ਪੜਚੋਲ ਕਰੋ

ਫ਼ਤਹਿਵੀਰ ਦੀ ਮੌਤ ਮਗਰੋਂ ਲੋਕਾਂ ਦਾ ਗੁੱਸਾ 7ਵੇਂ ਆਸਾਮਾਨ, ਅੱਜ ਵੀ ਸੰਗਰੂਰ-ਸੁਨਾਮ 'ਚ ਪੂਰਨ ਬੰਦ, ਡੀਸੀ ਨੇ ਦਿੱਤੀ ਸਫ਼ਾਈ

ਪ੍ਰਸ਼ਾਸਨ ਨੇ ਕਿਹਾ ਕਿ ਫ਼ਤਹਿ ਦੇ ਬਚਾਅ ਕਾਰਜ ਵਿੱਚ ਨਾ ਤਾਂ ਕੋਈ ਢਿੱਲ ਵਰਤੀ ਗਈ ਤੇ ਨਾ ਹੀ ਕੋਈ ਕਮੀ ਛੱਡੀ ਗਈ ਸੀ। ਉਨ੍ਹਾਂ ਕਿਹਾ ਕਿ ਜਿੰਨੀ ਗਹਿਰਾਈ ਹੁੰਦੀ ਹੈ, ਓਨਾ ਸਮਾਂ ਤਾਂ ਰੈਸਕਿਊ ਨੂੰ ਲੱਗਦਾ ਹੀ ਹੈ। ਜੇ ਬੱਚਾ ਕੁਝ ਘੰਟਿਆਂ ਵਿੱਚ ਕੱਢ ਲਿਆ ਗਿਆ ਹੁੰਦਾ ਤਾਂ ਐਨਡੀਆਰਐਫ ਅੱਜ ਸਨਮਾਨਿਤ ਹੋ ਰਹੀ ਹੁੰਦੀ।

