ਸੁਨੀਲ ਜਾਖੜ ਨੇ ਹੁਸੈਨੀਵਾਲਾ ਸ਼ਹੀਦੀ ਸਮਾਰਕ 'ਤੇ ਰਾਜਨੀਤਿਕ ਜਮਾਤ ਦੀ ਤਰਫ਼ੋਂ ਮੰਗੀ ਮੁਆਫ਼ੀ , ਕੇਜਰੀਵਾਲ 'ਤੇ ਕੀਤਾ ਵੱਡਾ ਹਮਲਾ
ਕਾਂਗਰਸੀ ਆਗੂ ਸੁਨੀਲ ਜਾਖੜ ਨੇ ਸ਼ਹੀਦ ਭਗਤ ਸਿੰਘ , ਰਾਜਗੁਰੂ ,ਸੁਖਦੇਵ ਦੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਨਤਮਸਤਕ ਹੋ ਕੇ ਰਾਜਨੀਤਿਕ ਜਮਾਤ ਦੀ ਤਰਫੋਂ ਸ਼ਹੀਦਾਂ ਤੋਂ ਮੁਆਫ਼ੀ ਮੰਗੀ ਅਤੇ ਕੇਜਰੀਵਾਲ 'ਤੇ ਵੱਡਾ ਹਮਲਾ ਕੀਤਾ ਹੈ।
ਫਿਰੋਜ਼ਪੁਰ : ਕਾਂਗਰਸੀ ਆਗੂ ਸੁਨੀਲ ਜਾਖੜ ਨੇ ਸ਼ਹੀਦ ਭਗਤ ਸਿੰਘ , ਰਾਜਗੁਰੂ ,ਸੁਖਦੇਵ ਦੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਨਤਮਸਤਕ ਹੋ ਕੇ ਰਾਜਨੀਤਿਕ ਜਮਾਤ ਦੀ ਤਰਫੋਂ ਸ਼ਹੀਦਾਂ ਤੋਂ ਮੁਆਫ਼ੀ ਮੰਗੀ ਅਤੇ ਕੇਜਰੀਵਾਲ 'ਤੇ ਵੱਡਾ ਹਮਲਾ ਕੀਤਾ ਹੈ।
ਸੁਨੀਲ ਜਾਖੜ ਦਾ ਕੇਜਰੀਵਾਲ 'ਤੇ ਵੱਡਾ ਹਮਲਾ
ਸੁਨੀਲ ਜਾਖੜ ਨੇ ਕਿਹਾ ਅੱਤਵਾਦੀ ਅੱਤਵਾਦੀ ਹੁੰਦਾ ਹੈ, ਕੋਈ ਮਿੱਠਾ-ਨਮਕੀਨ ਨਹੀਂ ਹੁੰਦਾ। ਜਾਖੜ ਨੇ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ 'ਤੇ ਸਥਿਤ ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ ਦੀ ਸ਼ਹੀਦੀ ਸਮਾਰਕ 'ਤੇ ਨਤਮਸਤਕ ਹੋ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸ਼ਹੀਦ ਭਗਤ ਸਿੰਘ ਨਾਲ ਆਪਣੀ ਤੁਲਨਾ ਕਰਨ 'ਤੇ ਸ਼ਹੀਦਾਂ ਤੋਂ ਮੁਆਫ਼ੀ ਮੰਗੀ ਹੈ।
ਸੁਨੀਲ ਜਾਖੜ ਨੇ ਕਿਹਾ ਅਰਵਿੰਦ ਕੇਜਰੀਵਾਲ ਵੱਲੋਂ ਆਪਣੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕਰਨਾ ਸ਼ਹੀਦਾਂ ਦਾ ਅਪਮਾਨ ਹੈ। ਉੱਥੇ ਹੀ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਆਪਣੀ ਤੁਲਨਾ ਭਗਤ ਸਿੰਘ ਨਾਲ ਕਰਨ 'ਤੇ ਰਾਜਨੀਤਿਕ ਜਮਾਤ ਦੀ ਤਰਫੋਂ ਸ਼ਹੀਦਾਂ ਤੋਂ ਮੁਆਫ਼ੀ ਮੰਗਣ ਆਇਆ ਹਾਂ ਅਤੇ ਜੋ ਬਿਆਨ ਅਰਵਿੰਦ ਕੇਜਰੀਵਾਲ ਨੇ ਆਪਣੀ ਤੁਲਨਾ ਭਗਤ ਸਿੰਘ ਨਾਲ ਕਰਕੇ ਦਿੱਤਾ ਹੈ, ਉਹ ਰਾਜਨੀਤੀ ਦੇ ਮੱਥੇ 'ਤੇ ਕਲੰਕ ਹੈ ਅਤੇ ਉਹ ਸਿਆਸੀ ਭਾਈਚਾਰੇ ਦੀ ਤਰਫੋਂ ਸ਼ਹੀਦਾਂ ਤੋਂ ਮੁਆਫੀ ਮੰਗਦੇ ਹਨ।
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ 20 ਫਰਵਰੀ ਨੂੰ ਯਾਨੀ ਭਲਕੇ ਵੋਟਾਂ ਪੈਣ ਜਾ ਰਹੀਆਂ ਹਨ। ਪੰਜਾਬ ਦੇ ਕੁੱਲ 117 ਹਲਕਿਆਂ ਵਿੱਚ ਦੇ ਚੋਣ ਨਤੀਜੇ 10 ਮਾਰਚ ਨੂੰ ਆਉਣਗੇ। ਇਹ ਵੋਟਿੰਗ 16ਵੀਂ ਪੰਜਾਬ ਵਿਧਾਨ ਸਭਾ ਲਈ ਸਾਰੀਆਂ ਸੀਟਾਂ ਉੱਤੇ ਇੱਕੋ ਗੇੜ ਵਿਚ ਹੋ ਰਹੀ ਹੈ। ਪੰਜਾਬ 'ਚ ਸਰਕਾਰ ਬਣਾਉਣ ਲਈ ਕਿਸੇ ਵੀ ਪਾਰਟੀ ਜਾਂ ਗਠਜੋੜ ਨੂੰ ਸੂਬੇ 'ਚ 59 ਦਾ ਅੰਕੜਾ ਹਾਸਲ ਕਰਨਾ ਪੈਣਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਜਿੱਥੇ ਕਾਂਗਰਸ, ਅਕਾਲੀ -ਬਸਪਾ ਗਠਜੋੜ, ਆਮ ਆਦਮੀ ਪਾਰਟੀ ਵੱਲੋਂ ਇਹ ਚੋਣਾਂ ਲੜੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ,ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਗਠਜੋੜ ਕਰਕੇ ਚੋਣਾਂ ਲੜ ਰਹੀ ਹੈ। ਓਧਰ ਕਿਸਾਨ ਜਥੇਬੰਦੀਆਂ ਵਿਚੋਂ 22 ਜਥੇਬੰਦੀਆਂ ਸੰਯੁਕਤ ਸਮਾਜ ਮੋਰਚਾ ਦੇ ਨਾਂ ਹੇਠ ਚੋਣਾਂ ਲੜ ਰਹੀਆਂ ਹਨ।