Weather Update: ਗਰਮੀ ਤੋੜੇਗੀ 46 ਸਾਲ ਪੁਰਾਣਾ ਰਿਕਾਰਡ, ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਨਾਲ ਮਿਲੇਗੀ ਰਾਹਤ
ਪੰਜਾਬ 'ਚ ਗਰਮੀ ਦਾ ਕਹਿਰ ਜਾਰੀ ਹੈ। ਆਸਮਾਨ ਤੋਂ ਲਗਾਤਾਰ ਅੱਗ ਵਰ੍ਹ ਰਹੀ ਹੈ। ਇਸ ਦੇ ਨਾਲ ਹੀ ਇਸ ਵਾਰ ਗਰਮੀ ਦਾ 46 ਸਾਲ ਪੁਰਾਣਾ ਰਿਕਾਰਡ ਟੁੱਟੇਗਾ।
Weather Update: ਪੰਜਾਬ 'ਚ ਗਰਮੀ ਦਾ ਕਹਿਰ ਜਾਰੀ ਹੈ। ਆਸਮਾਨ ਤੋਂ ਲਗਾਤਾਰ ਅੱਗ ਵਰ੍ਹ ਰਹੀ ਹੈ। ਇਸ ਦੇ ਨਾਲ ਹੀ ਇਸ ਵਾਰ ਗਰਮੀ ਦਾ 46 ਸਾਲ ਪੁਰਾਣਾ ਰਿਕਾਰਡ ਟੁੱਟੇਗਾ। ਮੌਸਮ ਵਿਭਾਗ ਮੁਤਾਬਕ ਅੱਜ ਤਾਪਮਾਨ 48 ਡਿਗਰੀ ਨੂੰ ਪਾਰ ਕਰ ਜਾਏਗਾ। ਇਸ ਦੇ ਨਾਲ ਹੀ ਰਾਹਤ ਦੀ ਖਬਰ ਵੀ ਹੈ। ਅਗਲੇ ਕੁਝ ਦਿਨਾਂ ਅੰਦਰ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ।
ਹਾਸਲ ਜਾਣਕਾਰ ਮੁਤਾਬਕ ਪੰਜਾਬ ਵਿੱਚ ਨੌਂਤਪਾ ਦੇ ਦੂਜੇ ਦਿਨ ਤਾਪਮਾਨ ਵਿੱਚ 2.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 5 ਡਿਗਰੀ ਵੱਧ ਪਾਇਆ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ 48 ਡਿਗਰੀ ਨੂੰ ਪਾਰ ਕਰ ਸਕਦਾ ਹੈ। ਇਸ ਦੇ ਨਾਲ ਹੀ ਗਰਮੀ ਦਾ 46 ਸਾਲ ਪੁਰਾਣਾ ਰਿਕਾਰਡ ਟੁੱਟਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਫਰੀਦਕੋਟ ਵਿੱਚ ਬੀਤੀ ਸ਼ਾਮ ਤਾਪਮਾਨ 47.4 ਡਿਗਰੀ ਦਰਜ ਕੀਤਾ ਗਿਆ, ਜੋ 21 ਮਈ 1978 ਦੇ ਤਾਪਮਾਨ ਨਾਲੋਂ ਸਿਰਫ਼ 0.3 ਡਿਗਰੀ ਘੱਟ ਹੈ। ਇਸ ਦਿਨ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਵਿੱਚ 47.7 ਡਿਗਰੀ ਦਰਜ ਕੀਤਾ ਗਿਆ ਸੀ। ਇਸ ਲਈ ਜੇਕਰ ਨੌਤਪਾ ਦੇ ਤੀਜੇ ਦਿਨ ਵੀ ਗਰਮੀ ਦਾ ਕਹਿਰ ਬਰਕਰਾਰ ਰਹਿੰਦਾ ਹੈ ਤਾਂ ਅੱਜ 46 ਸਾਲ ਪੁਰਾਣਾ ਰਿਕਾਰਡ ਟੁੱਟ ਜਾਵੇਗਾ।
ਇਸ ਦੇ ਨਾਲ ਹੀ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 46.9 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪਟਿਆਲਾ ਦਾ ਤਾਪਮਾਨ 45.7, ਅੰਮ੍ਰਿਤਸਰ ਦਾ 45.2 ਤੇ ਲੁਧਿਆਣਾ ਦਾ ਤਾਪਮਾਨ 44.8 ਡਿਗਰੀ ਦਰਜ ਕੀਤਾ ਗਿਆ।
ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਉਮੀਦ
ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਭਾਵੇਂ ਗਰਮੀ ਵਧ ਰਹੀ ਹੈ ਪਰ ਆਉਣ ਵਾਲੇ ਕੁਝ ਦਿਨਾਂ 'ਚ ਵੈਸਟਰਨ ਡਿਸਟਰਬੈਂਸ ਦੇ ਵੀ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਦਾ ਅਸਰ ਮਾਝਾ ਖੇਤਰ ਵਿੱਚ ਦੇਖਣ ਨੂੰ ਮਿਲੇਗਾ। ਅੰਮ੍ਰਿਤਸਰ ਦਾ ਤਾਪਮਾਨ ਜੋ 45.2 ਡਿਗਰੀ ਦਰਜ ਕੀਤਾ ਗਿਆ, 30 ਮਈ ਤੋਂ ਬਾਅਦ 1 ਤੋਂ 2 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ। ਇਹੀ ਬਦਲਾਅ ਪਠਾਨਕੋਟ ਵਿੱਚ ਵੀ ਦੇਖਣ ਨੂੰ ਮਿਲੇਗਾ।
ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ ਵਿੱਚ ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 45.2 ਡਿਗਰੀ ਦਰਜ ਕੀਤਾ ਗਿਆ। ਅੱਜ ਵੀ ਤਾਪਮਾਨ 45 ਤੋਂ ਉਪਰ ਰਹਿਣ ਦੀ ਸੰਭਾਵਨਾ ਹੈ। ਜਲੰਧਰ ਵਿੱਚ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 42.7 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 43 ਡਿਗਰੀ ਤੋਂ ਪਾਰ ਰਹਿਣ ਦੀ ਸੰਭਾਵਨਾ ਹੈ।
ਲੁਧਿਆਣਾ ਵਿੱਚ ਬੀਤੀ ਸ਼ਾਮ ਵੱਧ ਤੋਂ ਵੱਧ ਤਾਪਮਾਨ 44.8 ਡਿਗਰੀ ਦਰਜ ਕੀਤਾ ਗਿਆ। ਅੱਜ ਵੀ ਤਾਪਮਾਨ 44 ਡਿਗਰੀ ਤੋਂ ਪਾਰ ਰਹੇਗਾ। ਮੁਹਾਲੀ ਵਿੱਚ ਐਤਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 44.2 ਡਿਗਰੀ ਦਰਜ ਕੀਤਾ ਗਿਆ। ਅੱਜ ਵੱਧ ਤੋਂ ਵੱਧ ਤਾਪਮਾਨ 44 ਤੋਂ ਉਪਰ ਰਹਿਣ ਦੀ ਸੰਭਾਵਨਾ ਹੈ। ਪਟਿਆਲਾ ਵਿੱਚ ਬੀਤੀ ਸ਼ਾਮ ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 45.7 ਡਿਗਰੀ ਦਰਜ ਕੀਤਾ ਗਿਆ। ਅੱਜ ਦਾ ਵੱਧ ਤੋਂ ਵੱਧ ਤਾਪਮਾਨ 44 ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।