ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਸੀਨੀਅਰ ਲੀਡਰ ਤੇ ਵਿਧਾਇਕ ਅਮਨ ਅਰੋੜਾ ਨੂੰ ਲੋਕ ਸਭਾ ਚੋਣਾਂ ਲਈ ਸੂਬੇ ਦੀ ਪ੍ਰਚਾਰ ਕੰਪੇਨ ਕਮੇਟੀ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਸੌਂਪੀ ਹੈ। ਮੰਗਲਵਾਰ ਨੂੰ ਦਿੱਲੀ ਵਿੱਚ ਚੋਣਾਂ ਨੂੰ ਲੈ ਕੇ ਹੋਈ ਕੋਰ ਕਮੇਟੀ ਪੰਜਾਬ ਦੀ ਬੈਠਕ ਦੌਰਾਨ ਕੰਪੇਨ ਕਮੇਟੀ ਦੀ ਸਰਬਸੰਮਤੀ ਨਾਲ ਕਮਾਨ ਅਮਨ ਅਰੋੜਾ ਦੇ ਹੱਥ ਸੌਂਪ ਦਿੱਤੀ ਹੈ।
'ਆਪ' ਵੱਲੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਸ ਬਾਰੇ ਐਲਾਨ ਕਰਦੇ ਹੋਏ ਦੱਸਿਆ ਕਿ ਅਮਨ ਅਰੋੜਾ ਦੇ ਲੰਬੇ ਤਜਰਬੇ ਤੇ ਸਿਆਸੀ ਕਾਬਲੀਅਤ ਦੇ ਮੱਦੇਨਜ਼ਰ ਅਮਨ ਅਰੋੜਾ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਭਗਵੰਤ ਮਾਨ ਨੇ ਦੱਸਿਆ ਕਿ ਚੋਣਾਂ ਦੀ ਪ੍ਰਚਾਰ ਰਣਨੀਤੀ ਬਾਰੇ ਕੋਰ ਕਮੇਟੀ ਦੀ ਇਹ ਬੈਠਕ ਪਾਰਟੀ ਦੇ ਸੂਬਾ ਇੰਚਾਰਜ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਰੱਖੀ ਗਈ ਬੈਠਕ ਵਿੱਚ ਅਮਨ ਅਰੋੜਾ ਦੀ ਇਸ ਨਿਯੁਕਤੀ ਬਾਰੇ ਸਰਬਸੰਮਤੀ ਨਾਲ ਫ਼ੈਸਲਾ ਹੋਇਆ।
ਬੈਠਕ ਉਪਰੰਤ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਅਮਨ ਅਰੋੜਾ ਨੇ ਪਾਰਟੀ ਲੀਡਰਸਪਿ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਾਰਟੀ ਵੱਲੋਂ ਜਤਾਏ ਗਏ ਭਰੋਸੇ ਉੱਤੇ ਖਰਾ ਉੱਤਰਨ ਲਈ ਪੂਰੀ ਤਨਦੇਹੀ ਨਾਲ ਦਿਨ ਰਾਤ ਮਿਹਨਤ ਕਰਨਗੇ।
ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਕਾਂਗਰਸੀਆਂ, ਭਾਜਪਾ ਤੇ ਬਾਦਲਾਂ ਵਾਂਗ ਪੈਸੇ ਦੇ ਅੰਬਾਰ ਤਾਂ ਨਹੀਂ ਹਨ, ਪਰ ਆਮ ਆਦਮੀ ਪਾਰਟੀ ਦਾ ਸਾਥ ਜ਼ਰੂਰੀ ਹੈ। ਇਸ ਲਈ ਪਾਰਟੀ ਇਨ੍ਹਾਂ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ।
ਆਮ ਆਦਮੀ ਪਾਰਟੀ ਨੇ ਅਮਨ ਅਰੋੜਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਏਬੀਪੀ ਸਾਂਝਾ
Updated at:
09 Apr 2019 05:31 PM (IST)
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਸੀਨੀਅਰ ਲੀਡਰ ਤੇ ਵਿਧਾਇਕ ਅਮਨ ਅਰੋੜਾ ਨੂੰ ਲੋਕ ਸਭਾ ਚੋਣਾਂ ਲਈ ਸੂਬੇ ਦੀ ਪ੍ਰਚਾਰ ਕੰਪੇਨ ਕਮੇਟੀ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਸੌਂਪੀ ਹੈ। ਮੰਗਲਵਾਰ ਨੂੰ ਦਿੱਲੀ ਵਿੱਚ ਚੋਣਾਂ ਨੂੰ ਲੈ ਕੇ ਹੋਈ ਕੋਰ ਕਮੇਟੀ ਪੰਜਾਬ ਦੀ ਬੈਠਕ ਦੌਰਾਨ ਕੰਪੇਨ ਕਮੇਟੀ ਦੀ ਸਰਬਸੰਮਤੀ ਨਾਲ ਕਮਾਨ ਅਮਨ ਅਰੋੜਾ ਦੇ ਹੱਥ ਸੌਂਪ ਦਿੱਤੀ ਹੈ।
- - - - - - - - - Advertisement - - - - - - - - -