ਸੰਗਰੂਰ: ਫ਼ਤਹਿਵੀਰ ਦੀ ਮੌਤ ਦੇ ਬਾਅਦ ਸਰਕਾਰ ਵਿਰੁੱਧ ਲੋਕਾਂ ਦਾ ਗੁੱਸਾ 7ਵੇਂ ਅਸਮਾਨ 'ਤੇ ਹੈ। ਗੁੱਸੇ 'ਚ ਆਏ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਸਿੱਧਾ ਮੋਰਚਾ ਖੋਲ੍ਹਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਚੱਲਦਿਆਂ ਸੰਗਰੂਰ ਤੇ ਸੁਨਾਮ ਵਿੱਚ ਪੂਰੀ ਤਰ੍ਹਾਂ ਬੰਦ ਕੀਤਾ ਗਿਆ ਹੈ। ਲੋਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੇ ਡੀਸੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਦੱਸ ਦੇਈਏ ਇਹ ਮਾਮਲਾ ਹਾਈਕੋਰਟ ਵੀ ਪਹੁੰਚ ਚੁੱਕਾ ਹੈ। ਇਸ ਸਬੰਧੀ ਹਾਈਕੋਰਟ ਵਿੱਚ ਜਨਹਿੱਤ ਪਟੀਸ਼ਨ ਲਾਈ ਗਈ ਹੈ। ਡੀਸੀ ਦਫ਼ਤਰ ਵੱਲੋਂ ਇਸ ਬਾਰੇ ਸਫ਼ਾਈ ਵੀ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਕਿਹਾ ਕਿ ਫ਼ਤਹਿ ਦੇ ਬਚਾਅ ਕਾਰਜ ਵਿੱਚ ਨਾ ਤਾਂ ਕੋਈ ਢਿੱਲ ਵਰਤੀ ਗਈ ਤੇ ਨਾ ਹੀ ਕੋਈ ਕਮੀ ਛੱਡੀ ਗਈ ਸੀ। ਉਨ੍ਹਾਂ ਕਿਹਾ ਕਿ ਜਿੰਨੀ ਗਹਿਰਾਈ ਹੁੰਦੀ ਹੈ, ਓਨਾ ਸਮਾਂ ਤਾਂ ਰੈਸਕਿਊ ਨੂੰ ਲੱਗਦਾ ਹੀ ਹੈ। ਡੀਸੀ ਨੇ ਇਹ ਵੀ ਸਪਸ਼ਟ ਕੀਤਾ ਬੱਚਾ ਜਿਸ ਬੋਰ ਵਿੱਚ ਡਿੱਗਾ ਸੀ, ਛੇਵੇਂ ਦਿਨ ਉਸੇ ਵਿੱਚੋਂ ਬਾਹਰ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ NDRF ਵੱਲੋਂ ਬੱਚੇ ਨੂੰ ਇੰਨੀ ਡੂੰਗਾਈ ਵਿੱਚੋਂ ਕੱਢਣ ਦਾ ਇਹ ਆਪਰੇਸ਼ਨ ਅੱਜ ਤਕ ਦਾ ਸਭ ਤੋਂ ਵੱਡਾ ਆਪਰੇਸ਼ਨ ਸੀ। ਜੇ ਬੱਚਾ ਕੁਝ ਘੰਟਿਆਂ ਵਿੱਚ ਕੱਢ ਲਿਆ ਗਿਆ ਹੁੰਦਾ ਤਾਂ ਐਨਡੀਆਰਐਫ ਅੱਜ ਸਨਮਾਨਿਤ ਹੋ ਰਹੀ ਹੁੰਦੀ। ਲੋਕਾਂ ਦਾ ਸਵਾਲ ਇਹੀ ਹੈ ਕਿ ਜੇ ਛੇਵੇਂ ਦਿਨ ਫ਼ਤਹਿ ਨੂੰ ਦੇਸੀ ਤਰੀਕੇ ਨਾਲ ਹੀ ਬੋਰ ਵਿੱਚੋਂ ਬਾਹਰ ਕੱਢਣਾ ਸੀ ਤਾਂ ਪ੍ਰਸ਼ਾਸਨ ਵੱਲੋਂ ਇੰਨਾ ਲੰਮਾ ਤੇ ਢਿੱਲਾ ਬਚਾਅ ਕਾਰਜ ਕਿਉਂ ਕੀਤਾ ਗਿਆ? ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੂੰ ਲੋਕਾਂ ਦੀ ਜਾਨ ਦੀ ਕੋਈ ਫ਼ਿਕਰ ਨਹੀਂ। ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ ਤੇ ਪ੍ਰਸ਼ਾਸਨ ਬੇਫਿਕਰ ਹੈ। ਫ਼ਤਹਿਵੀਰ ਦੇ ਬਚਾਅ ਕਾਰਜਾਂ ਕਰ ਰਿਹਾ ਪ੍ਰਸ਼ਾਸਨ ਪਹਿਲੇ ਦਿਨੋਂ ਹੀ ਲੋਕਾਂ ਨੂੰ ਝੂਠੇ ਲਾਰੇ ਲਾ ਰਿਹਾ ਸੀ ਕਿ ਬੱਚੇ ਨੂੰ ਜਲਦ ਕੱਢ ਲਿਆ ਜਾਏਗਾ ਪਰ ਆਖ਼ਰ ਪ੍ਰਸ਼ਾਸਨ ਦੀ ਆਪਰੇਸ਼ਨ ਫੇਲ੍ਹ ਸਾਬਿਤ ਹੋਇਆ ਤੇ ਆਮ ਬੰਦੇ ਨੇ ਹੀ ਫ਼ਤਹਿ ਨੂੰ ਬੋਰ ਵਿੱਚੋਂ ਬਾਹਰ ਕੱਢਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਫ਼ਤਹਿਵੀਰ ਦੇ ਮਾਮਲੇ ਵਿੱਚ ਚੁੱਪ ਬੈਠੀ ਹੈ। ਆਪਰੇਸ਼ਨ 6 ਦਿਨ ਚੱਲਿਆ ਤੇ ਮੁੱਖ ਮੰਤਰੀ ਦੀ 5ਵੇਂ ਦਿਨ ਜਾਗ ਖੁੱਲ੍ਹੀ। ਜ਼ਿਲ੍ਹਾ ਪ੍ਰਸ਼ਾਸਨ ਦੀ ਨਾਲਾਇਕੀ ਸਾਹਮਣੇ ਆਈ ਹੈ। NDRF ਵੱਲੋਂ ਵੀ ਤਜਰਬੇ ਤੇ ਤਜਰਬਾ ਕੀਤਾ ਗਿਆ ਪਰ ਬੱਚੇ ਨੂੰ ਬਾਹਰ ਨਹੀਂ ਕੱਢਿਆ ਜਾ ਸਕਿਆ। ਬੱਚੇ ਨੂੰ ਬੁਰੀ ਤਰ੍ਹਾਂ ਖਿੱਚ ਕੇ ਬਾਹਰ ਕੱਢਿਆ ਗਿਆ। ਇਸੇ ਲਈ ਲੋਕਾਂ ਨੇ ਰੋਸ ਪ੍ਰਤੀ ਅੱਜ ਸੰਗਰੂਰ ਦੇ ਸਾਰੇ ਬਾਜ਼ਾਰ ਬੰਦ ਰੱਖੇ ਹਨ ਤੇ ਡੀਸੀ ਦਫ਼ਤਰ ਘੇਰਿਆ ਗਿਆ ਹੈ।

ਟਾਪ ਹੈਡਲਾਈਨ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget