Sunil jakhar challanges Farmers: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਹੈ। ਪਿਛਲੇ 10 ਸਾਲਾਂ ਵਿੱਚ ਕਿਸਾਨਾਂ ਨੂੰ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਬਿਨਾਂ ਕਿਸੇ ਰੁਕਾਵਟ ਦੇ ਦਿੱਤਾ ਜਾ ਰਿਹਾ ਹੈ। ਵਿਰੋਧੀ ਪਾਰਟੀਆਂ ਵੱਲੋਂ ਕਿਸਾਨਾਂ ਨੂੰ ਮੋਹਰਾ ਬਣਾਇਆ ਜਾ ਰਿਹਾ ਹੈ।  ਉਨ੍ਹਾਂ ਕਿਸਾਨ ਆਗੂਆਂ ਨੂੰ ਕਿਹਾ ਕਿ ਭਾਜਪਾ ਦਾ ਵਿਰੋਧ ਕਰੋ ਪਰ ਕੋਈ ਇੱਕ ਪਾਰਟੀ ਤਾਂ ਚੁਣ ਲਓ ਤੇ ਨਾਲ ਹੀ ਉਸ ਪਾਰਟੀ ਲਈ ਵੀ ਕੁਝ ਕਰੋ।


ਉਨ੍ਹਾਂ ਕਿਸਾਨ ਆਗੂਆਂ ਨੂੰ ਕਿਹਾ ਕਿ ਉਹ ਆਮ ਕਿਸਾਨਾਂ ਨੂੰ ਬਦਨਾਮ ਨਾ ਕਰਨ। ਕਿਸੇ ਦੇ ਬੱਚਿਆਂ ਨੂੰ ਨਾ ਮਰਵਾਓ। ਉਨ੍ਹਾਂ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ 'ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਇੱਕ ਹਨ। ਜ਼ਰਾ ਚੰਡੀਗੜ੍ਹ ਦੇਖੋ, ਦੋਵੇਂ ਇਕੱਠੇ ਹਨ। ਜਦੋਂਕਿ ਪੰਜਾਬ ਵਿੱਚ ਵਿਜੀਲੈਂਸ ਵਿਭਾਗ ਦਾ ਹੱਥ ਹੈ। ਭਗਵੰਤ ਮਾਨ ਵਿਧਾਨ ਸਭਾ ਵਿੱਚ ਕਹਿੰਦਾ ਹੈ ਕਿ ਹੇਠਾਂ ਦੇਖੋ, ਨਹੀਂ ਤਾਂ ਮੈਂ ਦੇਖ ਲਵਾਂਗਾ। ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਉਹ ਵੀ ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਦੇ ਨਾਲ ਖੜ੍ਹੇ ਹਨ।


ਇਸ ਤੋਂ ਇਲਾਵਾ ਭਾਜਪਾ ਪ੍ਰਧਾਨ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਕਿਸਾਨ ਸਨਮਾਨ ਨਿਧੀ ਦੇ ਰਹੀ ਹੈ। ਇਸ ਯੋਜਨਾ 'ਚ ਦੇਸ਼ ਭਰ ਦੇ 11 ਕਰੋੜ ਕਿਸਾਨ ਰਜਿਸਟਰਡ ਸਨ, ਹਰ ਸਾਲ ਇਹ ਗਿਣਤੀ ਵਧ ਰਹੀ ਹੈ। ਜਦਕਿ ਪੰਜਾਬ ਦੇ ਕਿਸਾਨਾਂ ਦੀ ਗਿਣਤੀ 23 ਲੱਖ ਸੀ। ਪਰ ਇਸ ਵਿੱਚ ਸਿਰਫ਼ ਅੱਠ ਲੱਖ ਕਿਸਾਨਾਂ ਨੂੰ ਹੀ ਸਕੀਮ ਦਾ ਲਾਭ ਮਿਲ ਰਿਹਾ ਹੈ।


ਹੁਣ ਤੱਕ 15 ਲੱਖ ਕਿਸਾਨਾਂ ਨੂੰ ਇਸ ਦਾ ਲਾਭ ਨਹੀਂ ਮਿਲ ਰਿਹਾ ਹੈ। ਇਹ ਕਿਸਾਨ ਲਾਭ ਪ੍ਰਾਪਤ ਕਰਨ ਦੇ ਯੋਗ ਨਹੀਂ ਹਨ ਕਿਉਂਕਿ ਉਨ੍ਹਾਂ ਦੀ ਕੇਵਾਈਸੀ ਨਹੀਂ ਕੀਤੀ ਗਈ ਹੈ। ਕੇਵਾਈਸੀ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਸੀ। ਪਰ ਸਰਕਾਰ ਨੇ ਇਹ ਜ਼ਿੰਮੇਵਾਰੀ ਨਹੀਂ ਲਈ। ਇਸ ਕਾਰਨ ਹਰ ਸਾਲ 900 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