Punjab News: ਕਾਂਗਰਸ ਦੇ ਸਾਬਕਾ ਮੰਤਰੀ ਦੀ ਹੋਈ ਘਰ ਵਾਪਸੀ, BJP ਦਾ ਛੱਡਿਆ ਪੱਲਾ, ਵਿਜੀਲੈਂਸ ਨੂੰ 50 ਲੱਖ ਰੁਪਏ ਰਿਸ਼ਵਤ ਦੇਣ ਦੀ ਵੀ ਕੀਤੀ ਸੀ ਕੋਸ਼ਿਸ਼
Sunder Sham Arora: ਸੁੰਦਰ ਸ਼ਾਮ ਅਰੋੜਾ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ। ਚਰਨਜੀਤ ਸਿੰਘ ਚੰਨੀ ਨੂੰ ਜਦੋਂ ਕਾਂਗਰਸ ਨੇ ਮੁੱਖ ਮੰਤਰੀ ਬਣਾਇਆ ਸੀ ਤਾਂ ਉਹਨਾਂ ਚੰਨੀ ਦੀ ਕੈਬਨਿਟ ਵਿੱਚ ਥਾਂ ਨਹੀਂ
Sunder Sham Arora Rejoin Congress: ਕਾਂਗਰਸ ਦਾ ਸਾਥ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਘਰ ਵਾਪਸੀ ਹੋ ਗਈ ਹੈ। ਸੁੰਦਰ ਸ਼ਾਮ ਅਰੋੜਾ ਅੱਜ ਵਾਪਸ ਕਾਂਗਰਸ ਵਿੱਚ ਆ ਗਏ ਹਨ। ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਸੁੰਦਰ ਸ਼ਾਮ ਅਰੋੜਾ ਨੂੰ ਦਿੱਲੀ ਵਿੱਚ ਮੁੜ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕੀਤਾ।
ਸੁੰਦਰ ਸ਼ਾਮ ਅਰੋੜਾ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ। ਚਰਨਜੀਤ ਸਿੰਘ ਚੰਨੀ ਨੂੰ ਜਦੋਂ ਕਾਂਗਰਸ ਨੇ ਮੁੱਖ ਮੰਤਰੀ ਬਣਾਇਆ ਸੀ ਤਾਂ ਉਹਨਾਂ ਚੰਨੀ ਦੀ ਕੈਬਨਿਟ ਵਿੱਚ ਥਾਂ ਨਹੀਂ ਮਿਲੀ ਸੀ। ਜਿਸ ਤੋਂ ਬਾਅਦ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਭਾਜਪਾ ਵਿੱਚ ਚਲੇ ਗਏ ਸਨ।
ਹਲਾਂਕਿ ਸੁੰਦਰ ਸ਼ਾਮ ਅਰੋੜਾ 'ਤੇ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦਾ ਪਰਚਾ ਵੀ ਦਰਜ ਕੀਤਾ ਗਿਆ ਹੈ। ਸੁੰਦਰ ਸ਼ਾਮ ਅਰੋੜਾ ਨੇ ਆਪਣੇ ਖਿਲਾਫ਼ ਜਾਂਚ ਨਾ ਕਰਨ ਦੇ ਲਈ ਵਿਜੀਲੈਂਸ ਦੇ ਅਫ਼ਸਰ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਮੁਹਾਲੀ ਦੇ ਜ਼ੀਰਕਪੁਰ ਵਿੱਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ 50 ਲੱਖ ਰੁਪਏ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਕਾਰਵਾਈ ਭਗਵੰਤ ਮਾਨ ਦੀ ਸਰਕਾਰ ਵਿੱਚ ਹੋਈ ਸੀ।
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਨਾਲ ਨਾਲ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਅਤੇ ਬਲਬੀਰ ਸਿੰਘ ਸਿੱਧੂ ਵੀ 5 ਜੂਨ 2022 ਨੂੰ ਵਿੱਚ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ। ਰਾਜ ਕੁਮਾਰ ਵੇਰਕਾ ਅਤੇ ਬਲਬੀਰ ਸਿੰਘ ਸਿੱਧੂ ਵੀ ਮੁੜ ਕਾਂਗਰਸ ਵਿੱਚ ਆ ਗਏ ਸਨ। ਹੁਣ ਸੁੰਦਰ ਸ਼ਾਮ ਅਰੋੜਾ ਦੀ ਘਰ ਵਾਪਸੀ ਹੋਈ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial