ਪੜਚੋਲ ਕਰੋ

ਨਿਯਮਾਂ 'ਚ ਸੋਧ ਕਰਕੇ BBMB 'ਚ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ, ਕੇਂਦਰ ਸਰਕਾਰ 'ਤੇ ਬੋਲਿਆ ਹਮਲਾ

ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਹੀ ਕੇਂਦਰ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) 'ਚ ਨੁਮਾਇੰਦਗੀ ਦੇ ਮਾਮਲੇ 'ਚ ਪੰਜਾਬ ਨੂੰ ਬਾਹਰ ਕਰ ਦਿੱਤਾ ਹੈ।ਕੇਂਦਰ ਦੇ ਇਸ ਫੈਸਲੇ ਨੂੰ ਪੰਜਾਬ ਦੇ ਹੱਕਾਂ 'ਤੇ ਤਿੱਖਾ ਹਮਲਾ ਸਮਝਿਆ ਜਾ ਰਿਹਾ ਹੈ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਹੀ ਕੇਂਦਰ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) 'ਚ ਨੁਮਾਇੰਦਗੀ ਦੇ ਮਾਮਲੇ 'ਚ ਪੰਜਾਬ ਨੂੰ ਬਾਹਰ ਕਰ ਦਿੱਤਾ ਹੈ।ਕੇਂਦਰ ਦੇ ਇਸ ਫੈਸਲੇ ਨੂੰ ਪੰਜਾਬ ਦੇ ਹੱਕਾਂ 'ਤੇ ਤਿੱਖਾ ਹਮਲਾ ਸਮਝਿਆ ਜਾ ਰਿਹਾ ਹੈ।ਇਸ ਫੈਸਲੇ ਮਗਰੋਂ ਪੰਜਾਬ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦਾ ਕੇਂਦਰ ਸਰਕਾਰ ਵੱਲੋਂ BBMB ਦੇ ਨਿਯਮਾਂ 'ਚ ਕੀਤੇ ਵੱਡਾ ਬਦਲਾਅ ਨੂੰ ਲੈ ਕੇ ਅਹਿਮ ਬਿਆਨ ਸਾਹਮਣੇ ਆਇਆ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਿਯਮਾਂ 'ਚ ਸੋਧ ਕਰਕੇ ਪੰਜਾਬ ਦੀ ਦਾਵੇਦਾਰੀ ਖ਼ਤਮ ਕਰ ਦਿੱਤੀ ਹੈ।ਇਸਨੂੰ ਲੈ ਕੇ ਨਿਯਮਾਂ 'ਚ ਕੀਤੀ ਸੋਧ ਦਾ ਵਿਰੋਧੀਆਂ ਨੇ ਵੀ ਇਤਰਾਜ਼ ਜਤਾਇਆ ਹੈ। 

ਜਾਖੜ ਨੇ ਇਸ ਮਾਮਲੇ 'ਤੇ ਟਵੀਟ ਕੀਤਾ ਹੈ।ਜਾਖੜ ਨੇ ਟਵੀਟ ਕਰ ਕਿਹਾ, "ਚੰਡੀਗੜ੍ਹ ਪ੍ਰਸ਼ਾਸਨ ਵਿੱਚ ਪਹਿਲੀ ਵਾਰ ਪੀਸੀਐਸ/ਐਚਸੀਐਸ ਦੀ ਥਾਂ 3 ਡੈਨਿਕ ਅਧਿਕਾਰੀ ਤਾਇਨਾਤ ਕੀਤੇ ਗਏ ਹਨ।ਬੀ.ਬੀ.ਐੱਮ.ਬੀ. ਦੇ ਨਿਯਮਾਂ ਨੂੰ ਪੰਜਾਬ ਦੇ ਨੁਕਸਾਨ ਲਈ ਬਦਲਿਆ ਗਿਆ ਹੈ।ਪਿਛਲੇ ਕੁਝ ਦਿਨਾਂ ਵਿੱਚ ਇਹ ਚਿੰਤਾਜਨਕ ਘਟਨਾਕ੍ਰਮ ਹੈ। ਪੰਜਾਬ ਤੋਂ ਯੋਜਨਾਬੱਧ ਢੰਗ ਨਾਲ ਚੰਡੀਗੜ੍ਹ ਅਤੇ BBMB ਤੋਂ ਉਸਦਾ ਦਾਅਵਾ ਖੋਹ ਲਿਆ ਗਿਆ ਹੈ।"

ਜਾਖੜਾ ਨੇ ਪੰਜਾਬ ਦੇ ਲੀਡਰਾਂ ਨੂੰ ਅਪੀਲ ਕਰਦੇ ਕਿਹਾ, "ਮੈਂ ਅਪੀਲ ਕਰਦਾ ਹਾਂ ਕੈਪਟਨ ਅਮਰਿੰਦਰ, ਸੁਖਦੇਵ ਢਿੰਡਸਾ, ਭਗਵੰਤ ਮਾਨ, ਸੁਖਬੀਰ ਬਾਦਲ, ਨਵਜੋਤ ਸਿੱਧੂ ਅਤੇ ਚਰਨਜੀਤ ਚੰਨੀ ਨੂੰ ਕਿ ਉਹ ਚੋਣਾਂ ਖਤਮ ਹੋਣ ਦੇ ਨਾਲ, ਰਾਜਨੀਤਿਕ ਮਤਭੇਦਾਂ ਨੂੰ ਦੂਰ ਕਰਨ ਅਤੇ ਪੰਜਾਬ ਦੇ ਹੱਕਾਂ ਨੂੰ ਕੁਚਲਣ ਲਈ ਦ੍ਰਿੜ ਇਰਾਦੇ ਵਾਲੇ ਹੰਕਾਰੀ ਕੇਂਦਰ ਵਿਰੁੱਧ ਪੰਜਾਬ ਦੇ ਹਿੱਤ ਲਈ ਹੱਥ ਮਿਲਾਉਣ।"

ਦੱਸ ਦੇਈਏ ਕਿ ਇਸ ਮਾਮਲੇ 'ਤੇ 'ਆਪ' ਅਤੇ ਕਾਂਗਰਸ ਨੇ ਸਵਾਲ ਚੁੱਕੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਹੱਕ ਖੋਹਿਆ ਜਾ ਰਿਹਾ ਹੈ।ਸੁਨੀਲ ਜਾਖੜ ਨੇ ਕਿਹਾ ਕਿ ਚੰਡੀਗੜ੍ਹ ਅਤੇ ਪੰਜਾਬ ਦਾ ਹੱਕ ਕਮਜ਼ੋਰ ਕੀਤਾ ਜਾ ਰਿਹਾ ਹੈ।ਜਾਖੜ ਨੇ ਕੇਂਦਰ 'ਤੇ ਹਮਲਾ ਬੋਲਦੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਂਗ ਵਿਵਹਾਰ ਕਰ ਰਹੀ ਹੈ।

ਉਧਰ ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵਿੱਚੋਂ ਪੰਜਾਬ ਨੂੰ ਹਟਾਕੇ ਭਾਜਪਾ ਨੇ ਨਾ ਸਿਰਫ ਪੰਜਾਬ ਪ੍ਰਤੀ ਉਸਦੀ ਨਫ਼ਰਤ ਅਤੇ ਅਵਿਸ਼ਵਾਸ ਨੂੰ ਜੱਗ ਜ਼ਾਹਿਰ ਕੀਤਾ ਹੈ ਬਲਕਿ ਇਸ ਦੇ ਨਾਲ-ਨਾਲ ਰਾਜ ਪ੍ਰਤੀ ਸੰਘੀ ਢਾਂਚੇ ਦੇ ਪੱਖਪਾਤ ਦਾ ਵੀ ਪਰਦਾਫਾਸ਼ ਕੀਤਾ ਹੈ। ਸਾਨੂੰ ਸਾਰਿਆਂ ਨੂੰ ਅਜਿਹੇ ਤਾਨਾਸ਼ਾਹੀ ਫੈਸਲਿਆਂ ਵਿਰੁੱਧ ਇਕਜੁੱਟ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget