ ਜਾਰੀ ਹੈ। ਪਿਛਲੇ ਕੁਝ ਦਿਨਾਂ ਤੋਂ ਤਾਪਮਾਨ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਬੇ 'ਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 42.5 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਲੁਧਿਆਣਾ ਵਿੱਚ ਪਾਰਾ 43 ਡਿਗਰੀ ਤੱਕ ਪਹੁੰਚ ਗਿਆ ਸੀ। ਇਹ ਮਈ ਮਹੀਨੇ ਦੇ ਪਹਿਲੇ ਹਫਤਾ ਵਿੱਚ ਰਿਕਾਰਡ ਤਾਪਮਾਨ ਸੀ। ਹਾਲਾਂਕਿ ਬੁੱਧਵਾਰ ਵੱਧ ਤੋਂ ਵੱਧ ਤਾਪਮਾਨ 'ਚ 0.9 ਡਿਗਰੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਪਰ ਫਿਰ ਵੀ ਇਹ ਆਮ ਨਾਲੋਂ 2.2 ਡਿਗਰੀ ਵੱਧ ਰਿਹਾ। ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 1.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ।
ਇਸ ਦੌਰਾਨ ਮੌਸਮ ਵਿਭਾਗ ਨੇ ਸ਼ੁੱਕਰਵਾਰ ਤੋਂ ਪੰਜਾਬ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਪੰਜਾਬ 'ਚ ਕਈ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਹਾਲਾਂਕਿ ਮੀਂਹ ਨਾਲ ਜ਼ਿਆਦਾ ਫਰਕ ਨਹੀਂ ਪਵੇਗਾ ਤੇ ਅਗਲੇ ਕੁਝ ਦਿਨਾਂ 'ਚ ਤਾਪਮਾਨ 'ਚ ਵਾਧਾ ਜਾਰੀ ਰਹੇਗਾ।
ਸਿੱਖਿਆ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
ਉਧਰ, ਸਿੱਖਿਆ ਵਿਭਾਗ ਨੇ ਸਾਰੇ ਸਕੂਲਾਂ ਲਈ ਹੀਟ ਵੇਵ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਦੀ ਕਾਪੀ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੇ ਸਕੂਲ ਮੁਖੀਆਂ ਨੂੰ ਵੀ ਭੇਜ ਦਿੱਤੀ ਗਈ ਹੈ, ਤਾਂ ਜੋ ਉਹ ਇਸ ਦੀ ਸਹੀ ਢੰਗ ਨਾਲ ਪਾਲਣਾ ਕਰ ਸਕਣ।
ਐਡਵਾਈਜ਼ਰੀ 'ਚ ਕਿਹਾ ਗਿਆ ਹੈ ਕਿ ਵਿਦਿਆਰਥੀਆਂ ਨੂੰ ਸਵੇਰ ਦੀ ਪ੍ਰਾਰਥਨਾ, ਸਰੀਰਕ ਸਿੱਖਿਆ ਦੇ ਸਮੇਂ ਤੇ ਕਲਾਸਾਂ 'ਚ ਵੀ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਤੋਂ ਜਾਣੂ ਕਰਵਾਇਆ ਜਾਣਾ ਚਾਹੀਦਾ ਹੈ। ਜ਼ਿਆਦਾ ਪਾਣੀ ਪੀਣ ਦੀ ਸਲਾਹ ਦਿੱਤੀ ਗਈ ਹੈ। ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਹਲਕੇ ਰੰਗ ਦੇ ਕੱਪੜੇ ਪਹਿਨਣ ਤੇ ਗਰਮੀ ਤੋਂ ਬਚਣ ਦੇ ਹੋਰ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਇਸ ਦੇ ਨਾਲ ਹੀ ORS ਘੋਲ ਦੀ ਵਰਤੋਂ ਦਾ ਸੁਝਾਅ ਦਿੱਤਾ ਗਿਆ ਹੈ। ਇਸੇ ਤਰ੍ਹਾਂ ਘਰ ਵਿੱਚ ਤਿਆਰ ਕੀਤੇ ਗਏ ਤਰਲ ਪਦਾਰਥ ਜਿਵੇਂ ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਆਦਿ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਲੋਕਾਂ ਨੂੰ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਘਰਾਂ ਤੋਂ ਬਾਹਰ ਨਾ ਨਿਕਲਣ ਲਈ ਕਿਹਾ ਗਿਆ ਹੈ ਕਿਉਂਕਿ ਇਸ ਸਮੇਂ ਤਾਪਮਾਨ ਬਹੁਤ ਜ਼ਿਆਦਾ ਹੁੰਦਾ ਹੈ।
ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਜੇਕਰ ਕਿਸੇ ਕੰਮ ਲਈ ਬਾਹਰ ਜਾਣਾ ਪਵੇ, ਤਾਂ ਆਪਣੇ ਸਿਰ ਤੇ ਹੱਥਾਂ ਨੂੰ ਚੰਗੀ ਤਰ੍ਹਾਂ ਢੱਕਣ ਦੀ ਸਲਾਹ ਦਿੱਤੀ ਜਾਂਦੀ ਹੈ। ਟੋਪੀਆਂ ਤੇ ਛਤਰੀਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ, ਜਦੋਂਕਿ ਅੱਖਾਂ ਦੀ ਸੁਰੱਖਿਆ ਲਈ ਚਸ਼ਮਾ ਪਹਿਨੇ ਜਾ ਸਕਦੇ ਹਨ। ਪੰਜਾਬ ਭਰ ਵਿੱਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਇਨ੍ਹਾਂ ਵਿੱਚ ਤੀਹ ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ। ਅਜਿਹੇ 'ਚ ਇਨ੍ਹਾਂ ਵਿਦਿਆਰਥੀਆਂ ਦੀ ਸੁਰੱਖਿਆ ਤੇ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਇਹ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
